ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ, ਮੌਸਮ ਵਿਗੜਨ ਦੀ ਪੂਰੀ ਸੰਭਾਵਨਾ

ਸਪੋਕਸਮੈਨ ਸਮਾਚਾਰ ਸੇਵਾ
Published Feb 12, 2019, 3:58 pm IST
Updated Feb 12, 2019, 3:58 pm IST
ਮੌਸਮ ਵਿਭਾਗ ਨੇ ਤਾਜ਼ਾ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਅਗਲੇ ਦਿਨਾਂ ਵਿਚ ਫਿਰ ਬਾਰਸ਼ ਤੇ ਗੜ੍ਹੇਮਾਰੀ ਹੋਵੇਗੀ। ਪੂਰੇ ਉੱਤਰੀ ਭਾਰਤ ਵਿਚ 14 ਅਤੇ 15 ਫਰਵਰੀ ਨੂੰ ...
Warnings
 Warnings

ਚੰਡੀਗੜ੍ਹ : ਮੌਸਮ ਵਿਭਾਗ ਨੇ ਤਾਜ਼ਾ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਅਗਲੇ ਦਿਨਾਂ ਵਿਚ ਫਿਰ ਬਾਰਸ਼ ਤੇ ਗੜ੍ਹੇਮਾਰੀ ਹੋਵੇਗੀ। ਪੂਰੇ ਉੱਤਰੀ ਭਾਰਤ ਵਿਚ 14 ਅਤੇ 15 ਫਰਵਰੀ ਨੂੰ ਮੌਸਮ ਵਿਗੜਨ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ ਤੇ ਦਿੱਲੀ ਵਿਚ ਬਾਰਸ਼ ਨਾਲ ਗੜ੍ਹੇਮਾਰੀ ਹੋ ਸਕਦੀ ਹੈ। ਹਿਮਾਚਲ ਪ੍ਰਦੇਸ਼ ਵਿਚ ਵੀ ਮੌਸਮ ਇਕ ਵਾਰ ਅਪਣਾ ਸਖ਼ਤ ਰੁਖ਼ ਦਿਖਾਏਗਾ।

WeatherWeather

Advertisement

ਮੌਸਮ ਵਿਭਾਗ ਨੇ ਸੂਬੇ ਵਿਚ 14 ਅਤੇ 15 ਫਰਵਰੀ ਨੂੰ ਭਾਰੀ ਬਰਫ਼ਬਾਰੀ ਦੀ ਚੇਤਾਵਨੀ ਦਿਤੀ ਹੈ। ਪੱਛਮੀ ਗੜਬੜੀਆਂ ਦੇ ਸਰਗਰਮ ਹੋਣ ਕਰਕੇ ਸੂਬੇ ਵਿਚ ਇਕ ਵਾਰ ਫਿਰ ਬਰਫ਼ਬਾਰੀ ਦਾ ਦੌਰ ਸ਼ੁਰੂ ਹੋਵੇਗਾ। 13 ਫਰਵਰੀ ਨੂੰ ਹੀ ਅਸਰ ਦਿੱਸਣਾ ਸ਼ੁਰੂ ਹੋ ਜਾਵੇਗਾ। ਪਹਾੜਾਂ 'ਤੇ ਬਰਫ਼ਬਾਰੀ ਹੋਣ ਕਰਕੇ ਪੰਜਾਬ ਅਤੇ ਹਰਿਆਣਾ ਵਿਚ ਵੀ ਠੰਢ ਦਾ ਕਹਿਰ ਵਰਸੇਗਾ। ਮਿਲੀ ਜਾਣਕਾਰੀ ਮੁਤਾਬਕ 14 ਅਤੇ 15 ਫਰਵਰੀ ਨੂੰ ਸੂਬੇ ਦੇ ਉਚਾਈ ਵਾਲੇ ਇਲਾਕਿਆਂ ਵਿਚ ਭਾਰੀ ਬਰਫ਼ਬਾਰੀ ਤੇ ਮੈਦਾਨੀ ਇਲਾਕਿਆਂ ਵਿਚ ਵੀ ਭਾਰੀ ਬਾਰਸ਼ ਤੇ ਗੜ੍ਹੇਮਾਰੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

WeatherWeather

ਮੌਸਮ ਵਿਚ ਬਦਲਾਅ ਕਾਰਨ ਤਾਪਮਾਨ ਵਿਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਕਰਕੇ ਆਉਣ ਵਾਲੇ ਦਿਨਾਂ ਅੰਦਰ ਠੰਢ ਦਾ ਪ੍ਰਕੋਪ ਵਧ ਸਕਦਾ ਹੈ। ਮੌਸਮ ਕੇਂਦਰ ਸ਼ਿਮਲਾ ਦੇ ਨਿਰਦੇਸ਼ਕ ਮਨਮੋਹਨ ਸਿੰਘ ਨੇ ਦੱਸਿਆ ਕਿ ਸ਼ਿਮਲਾ ਵਿਚ ਫਰਵਰੀ ਦੇ ਮਹੀਨੇ 2007 ਤੋਂ ਬਾਅਦ ਬੀਤੀ 7 ਫਰਵਰੀ ਵਾਲੇ ਦਿਨ ਸਭ ਤੋਂ ਵੱਧ ਬਰਫ਼ਬਾਰੀ ਹੋਈ। ਆਉਣ ਵਾਲੇ ਦਿਨਾਂ 'ਚ ਵੀ ਬਰਫ਼ਬਾਰੀ ਹੋਵੇਗੀ। ਇਸ ਨੂੰ ਵੇਖ ਕੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਸ ਵਾਰ 1990 ਦਾ ਰਿਕਾਰਡ ਟੁੱਟ ਸਕਦਾ ਹੈ। ਯਾਦ ਰਹੇ ਕਿ 1990 ਵਿਚ ਸ਼ਿਮਲਾ 'ਚ ਸਭ ਤੋਂ ਵੱਧ 151 ਸੈਂਟੀਮੀਟਰ ਤਕ ਬਰਫ਼ਬਾਰੀ ਹੋਈ ਸੀ।

Location: India, Chandigarh
Advertisement

 

Advertisement
Advertisement