ਮੁਲਾਜ਼ਮ ਮਸਲਿਆਂ ਬਾਰੇ ਬੋਲਣ ਦਾ ਅਕਾਲੀ-ਭਾਜਪਾ ਨੂੰ ਕੋਈ ਹੱਕ ਨਹੀਂ : ਬੁੱਧਰਾਮ
Published : Feb 12, 2019, 2:01 pm IST
Updated : Feb 12, 2019, 2:01 pm IST
SHARE ARTICLE
Principal Budhram
Principal Budhram

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ (ਡੀ.ਏ) ਛੇਵੇਂ ਤਨਖ਼ਾਹ ਕਮਿਸ਼ਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਅਕਾਲੀ ਦਲ....

ਚੰਡੀਗੜ੍ਹ (ਨੀਲ): ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ (ਡੀ.ਏ) ਛੇਵੇਂ ਤਨਖ਼ਾਹ ਕਮਿਸ਼ਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਅਕਾਲੀ ਦਲ ਬਾਦਲ ਵਲੋਂ ਸੰਘਰਸ਼ ਸ਼ੁਰੂ ਕਰਨ ਦੇ ਐਲਾਨ ਨੂੰ ਚੋਣਾਂ ਤੋਂ ਪਹਿਲਾਂ ਸਬਜ਼ਬਾਗ਼ ਦਿਖਾ ਕਿ ਇਕ ਵਾਰ ਫਿਰ ਧੋਖਾ ਕਰਨ ਦੀ ਕੋਸ਼ਿਸ਼ ਦਸਿਆ ਹੈ। ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਲਗਾਤਾਰ 10 ਸਾਲ ਪੰਜਾਬ ਦੀ ਸੱਤਾ ਭੋਗਣ ਵਾਲੇ ਅਕਾਲੀ ਦਲ ਬਾਦਲ ਨੂੰ ਅੱਜ ਮੁਲਾਜ਼ਮਾਂ ਅਤੇ ਕੱਚੇ ਮੁਲਾਜ਼ਮਾਂ ਦੀ ਯਾਦ ਕਿਵੇਂ ਆ ਗਈ?

ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸਮੇਤ ਅਕਾਲੀ-ਭਾਜਪਾ ਦੇ ਕਿਸੇ ਵੀ ਆਗੂ ਕੋਲ ਮੁਲਾਜ਼ਮਾਂ, ਕੱਚੇ-ਠੇਕਾ ਭਰਤੀ ਮੁਲਾਜ਼ਮਾਂ ਸਮੇਤ ਬੇਰੁਜ਼ਗਾਰਾਂ ਬਾਰੇ ਕੁੱਝ ਵੀ ਕਹਿਣ ਦਾ ਨੈਤਿਕ ਹੱਕ ਨਹੀਂ ਹੈ। ਜੋ ਕੁੱਝ ਬਾਦਲਾਂ ਦਾ 10 ਸਾਲਾਂ ਦੇ ਰਾਜ ਦੌਰਾਨ ਮੁਲਾਜ਼ਮਾਂ, ਕੱਚੇ ਮੁਲਾਜ਼ਮਾਂ, ਅਧਿਆਪਕਾਂ ਅਤੇ ਯੋਗਤਾ ਦੇ ਆਧਾਰ 'ਤੇ ਰੁਜ਼ਗਾਰ ਮੰਗ ਰਹੇ ਬੇਰੁਜ਼ਗਾਰਾਂ ਨਾਲ ਹੋਇਆ ਹੈ, ਉਸ ਜਬਰ-ਜ਼ੁਲਮ ਨੂੰ ਨਾ ਇਹ ਸੜਕਾਂ 'ਤੇ ਸੰਘਰਸ਼ ਕਰ ਰਹੇ ਮੁਲਾਜ਼ਮ, ਪੈਨਸ਼ਨਰ ਅਤੇ ਬੇਰੁਜ਼ਗਾਰ ਭੁੱਲੇ ਹਨ ਅਤੇ ਨਾ ਹੀ ਪੰਜਾਬ ਦੇ ਲੋਕ ਭੁੱਲੇ ਹਨ।

ਪ੍ਰਿੰਸੀਪਲ ਬੁੱਧਰਾਮ ਨੇ ਪਰਮਿੰਦਰ ਸਿੰਘ ਢੀਂਡਸਾ ਰਾਹੀਂ ਕਰਮਚਾਰੀਆਂ ਦੀ ਲੜਾਈ ਲੜਨ ਦੇ ਐਲਾਨ ਦੀ 'ਛੱਜ ਤਾਂ ਬੋਲੇ, ਛਾਨਣੀ ਕਿਉਂ ਬੋਲੇ' ਨਾਲ ਤੁਲਨਾ ਕੀਤੀ ਹੈ। ਪ੍ਰਿੰਸੀਪਲ ਬੁੱਧਰਾਮ  ਨੇ ਕਿਹਾ ਕਿ 1 ਜੁਲਾਈ 2015 ਤੋਂ ਲੈ ਕੇ 31 ਦਸੰਬਰ 2016 ਤਕ ਡੀ.ਏ ਦਾ 19 ਫ਼ੀ ਸਦੀ ਬਕਾਇਆ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਦਾ ਖੜ੍ਹਾ ਹੈ, ਜਦੋਂ ਪਰਮਿੰਦਰ ਸਿੰਘ ਢੀਂਡਸਾ ਖ਼ੁਦ ਵਿੱਤ ਮੰਤਰੀ ਸਨ ਅਤੇ ਇਹ 19 ਪ੍ਰਤੀਸ਼ਤ ਬਕਾਇਆ ਵੀ ਅਰਬਾਂ ਰੁਪਏ 'ਚ ਬਣਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement