ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ
Published : Feb 12, 2019, 5:42 pm IST
Updated : Feb 12, 2019, 5:42 pm IST
SHARE ARTICLE
Vigilance Bureau
Vigilance Bureau

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਨ.ਆਰ.ਆਈ ਥਾਣਾ, ਕਪੂਰਥਲਾ ਵਿਖੇ ਤਾਇਨਾਤ ਏ.ਐਸ.ਆਈ. ਮਨਜਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ...

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਨ.ਆਰ.ਆਈ ਥਾਣਾ, ਕਪੂਰਥਲਾ ਵਿਖੇ ਤਾਇਨਾਤ ਏ.ਐਸ.ਆਈ. ਮਨਜਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਰਿੰਕੂ ਵਾਸੀ ਪਿੰਡ ਖਲਵਾੜਾ, ਜਿਲਾ ਕਪੂਰਥਲਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੀ ਦਾਦੀ ਦੇ ਕੇਸ ਸਬੰਧੀ ਅਦਾਲਤ ਵਿਚ ਚਲਾਨ ਪੇਸ਼ ਕਰਨ ਬਦਲੇ  ਏ.ਐਸ.ਆਈ ਵਲੋਂ 10,000 ਰੁਪਏ ਦੀ ਮੰਗ ਕੀਤੀ ਗਈ ਹੈ । ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।

ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement