ਜਾਖੜ ਅਸਤੀਫ਼ਾ ਦੇਣ ਜਾਂ ਰਾਹੁਲ ਗਾਂਧੀ ਵਿਰੁਧ ਮੋਰਚਾ ਖੋਲ੍ਹਣ : ਭਗਵੰਤ ਮਾਨ
Published : Feb 12, 2019, 1:29 pm IST
Updated : Feb 12, 2019, 1:29 pm IST
SHARE ARTICLE
Bhagwant Mann
Bhagwant Mann

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਸਿਆ ਹੈ ਕਿ 'ਆਪ' ਦਾ ਬਿਜਲੀ ਅੰਦੋਲਨ ਸੂਬੇ ਭਰ....

ਚੰਡੀਗੜ੍ਹ (ਨੀਲ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਸਿਆ ਹੈ ਕਿ 'ਆਪ' ਦਾ ਬਿਜਲੀ ਅੰਦੋਲਨ ਸੂਬੇ ਭਰ 'ਚ ਇਸ ਕਰਕੇ ਤੇਜ਼ੀ ਨਾਲ ਫੈਲ ਰਿਹਾ ਹੈ ਕਿਉਂਕਿ ਬੇਹੱਦ ਮਹਿੰਗੇ ਅਤੇ ਨਾਜਾਇਜ਼ ਬਿਜਲੀ ਬਿਲਾਂ ਨੇ ਹਰ ਗ਼ਰੀਬ ਅਤੇ ਅਮੀਰ ਨੂੰ ਹੱਦੋਂ ਵੱਧ ਸਤਾਇਆ ਹੋਇਆ ਹੈ। ਉਪਰੋਂ ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੀ ਸੁੱਤੀ ਪਈ ਹੈ, ਬਿਜਲੀ ਬਿਲਾਂ ਤੋਂ ਪੀੜਤਾਂ ਦੀ ਨਾ ਕਾਂਗਰਸੀ ਬਾਂਹ ਫੜ ਰਹੇ ਹਨ ਅਤੇ ਨਾ ਹੀ ਬਿਜਲੀ ਵਿਭਾਗ। 'ਆਪ' ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ

ਕਿ ਉਹ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਮਹਿੰਗੀ ਕੀਤੀ ਜਾ ਰਹੀ ਬਿਜਲੀ ਵਿਰੁਧ ਆਵਾਜ਼ ਉਠਾਉਂਦੇ ਆਏ ਹਨ। ਪਿਛਲੀ ਬਾਦਲ ਸਰਕਾਰ ਸਮੇਂ ਜਦ ਸੁਖਬੀਰ ਸਿੰਘ ਬਾਦਲ ਬਠਿੰਡਾ ਸਮੇਤ ਸਰਕਾਰੀ ਥਰਮਲ ਪਲਾਂਟਾਂ ਦੇ ਯੂਨਿਟ ਬੰਦ ਕਰ ਕੇ ਨਿੱਜੀ ਕੰਪਨੀਆਂ ਨਾਲ ਬੇਹੱਦ ਮਹਿੰਗੀਆਂ ਬਿਜਲੀ ਦਰਾਂ 'ਤੇ ਸਮਝੌਤੇ ਕਰ ਰਿਹਾ ਸੀ ਤਾਂ ਉਸ ਸਮੇਂ ਵੀ 'ਆਪ' ਨੇ ਡਟ ਕੇ ਵਿਰੋਧ ਕੀਤਾ ਸੀ, ਪਰੰਤੂ ਸੱਤਾ 'ਚ ਆਉਣ ਤੋਂ ਬਾਅਦ ਕੈਪਟਨ ਸਰਕਾਰ ਵੀ ਇਨ੍ਹਾਂ ਨਿੱਜੀ ਬਿਜਲੀ ਕੰਪਨੀਆਂ ਨਾਲ ਮਿਲ ਗਈ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਨੀਲ ਜਾਖੜ ਵਲੋਂ ਬਿਜਲੀ ਦੇ ਮੁੱਦੇ 'ਤੇ ਅੱਜ ਦਿਤੀ ਪ੍ਰਤੀਕਿਰਿਆ ਕਿ 2300 ਕਰੋੜ ਰੁਪਏ ਪ੍ਰਤੀ ਸਾਲ ਅੱਜ ਵੀ ਉਨ੍ਹਾਂ ਤਿੰਨ ਨਿੱਜੀ ਥਰਮਲ ਪਲਾਟਾਂ ਦੀ ਜੇਬ 'ਚ ਜਾ ਰਿਹਾ ਹੈ, ਜਿਨ੍ਹਾਂ ਦੀ ਸੁਖਬੀਰ ਬਾਦਲ ਨਾਲ ਭਾਈਵਾਲੀ ਹੈ ਅਤੇ ਇਹ ਪੈਸਾ ਸਰਕਾਰ ਦਾ ਪੈਸਾ ਨਹੀਂ ਸਗੋਂ ਲੋਕਾਂ ਦਾ ਪੈਸਾ ਹੈ ਦਾ ਸਖ਼ਤ ਨੋਟਿਸ ਲੈਂਦਿਆਂ ਮਾਨ ਨੇ ਪੁਛਿਆ ਕਿ ਅੱਜ ਪੰਜਾਬ 'ਚ ਕਾਂਗਰਸ ਦੀ ਸਰਕਾਰ ਨਹੀਂ? ਕਿਉਂਕਿ ਜਾਖੜ ਦੇ ਬਿਆਨ ਤੋਂ ਸਪਸ਼ਟ ਝਲਕਦਾ ਹੈ ਜਿਵੇਂ ਅੱਜ ਵੀ ਪੰਜਾਬ 'ਚ ਬਾਦਲਾਂ ਦੀ ਸਰਕਾਰ ਹੋਵੇ।

ਭਗਵੰਤ ਮਾਨ ਸੁਨੀਲ ਜਾਖੜ ਨੂੰ ਵੰਗਾਰਿਆ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਸੁਖਬੀਰ ਸਿੰਘ ਬਾਦਲ ਨਾਲ ਮਿਲੀ ਭੁਗਤ ਕਾਰਨ ਜਾਖੜ ਦੀ ਨਹੀਂ ਸੁਣਦੇ ਤਾਂ ਜਾਖੜ ਸਮੇਤ ਸਾਰੇ ਕਾਂਗਰਸੀਆਂ ਨੂੰ ਜਾਂ ਤਾਂ ਜ਼ਮੀਰ ਦੀ  ਆਵਾਜ਼ 'ਤੇ ਅਸਤੀਫ਼ੇ ਦੇ ਦੇਣੇ ਚਾਹੀਦੇ ਹਨ ਜਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਘਰ ਸਾਹਮਣੇ ਪੱਕਾ ਮੋਰਚਾ ਲਗਾ ਲੈਣਾ ਚਾਹੀਦਾ ਹੈ। ਭਗਵੰਤ ਮਾਨ ਨੇ ਦਸਿਆ ਕਿ ਅੱਜ ਬਿਜਲੀ ਅੰਦੋਲਨ ਦੇ ਚੌਥੇ ਦਿਨ ਪੰਜਾਬ ਦੇ ਕਰੀਬ 650 ਪਿੰਡਾਂ 'ਚ ਜਨਤਕ ਇਕੱਠ ਹੋਏ ਅਤੇ ਪਿੰਡ ਪਧਰੀ ਬਿਜਲੀ ਕਮੇਟੀਆਂ ਦਾ ਗਠਨ ਹੋਇਆ, ਜਦਕਿ ਕੱਲ੍ਹ ਐਤਵਾਰ ਨੂੰ 371 ਪਿੰਡਾਂ 'ਚ ਬਿਜਲੀ ਅੰਦੋਲਨ ਤਹਿਤ ਬਿਜਲੀ ਕਮੇਟੀਆਂ ਦਾ ਗਠਨ ਹੋਇਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement