ਬਰਨਾਲਾ ’ਚ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਗੁਰਲਾਲ ਸਿੰਘ ਨੇ ਕੀਤੀ ਖ਼ੁਦਕੁਸ਼ੀ
Published : Jan 12, 2026, 2:17 pm IST
Updated : Jan 12, 2026, 2:17 pm IST
SHARE ARTICLE
Disturbed by his wife's illicit affair, Gurlal Singh committed suicide in Barnala
Disturbed by his wife's illicit affair, Gurlal Singh committed suicide in Barnala

ਪਿੰਡ ਦੇ ਹੀ ਨੌਜਵਾਨ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ

ਬਰਨਾਲਾ : ਬਰਨਾਲਾ ਦੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਪੱਖੋ ਕਲਾਂ ਵਿਖੇ ਇੱਕ ਨੌਜਵਾਨ ਵਿਅਕਤੀ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ । ਮ੍ਰਿਤਕ ਦੀ ਪਛਾਣ ਪਿੰਡ ਪੱਖੋ ਕਲਾਂ ਦੀ ਬਾਸੋ ਪੱਤੀ ਦੇ ਰਹਿਣ ਵਾਲੇ 35 ਸਾਲ ਦੇ ਗੁਰਲਾਲ ਸਿੰਘ ਪੁੱਤਰ ਤੇਜਾ ਸਿੰਘ ਵਜੋਂ ਹੋਈ ਹੈ। ਇਸ ਘਟਨਾ ਨੂੰ ਲੈ ਕੇ ਮ੍ਰਿਤਕ ਗੁਰਲਾਲ ਸਿੰਘ ਦੇ ਮਾਤਾ,ਪਿਤਾ, ਭਰਜਾਈ,ਭਰਾ ਅਤੇ ਚਾਚੀ ਨੇ ਦੱਸਿਆ ਕਿ ਗੁਰਲਾਲ ਸਿੰਘ ਅਤੇ ਸੰਦੀਪ ਕੌਰ ਦਾ ਦੂਜਾ ਦੂਜਾ ਵਿਆਹ ਸੀ। ਜਿਨ੍ਹਾਂ ਦਾ 11 ਸਾਲ ਪਹਿਲਾਂ ਆਪਸ ਵਿੱਚ ਵਿਆਹ ਹੋ ਗਿਆ ਸੀ, ਦੋਵਾਂ ਦੇ ਪਹਿਲੇ ਵਿਆਹ ਦੇ ਬੱਚੇ ਵੀ ਸਨ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਗੁਰਲਾਲ ਸਿੰਘ ਦੀ ਪਤਨੀ ਸੰਦੀਪ ਕੌਰ ਦੇ ਪਿੰਡ ਦੇ ਹੀ ਇੱਕ ਵਿਅਕਤੀ ਨਾਲ ਨਜਾਇਜ਼ ਸਬੰਧ ਸਨ। ਗੁਰਲਾਲ ਸਿੰਘ ਉਸ ਨੂੰ ਅਕਸਰ ਰੋਕਦਾ ਰਹਿੰਦਾ ਸੀ। ਪਰ ਮ੍ਰਿਤਕ ਦੀ ਪਤਨੀ ਸੰਦੀਪ ਕੌਰ ਉਸ ਨੂੰ ਛੱਡ ਕੇ ਜਾਣ ਦੀ ਧਮਕੀਆਂ ਦਿੰਦੀ ਸੀ। ਉਹਨਾਂ ਦੱਸਿਆ ਕਿ ਪਿਛਲੇ ਦਿਨੀਂ ਜਦੋਂ ਗੁਰਲਾਲ ਘਰ ਵਾਪਸ ਨਹੀਂ ਪਰਤਿਆ ਤਾਂ ਉਨ੍ਹਾਂ ਨੇ ਪੜਤਾਲ ਕਰਨੀ ਸ਼ੁਰੂ ਕੀਤੀ ਅਤੇ ਉਨ੍ਹਾਂ ਸੜਕ ਕਿਨਾਰੇ ਇੱਕ ਦਰਖਤ ਨਾਲ ਲਟਕੀ ਸ਼ੱਕੀ ਹਾਲਤ ਵਿੱਚ ਗੁਰਲਾਲ ਸਿੰਘ ਦੀ ਲਾਸ਼ ਮਿਲੀ। ਪਰਿਵਾਰਕ ਮੈਂਬਰਾਂ ਨੇ ਸ਼ੱਕ ਪ੍ਰਗਟਾਇਆ ਕਿ ਉਨ੍ਹਾਂ ਦੀ ਨੂੰਹ ਸੰਦੀਪ ਕੌਰ ਦੇ ਪਿੰਡ ਦੇ ਇੱਕ ਵਿਅਕਤੀ ਨਾਲ ਨਜਾਇਜ਼ ਸਬੰਧ ਸਨ। ਉਨ੍ਹਾਂ ਦੇ ਪੁੱਤ ਦੀ ਗਰਦਨ ਤੋੜ ਕੇ ਉਸ ਨੂੰ ਲਮਕਾ ਕੇ ਖੁਦਕੁਸ਼ੀ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ।

ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੇ ਕਿਹਾ ਕਿ ਉਨਾਂ ਦੀ ਨੂੰਹ ਉਸ ਦੇ ਆਸ਼ਿਕ ਅਤੇ ਮ੍ਰਿਤਕ ਦੇ ਸਹੁਰਾ ਪਰਿਵਾਰ ਸਮੇਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ।
ਇਸ ਮਾਮਲੇ ਨੂੰ ਲੈ ਕੇ ਪੁਲਿਸ ਥਾਣਾ ਰੂੜਕੇ ਕਲਾਂ ਦੇ ਐਸ.ਐਚ.ਓ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਦਰੱਖਤ ਨਾਲ ਲਮਕਦੀ ਇੱਕ ਲਾਸ ਬਾਰੇ ਜਾਣਕਾਰੀ ਮਿਲਿਆ ਸੀ। ਮੁਢਲੀ ਜਾਣਕਾਰੀ ਤੋਂ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਿਤਾ ਤੇਜਾ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਮ੍ਰਿਤਕ ਦੀ ਪਤਨੀ ਸੰਦੀਪ ਕੌਰ ਅਤੇ ਪਿੰਡ ਦੇ ਇੱਕ ਵਿਅਕਤੀ ਖਿਲਾਫ ਮੁਕਦਮਾ ਦਰਜ ਕਰਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਾਮਲੇ ਵਿੱਚ ਮੈਡੀਕਲ ਰਿਪੋਰਟ ਦੇ ਆਧਾਰ ਤੇ ਹੋਰ ਜਾਂਚ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM
Advertisement