
ਕਿਸਾਨ ਲਾਭ ਤੋਂ ਰਹਿ ਜਾਣਗੇ ਵਾਂਝੇ : ਜਾਖੜ
MSP News : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਭਾਵੇਂ ਲੰਬੇ ਸਮੇਂ ਤੋਂ ਸੂਬੇ ਦੀ ਰਾਜਨੀਤੀ ਵਿੱਚ ਸਰਗਰਮ ਨਹੀਂ ਹਨ ਪਰ ਹੁਣ ਸੁਨੀਲ ਜਾਖੜ ਨੇ ਐੱਮਐੱਸਪੀ ’ਤੇ ਬਿਆਨ ਦਿੱਤਾ ਹੈ। ਜਿਸ ’ਚ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਐਮਐਸਪੀ ਦੀ ਕਾਨੂੰਨੀ ਗਾਰੰਟੀ ਨਾਲ ਨੁਕਸਾਨ ਹੋਵੇਗਾ।ਉਨ੍ਹਾਂ ਨੇ ਕਿਹਾ ਕਿ ਐਮਐਸਪੀ ਦੀ ਕਾਨੂੰਨੀ ਗਾਰੰਟੀ ਨਾਲ ਪੰਜਾਬ ਦੇ ਕਿਸਾਨਾਂ ਨੂੰ ਨੁਕਸਾਨ ਹੋਵੇਗਾ। ਐਮਐਸਪੀ ਦੀ ਗਾਰੰਟੀ ਕੋਈ ਆਮਦਨ ਵਧਣ ਦੀ ਗਾਰੰਟੀ ਨਹੀਂ ਹੈ। ਹੋਰ ਸੂਬਿਆਂ ਵਾਂਗ ਪੰਜਾਬ ਵੀ ਕੇਂਦਰ ਦੇ ਪ੍ਰਤੀ ਏਕੜ ਖਰੀਦ ਦੇ ਨਿਯਮ ਅਧੀਨ ਆ ਜਾਵੇਗਾ। ਇਨ੍ਹਾਂ ਹੀ ਨਹੀਂ ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੌਜੂਦਾ ਪ੍ਰਣਾਲੀ ਤਹਿਤ ਮਿਲਦਾ ਵਿਸ਼ੇਸ਼ ਲਾਭ ਗੁਆਉਣਾ ਪਵੇਗਾ।
ਸੁਨੀਲ ਜਾਖੜ ਦਾ ਕਹਿਣਾ ਹੈ ਕਿ MSP ਨਾਲ ਨਾ ਤਾਂ ਹਰਿਆਣਾ ਦੇ ਕਿਸਾਨਾਂ ਦਾ ਭਲਾ ਹੋਣਾ ਤੇ ਨਾ ਹੀ ਪੰਜਾਬ ਦੇ ਕਿਸਾਨਾਂ ਨੂੰ ਇਸਦਾ ਫਾਇਦਾ ਮਿਲਣਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇੱਕ ਨਿੱਜੀ ਚੈਨਲ 'ਤੇ ਜਾਖੜ ਨੇ ਆਪਣੇ ਬਿਆਨ ਨੂੰ ਮੁੜ ਦੁਹਰਾਇਆ ਹੈ। ਜਾਖੜ ਨੇ ਕਿਹਾ ਹੈ ਕਿ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਪੰਜਾਬ ਦੇ ਕਿਸਾਨਾਂ ਲਈ ਨੁਕਸਾਨਦਾਇਕ ਹੈ। ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੀ ਖਰੀਦ 'ਤੇ ਕੇਂਦਰ ਵੱਲੋਂ MSP ਦਿੱਤੀ ਜਾਂਦਾ ਹੈ।
ਇੱਕ ਅੰਗ੍ਰੇਜੀ ਨਿੱਜੀ ਅਖਬਾਰ ਨੂੰ ਦਿੱਤੇ ਇੰਟਰਵਿਊ ’ਚ ਬੀਜੇਪੀ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਵਿਧਾਨਸਭਾ ਇਜਲਾਸ ਦੌਰਾਨ ਪੰਜਾਬ ਦੇ ਸੰਦਰਭ ’ਚ ਐਮਐਸਪੀ ਦੀ ਕਾਨੂੰਨੀ ਗਾਰੰਟੀ ਦੀ ਮੰਗ ਦੇ ਲਾਭ ਅਤੇ ਹਾਨੀ ਬਾਰੇ ਚਰਚਾ ਹੋਣੀ ਚਾਹੀਦੀ ਹੈ ਤਾਂ ਜੋ ਅੰਦੋਲਨਕਾਰੀ ਕਿਸਾਨਾਂ ਸਮੇਤ ਸਾਰਿਆਂ ਨੂੰ ਇਸ ਬਾਰੇ ਪਤਾ ਚੱਲ ਸਕੇ। ਐਮਐਸਪੀ ਗਾਰੰਟੀ ਕੋਈ ਆਮਦਨ ਵਧਣ ਦੀ ਗਾਰੰਟੀ ਨਹੀਂ ਹੈ ਜਿਸ ਦੀ ਪੰਜਾਬ ਦੇ ਕਿਸਾਨਾਂ ਲਈ ਕੋਈ ਹੱਲ ਨਹੀਂ ਹੈ, ਇਹ ਰੋਗ ਜਾਂ ਉਸ ਦੇ ਲੱਛਣਾਂ ਦਾ ਧਿਆਨ ਦਿੱਤੇ ਬਿਨਾਂ ਖੁਦ ਹੀ ਇਲਾਜ ਕਰਨ ਵਾਂਗ ਹੈ।