Sri Muktsar Sahib Encounter: ਸ੍ਰੀ ਮੁਕਤਸਰ ਸਾਹਿਬ ਵਿਚ ਐਨਕਾਊਂਟਰ, ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁਕਾਬਲਾ 
Published : Jan 12, 2025, 8:12 am IST
Updated : Jan 12, 2025, 1:27 pm IST
SHARE ARTICLE
 Sri Muktsar Sahib Encounter News
Sri Muktsar Sahib Encounter News

Sri Muktsar Sahib Encounter: ਮੁਠਭੇੜ ਤੋਂ ਬਾਅਦ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

 Sri Muktsar Sahib Encounter News: ਸ੍ਰੀ ਮੁਕਤਸਰ ਸਾਹਿਬ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਕਰਾਸ ਫਾਇਰਿੰਗ 'ਚ ਗੋਲੀ ਚੱਲਣ ਕਾਰਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਮੁਲਜ਼ਮਾਂ ਨੇ ਲਾਰੈਂਸ ਗੈਂਗ ਦੇ ਨਾਂ 'ਤੇ ਇਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਤਿੰਨ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਘਟਨਾ ਬੀਤੀ ਰਾਤ 11 ਵਜੇ ਦੇ ਕਰੀਬ ਸ੍ਰੀ ਮੁਕਤਸਰ ਸਾਹਿਬ-ਫਿਰੋਜ਼ਪੁਰ ਰੋਡ 'ਤੇ ਪਿੰਡ ਲੁਬਾਣਿਆਵਾਲੀ ਕੋਲ ਮੀਂਹ ਦੌਰਾਨ ਵਾਪਰੀ। ਜਾਣਕਾਰੀ ਅਨੁਸਾਰ ਪਿੰਡ ਰੁਪਾਣਾ ਸਥਿਤ ਇਕ ਮਿੱਲ ਦੇ ਠੇਕੇਦਾਰ ਨੂੰ ਫੋਨ 'ਤੇ ਧਮਕੀਆਂ ਦਿੱਤੀਆਂ ਗਈਆਂ ਅਤੇ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ। ਮੁਲਜ਼ਮਾਂ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਦੱਸਿਆ ਸੀ।

ਠੇਕੇਦਾਰ ਦੀ ਸ਼ਿਕਾਇਤ ’ਤੇ ਪੁਲਿਸ ਨੇ ਯੋਜਨਾ ਬਣਾ ਕੇ 15 ਲੱਖ ਰੁਪਏ ਦੀ ਜਬਰੀ ਵਸੂਲ ਦੇਣ ਦੀ ਸਲਾਹ ਬਣਾਈ। ਜਦੋਂ ਮੁਲਜ਼ਮ ਪੈਸੇ ਲੈਣ ਲਈ ਮੋਟਰਸਾਈਕਲ ’ਤੇ ਪੁੱਜੇ ਤਾਂ ਉਨ੍ਹਾਂ ਨੂੰ ਪੁਲਿਸ ਦੀ ਮੌਜੂਦਗੀ ਦਾ ਪਤਾ ਲੱਗ ਗਿਆ। ਇਸ ਦੌਰਾਨ ਇਕ ਦੋਸ਼ੀ ਨੇ ਪੁਲਿਸ 'ਤੇ ਗੋਲੀ ਚਲਾ ਦਿੱਤੀ। ਕਰਾਸ ਫ਼ਾਇਰਿੰਗ ਵਿੱਚ ਸੁਖਮੰਦਰ ਸਿੰਘ ਜ਼ਖ਼ਮੀ ਹੋ ਗਿਆ

ਉਸ ਦੇ ਸਾਥੀ ਲਖਵੀਰ ਸਿੰਘ ਅਤੇ ਸਰਵਣ ਸਿੰਘ ਨੂੰ ਵੀ ਮੌਕੇ ’ਤੇ ਕਾਬੂ ਕਰ ਲਿਆ ਗਿਆ। ਜ਼ਖ਼ਮੀ ਮੁਲਜ਼ਮ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਐਨਕਾਊਂਟਰ ਦੀ ਸੂਚਨਾ ਮਿਲਦੇ ਹੀ ਐਸਐਸਪੀ ਤੁਸ਼ਾਰ ਗੁਪਤਾ ਮੌਕੇ 'ਤੇ ਪਹੁੰਚ ਗਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement