
Mazara Nau Abad News: ਦੋ ਸਾਲ ਪਹਿਲਾਂ ਸਟੱਡੀ ਵੀਜ਼ੇ 'ਤੇ ਗਿਆ ਸੀ ਵਿਦੇਸ਼
ਨਵਾਂਸ਼ਹਿਰ: ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜ੍ਹਾਈ ਕਰਨਾ ਚਾਹੁੰਦੇ ਹਨ ਤੇ ਮਾਪੇ ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖ਼ਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਕੀ ਅਣਹੋਣੀ ਘਟਨਾ ਵਾਪਰ ਜਾਵੇ।
ਅਜਿਹੀ ਹੀ ਖ਼ਬਰ ਕੈਨੇਡਾ ਤੋਂ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਸ਼ਪ੍ਰੀਤ ਸਿੰਘ ( 20) ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਨਵਾਂਸ਼ਹਿਰ ਦੇ ਪਿੰਡ ਮਜ਼ਾਰਾ ਨੌ ਆਬਾਦ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਹਰਸ਼ਪ੍ਰੀਤ ਸਿੰਘ ਟਰਾਂਟੋ ਤੋਂ ਸਾਰਨੀਆਂ ਵਿਚਕਾਰ ਪੈਂਦੇ ਸ਼ਹਿਰ ਸਟਰਿਥ ਰਾਏ ਕੈਨੇਡਾ ਵਿਖੇ ਜਾਂਦੇ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਉਕਤ ਨੌਜਵਾਨ ਦੀ ਪਿੰਡ ਵਿਚ ਖ਼ਬਰ ਪੁੱਜਦੇ ਸਾਰ ਹੀ ਗਮ ਦਾ ਮਾਹੌਲ ਛਾ ਗਿਆ। ਦੱਸਿਆ ਜਾਂਦਾ ਹੈ ਕਿ ਉਕਤ ਨੌਜਵਾਨ ਦੋ ਸਾਲ ਪਹਿਲਾਂ ਕੈਨੇਡਾ ਸਟੱਡੀ ਵੀਜ਼ੇ ਉਤੇ ਗਿਆ ਸੀ।