SGPC ਦੇ ਸੱਤ ਮੈਂਬਰਾਂ ਵੱਲੋਂ ਜਥੇਦਾਰ ਖਿਲਾਫ਼ ਦਿੱਤੀ ਗਈ ਸ਼ਿਕਾਇਤ
ਮੋਹਾਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ 'ਤੇ ਤਲਬ ਕੀਤੇ ਜਾਣ ਦਾ ਮਾਮਲਾ ਭਖ ਗਿਆ ਹੈ। SGPC ਦੇ ਸੱਤ ਮੈਂਬਰਾਂ ਵੱਲੋਂ ਜਥੇਦਾਰ ਖਿਲਾਫ਼ ਸ਼ਿਕਾਇਤ ਦਿੱਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸ਼ਿਕਾਇਤ ਦਿੱਤੀ ਗਈ ਹੈ। ਬੀਬੀ ਜਗੀਰ ਕੌਰ ਸਮੇਤ ਹੋਰ ਮੈਂਬਰਾਂ ਨੇ ਸ਼ਿਕਾਇਤ ਲਿਖੀ ਹੈ।
ਪੱਤਰ ਵਿੱਚ ਲਿਖਿਆ ਹੈ ਕਿ ਜਥੇਦਾਰ ਵੱਲੋਂ ਮਰਿਆਦਾ ਦੀ ਜਾਣਕਾਰੀ ਹੁੰਦੇ ਹੋਏ ਪੰਥ ਵਿੱਚ ਗੈਰ ਪੰਥਕ ਰਵਾਇਤ ਸ਼ੁਰੂ ਕਰਨ ਦੀ ਪਹਿਲ ਕੀਤੀ ਗਈ ਹੈ। ਪੱਤਰ ਵਿੱਚ ਇਹ ਵੀ ਲਿਖਿਆ ਹੈ ਕਿ ਜੋ ਦਫ਼ਤਰ ਸ੍ਰੀ ਅਕਾਲ ਤਖਤ ਸਾਹਿਬ ਦੇ ਨਾਂ ’ਤੇ ਸਥਾਪਿਤ ਹੋਇਆ ਹੈ, ਕੀ ਉੱਥੇ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨਜ਼ਰ ਅੰਦਾਜ਼ ਕੀਤੀ ਜਾ ਸਕਦੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਨਵੇਂ ਮਾਇਨੇ ਦੇਣ ਅਤੇ ਗੈਰ ਪੰਥਕ ਰਵਾਇਤਾਂ ਸ਼ੁਰੂ ਕਰਨ ਲਈ ਜਥੇਦਾਰ ਦੀ ਜਵਾਬ ਤਲਬੀ ਦੀ ਮੰਗ ਕੀਤੀ ਗਈ ਹੈ।
