9 ਕਾਂਗਰਸੀ ਕੌਂਸਲਰਾਂ ਦੀ ਰਿੱਟ ’ਤੇ ਹਾਈ ਕੋਰਟ ਨੇ ਸੁਣਾਇਆ ਫ਼ੈਸਲਾ
ਮੋਗਾ: ਮੋਗਾ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਵੱਲੋਂ ਮੇਅਰ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ, ਵਾਈਸ ਮੇਅਰ ਪਰਵੀਨ ਕੁਮਾਰ ਸ਼ਰਮਾ ਨੂੰ ਨਗਰ ਨਿਗਮ ਦਾ ਅਸਥਾਈ ਚਾਰਜ ਸੌਂਪਿਆ ਗਿਆ ਸੀ। ਇਸ ਤੋਂ ਬਾਅਦ ਹੀ ਕੁਝ ਕੌਂਸਲਰਾਂ ਅਤੇ ਸਿਵਲ ਸੋਸਾਇਟੀ ਦੇ ਮੈਂਬਰਾਂ ਵੱਲੋਂ ਮੋਗਾ ਸ਼ਹਿਰ ਵਿੱਚ ਨਵੇਂ ਮੇਅਰ ਦੀ ਚੋਣ ਕਰਵਾਉਣ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਸੀ। ਮੇਅਰ ਦੀ ਚੋਣ ਨੂੰ ਲੈ ਕੇ 9 ਕਾਂਗਰਸੀ ਕੌਂਸਲਰਾਂ ਵੱਲੋਂ ਹਾਈਕੋਰਟ ਵਿੱਚ ਇੱਕ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਸੀ।
ਰਿੱਟ ਪਟੀਸ਼ਨ ਨੰਬਰ 201 ’ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਸਪਸ਼ਟ ਹੁਕਮ ਜਾਰੀ ਕਰਦੇ ਹੋਏ ਕਿਹਾ ਹੈ ਕਿ ਮੋਗਾ ਨਗਰ ਨਿਗਮ ਦੇ ਮੇਅਰ ਦੀ ਚੋਣ ਹਰ ਹਾਲਤ ਵਿੱਚ 31 ਜਨਵਰੀ ਤੋਂ ਪਹਿਲਾਂ ਕਰਵਾਈ ਜਾਵੇ। ਹਾਈਕੋਰਟ ਦੇ ਇਸ ਫੈਸਲੇ ਨੂੰ ਮੋਗਾ ਸ਼ਹਿਰ ਦੇ ਲੋਕਤੰਤਰਕ ਢਾਂਚੇ ਲਈ ਇੱਕ ਵਧੀਆ ਕਦਮ ਮੰਨਿਆ ਜਾ ਰਿਹਾ ਹੈ।
