ਇਲਾਜ ਲਈ ਹਸਪਤਾਲ 'ਚ ਲਿਜਾਂਦੇ ਸਮੇਂ ਰਸਤੇ 'ਚ ਤੋੜਿਆ ਦਮ
ਤੁੰਗਾਂ: ਸੰਗਰੂਰ ਜ਼ਿਲ੍ਹੇ ਦੇ ਪਿੰਡ ਤੁੰਗਾਂ ਤੋਂ ਇਕ ਦਿਲ ਨੂੰ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਪਤੰਗ ਚੜ੍ਹਾਉਂਦੇ ਸਮੇਂ ਆਪਣੇ ਹੀ ਘਰ ਦੀ ਤੀਜੀ ਮੰਜ਼ਿਲ ਤੋਂ ਡਿੱਗਣ ਕਾਰਨ ਬੱਚੇ ਦੀ ਮੌਤ ਹੋ ਗਈ। ਮ੍ਰਿਤਕ 12 ਸਾਲ ਦਾ ਹਰਜੋਤ ਸਿੰਘ 6ਵੀਂ ਜਮਾਤ ਵਿਚ ਪੜ੍ਹਦਾ ਸੀ।
ਹਾਦਸੇ ਤੋਂ ਬਾਅਦ ਪਰਿਵਾਰ ਹਰਜੋਤ ਸਿੰਘ ਨੂੰ ਪਹਿਲਾਂ ਸੰਗਰੂਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਲੈ ਕੇ ਗਿਆ, ਜਿੱਥੋਂ ਪਟਿਆਲਾ ਦੇ ਲਈ ਰੈਫ਼ਰ ਕਰ ਦਿੱਤਾ ਗਿਆ ਅਤੇ ਪਟਿਆਲਾ ਲਿਜਾਂਦੇ ਸਮੇਂ ਹਰਜੋਤ ਸਿੰਘ ਰਸਤੇ ਵਿਚ ਹੀ ਦਮ ਤੋੜ ਗਿਆ। ਹਰਜੋਤ ਸਿੰਘ ਪਰਿਵਾਰ ਦਾ ਇਕਲੌਤਾ ਬੱਚਾ ਸੀ, ਜਿਸ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਅਤੇ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਹੈ।
