ਸਾਬਕਾ ਮੁੱਖ ਮੰਤਰੀ ਸਵ: ਬੇਅੰਤ ਸਿੰਘ ਦੀ ਗੇਟ 'ਤੇ ਲੱਗੀ ਤਸਵੀਰ ਨੂੰ ਪਹੁੰਚਾਇਆ ਨੁਕਸਾਨ
Published : Feb 12, 2019, 11:43 am IST
Updated : Feb 12, 2019, 12:57 pm IST
SHARE ARTICLE
Beant Singh Photo
Beant Singh Photo

ਪੰਜਾਬ ਦੇ ਸਾਬਕਾ ਸਵ: ਮੁੱਖ ਮੰਤਰੀ ਬੇਅੰਤ ਸਿੰਘ ਦੇ ਜੱਦੀ ਪਿੰਡ ਕੋਟਲੀ ਚ ਸ਼ਰਾਰਤੀ ਅਨਸਰਾਂ ਵੱਲੋਂ ਬੇਅੰਤ ਸਿੰਘ ਦੀ ਫੋਟੋ ਨੂੰ ਤੋੜਨ ਦਾ ਮਾਮਲਾ ਸਾਹਮਣੇ ਆਇਆ ਹੈ...

ਲੁਧਿਆਣਾ : ਪੰਜਾਬ ਦੇ ਸਾਬਕਾ ਸਵ: ਮੁੱਖ ਮੰਤਰੀ ਬੇਅੰਤ ਸਿੰਘ ਦੇ ਜੱਦੀ ਪਿੰਡ ਕੋਟਲੀ ਚ ਸ਼ਰਾਰਤੀ ਅਨਸਰਾਂ ਵੱਲੋਂ ਬੇਅੰਤ ਸਿੰਘ ਦੀ ਫੋਟੋ ਨੂੰ ਤੋੜਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸਨੂੰ ਲੈ ਕੇ ਹਲਕਾ ਪਇਲ ਦੇ ਵਿਧਾਇਕ ਲਖਵੀਰ ਲੱਖਾ ਨੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਰਾਜੀਵ ਗਾਂਧੀ ਦੇ ਬੁੱਤ ਤੇ ਕਾਲਖ ਮਲਣ ਦਾ ਮਾਮਲਾ ਹਾਲੇ ਠੰਡਾ ਵੀ ਨਹੀਂ ਸੀ ਹੋਇਆ ਸੀ

Beant Singh Photo Beant Singh Photo

ਕਿ ਪਾਇਲ ਦੇ ਪਿੰਡ ਕੋਟਲੀ ਜੋ ਕਿ ਸਵ: ਮੁੱਖ ਮੰਤਰੀ ਬੇਅੰਤ ਸਿੰਘ ਦਾ ਜੱਦੀ ਪਿੰਡ ਹੈ। ਜਿੱਥੇ ਬਣੇ ਯਾਦਗਾਰੀ ਗੇਟ ਤੇ ਲੱਗੀ ਬੇਅੰਤ ਸਿੰਘ ਦੀ ਫੋਟੋ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਤੋੜ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਨੇ ਦੱਸਿਆ ਕਿ ਉਹ ਜਦੋ ਸਵੇਰੇ ਸੈਰ ਕਰਨ ਲਈ ਜਾ ਰਿਹਾ ਸੀ ਤਾਂ ਉਸ ਵੇਲੇ ਦੇਖਿਆ ਕਿ ਸ਼ਰਾਰਤੀ ਅਨਸਰਾਂ ਨੇ ਬੇਅੰਤ ਸਿੰਘ ਦੀ ਫ਼ੋਟੋ ਤੇ ਪੱਥਰ ਮਾਰ ਕੇ ਨੁਕਸਾਨ ਪਹੁੰਚਾਇਆ।

Beant Singh Photo Beant Singh Photo

ਉਧਰ ਹਲਕਾ ਐਮਐੱਲਏ ਲਖਵੀਰ ਸਿੰਘ ਲੱਖਾਂ ਨੇ  ਕਿਹਾ ਕੇ ਜਿਨ੍ਹਾਂ ਸ਼ਰਾਰਤੀ ਅਨਸਰਾਂ ਨੇ ਇਹ ਮਾੜਾ ਕੰਮ ਕੀਤਾ ਹੈ ਉਹਨਾਂ ਨੂੰ ਫੜ ਕੇ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ। ਉਥੇ ਹੀ ਪਾਇਲ ਦੇ ਐਸਐਚਓ ਗੁਰਮੇਲ ਸਿੰਘ ਨੇ ਦੱਸਿਆ ਕਿ ਸ਼ਰਾਰਤੀ ਅਨਸਰਾਂ ਵਿਰੁੱਧ ਐਫ਼ਆਈਆਰ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।

Beant Singh Photo Beant Singh Photo

ਪਹਿਲਾਂ ਲੁਧਿਆਣਾ ਚ ਯੂਥ ਅਕਾਲੀ ਦਲ ਦੇ ਆਗੂਆਂ ਵੱਲੋਂ ਰਾਜੀਵ ਗਾਂਧੀ ਦੇ ਬੁੱਤ ਤੇ ਕਾਲਖ ਮਲਣ ਦਾ ਮਾਮਲਾ ਸਾਹਮਣੇ ਆਇਆ ਸੀ। ਹੁਣ ਸ਼ਰਾਰਤੀ ਅਨਸਰਾਂ ਵੱਲੋਂ ਬੇਅੰਤ ਸਿੰਘ ਦੀ ਫੋਟੋ ਨੂੰ ਨੁਕਸਾਨ ਪਹੁੰਚਾਉਣਾ ਕਈ ਸਵਾਲ ਖੜੇ ਕਰਦੇ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement