ਸੀ.ਬੀ.ਆਈ. ਨੇ ਉਸ ਦੀ ਗ੍ਰਿਫ਼ਤਾਰੀ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਚੰਡੀਗੜ੍ਹ : ਮੁਅੱਤਲ ਡੀ.ਆਈ.ਜੀ. ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਗ੍ਰਿਫ਼ਤਾਰ ਹਰਚਰਨ ਸਿੰਘ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਦਾਖਲ ਕੀਤੀ ਪਟੀਸ਼ਨ ਵਾਪਸ ਲੈ ਲਈ ਹੈ। ਭੁੱਲਰ ਵੱਲੋਂ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਉਸ ਦਾ ਮਾਮਲਾ ਪੰਜਾਬ ਨਾਲ ਸਬੰਧਤ ਸੀ,ਫਿਰ ਸੀ.ਬੀ.ਆਈ. ਚੰਡੀਗੜ੍ਹ ਉਸ ਵਿਰੁੱਧ ਐਫ.ਆਈ.ਆਰ. ਕਿਵੇਂ ਦਰਜ ਕਰ ਸਕਦੀ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਿਵੇਂ ਕਰ ਸਕਦੀ ਹੈ? ਉਹ ਪੰਜਾਬ ਦਾ ਅਧਿਕਾਰੀ ਹੈ, ਇਸ ਲਈ ਉਸ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਪੰਜਾਬ ਸਰਕਾਰ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਸੀ।
ਜ਼ਿਕਰਯੋਗ ਹੈ ਕਿ ਸੀ.ਬੀ.ਆਈ. ਨੇ 29 ਅਕਤੂਬਰ ਨੂੰ ਭੁੱਲਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਸੀ, ਜਦਕਿ ਪੰਜਾਬ ਵਿਜੀਲੈਂਸ ਨੇ ਵੀ ਉਸੇ ਦਿਨ ਉਸ ਵਿਰੁੱਧ ਇਸੇ ਆਰੋਪ ਵਿੱਚ ਐਫ.ਆਈ.ਆਰ. ਦਰਜ ਕੀਤੀ ਸੀ। ਕਾਨੂੰਨ ਦੇ ਤਹਿਤ ਇੱਕੋ ਦੋਸ਼ 'ਤੇ ਦੋ ਵੱਖ-ਵੱਖ ਮਾਮਲੇ ਦਰਜ ਨਹੀਂ ਕੀਤੇ ਜਾ ਸਕਦੇ, ਨਾ ਹੀ ਇੱਕੋ ਦੋਸ਼ 'ਤੇ ਦੋ ਵੱਖ-ਵੱਖ ਜਾਂਚਾਂ ਕੀਤੀਆਂ ਜਾ ਸਕਦੀਆਂ ਹਨ।
ਇਸ ਮਾਮਲੇ ਵਿੱਚ ਹਾਈ ਕੋਰਟ ਤੋਂ ਕੋਈ ਰਾਹਤ ਨਾ ਮਿਲਣ ਤੋਂ ਬਾਅਦ ਭੁੱਲਰ ਨੇ ਸੁਪਰੀਮ ਕੋਰਟ ਤੱਕ ਵੀ ਪਹੁੰਚ ਕੀਤੀ, ਪਰ ਸੁਪਰੀਮ ਕੋਰਟ ਨੇ ਉਸ ਦੀ ਪਟੀਸ਼ਨ ਖਾਰਜ ਕਰ ਦਿੱਤੀ ਅਤੇ ਉਸ ਨੂੰ ਹਾਈ ਕੋਰਟ ਵਾਪਸ ਜਾਣ ਦਾ ਨਿਰਦੇਸ਼ ਦਿੱਤਾ ਸੀ। ਅੱਜ ਭੁੱਲਰ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ ਜੋ ਕਿ ਵਾਪਸੀ ਦੇ ਨਤੀਜੇ ਵਜੋਂ ਖਾਰਜ ਕਰ ਦਿੱਤੀ ਗਈ ਸੀ।
