ਕੈਪਟਨ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਤੇ ਐਸ ਸੀ ਸਕਾਲਰਸ਼ਿਪ ਲਈ 72.60 ਕਰੋੜ ਰੁਪਏ ਦੀ ਗਰਾਂਟ ਜਾਰੀ
Published : Feb 12, 2019, 5:34 pm IST
Updated : Feb 12, 2019, 5:34 pm IST
SHARE ARTICLE
Captain Amriner Singh
Captain Amriner Singh

ਸਮਾਜ ਦੇ ਗਰੀਬ ਵਰਗਾਂ ਦੀ ਭਲਾਈ ਵਾਸਤੇ ਆਪਣੀ ਵਚਨਬੱਧਤਾ ਦੀ ਲੀਹ ’ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਅਸ਼ੀਰਵਾਦ ਸਕੀਮ ਅਤੇ ਐਸ.ਸੀ ਵਜੀਫੇ ਦੀ...

ਚੰਡੀਗੜ੍ਹ : ਸਮਾਜ ਦੇ ਗਰੀਬ ਵਰਗਾਂ ਦੀ ਭਲਾਈ ਵਾਸਤੇ ਆਪਣੀ ਵਚਨਬੱਧਤਾ ਦੀ ਲੀਹ ’ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਅਸ਼ੀਰਵਾਦ ਸਕੀਮ ਅਤੇ ਐਸ.ਸੀ ਵਜੀਫੇ ਦੀ ਰਾਸ਼ੀ ਲਈ ਲੰਬਿਤ ਪਈ 72.60 ਕਰੋੜ ਰੁਪਏ ਦੀ ਗਰਾਂਟ ਜਾਰੀ ਕਰ ਦਿੱਤੀ ਹੈ। ਇੱਕ ਸਰਕਾਰੀ ਬੁਲਾਰੇ ਦੇ ਅਨੁਸਾਰ 72.60 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 54.42 ਕਰੋੜ ਰੁਪਏ ਅਸ਼ੀਰਵਾਦ ਸਕੀਮ ਲਈ ਜਾਰੀ ਕੀਤੇ ਗਏ ਹਨ ਜੋ ਕਿ ਸੂਬੇ ਭਰ ਦੇ ਤਕਰੀਬਨ 26000 ਲਾਭਪਾਤਰੀਆਂ ਲਈ ਹੈ।

ਜੂਨ ਤੋਂ ਦਸੰਬਰ, 2018 ਦੇ ਸਮੇਂ ਹੱਦ ਦੀ ਬਕਾਇਆ ਰਾਸ਼ੀ ਜਾਰੀ ਹੋਣ ਦੇ ਨਾਲ ਹੁਣ ਇਸ ਸਬੰਧ ਵਿੱਚ ਸਮੁੱਚੀ ਦੇਣਦਾਰੀ ਦਿੱਤੀ ਗਈ ਹੈ ਅਤੇ ਅੱਜ ਦੀ ਤਰੀਕ ਤੱਕ ਕੁਝ ਵੀ ਲੰਬਿਤ ਨਹੀਂ ਹੈ। ਇਸ ਤੋਂ ਇਲਾਵਾ ਲੰਬਿਤ ਪਏ ਐਸ.ਸੀ ਵਿਦਿਆਰਥੀ ਸਕਾਲਰਸ਼ਿਪ ਲਈ 18.08 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਆਖਿਆ ਹੈ ਕਿ ਉਹ ਇਨਾਂ ਸਰਕਾਰੀ ਸਕੀਮਾਂ ਲਈ ਸੂਬੇ ਭਰ ਦੇ ਲਾਭਪਾਤਰੀਆਂ ਵਾਸਤੇ ਲੰਬਿਤ ਪਏ ਬਕਾਏ ਨੂੰ ਜਾਰੀ ਕਰੇ। 

ਸੂਬੇ ਦੀ ਵਿੱਤੀ ਸਥਿਤੀ ਵਿੱਚ ਸੁਧਾਰ ’ਤੇ ਤਸੱਲੀ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਵਿੱਤੀ ਅਨੁਸ਼ਾਸਨ ਅਤੇ ਆਰਥਿਕ ਪ੍ਰਬੰਧਨ ਵਿੱਚ ਸੁਧਾਰ ਲਈ ਕੋਸ਼ਿਸ਼ਾਂ ਨੂੰ ਹੋਰ ਮਜ਼ਬੂਤ ਬਨਾਉਣ ਲਈ ਸਾਰੇ ਵਿਭਾਗਾਂ ਨੂੰ ਆਖਿਆ ਹੈ ਤਾਂ ਜੋ ਸੂਬੇ ਦੇ ਸਮੁੱਚੇ ਵਿਕਾਸ ਦੀ ਗਤੀ ਨੂੰ ਬਣਾਈ ਰੱਖਿਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਭੁਗਤਾਨ ਨੂੰ ਸਮੇਂ ਸਿਰ ਜਾਰੀ ਕਰਨ ਦੇ ਨਾਲ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਗਤੀ ਨੂੰ ਹੁਲਾਰਾ ਮਿਲ ਚੁੱਕਾ ਹੈ ਅਤੇ ਇਹ ਸਿਹਤਮੰਦ ਆਰਥਿਕਤਾ ਦੇ ਸੰਕੇਤਾਂ ਦਾ ਪ੍ਰਗਟਾਵਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM

ਵਾਹਿਗੁਰੂ ਆਹ ਤਾਂ ਮਾੜਾ ਹੋਇਆ! ਪੁੱਤ ਦੀ ਲਾ.ਸ਼ ਨੂੰ ਚੁੰਮ ਚੁੰਮ ਕੇ ਚੀਕਾਂ ਮਾਰ ਰਿਹਾ ਪਿਓ ਤੇ ਮਾਂ,ਦੇਖਿਆ ਨਹੀਂ ਜਾਂਦਾ.

19 Apr 2024 12:05 PM
Advertisement