ਪੰਜਾਬ ਵਿਧਾਨ ਸਭਾ ਵੱਲੋਂ ਉਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀਆਂ
Published : Feb 12, 2019, 4:59 pm IST
Updated : Feb 12, 2019, 4:59 pm IST
SHARE ARTICLE
Vidhan Sabha
Vidhan Sabha

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੜੀਆਂ ਅਨੇਕਾਂ ਉਘੀਆਂ....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੜੀਆਂ ਅਨੇਕਾਂ ਉਘੀਆਂ ਸਖਸ਼ੀਅਤਾਂ ਨੂੰ ਯਾਦ ਕੀਤਾ ਹੈ। 15ਵੀਂ ਵਿਧਾਨ ਸਭਾ ਦੇ 7ਵੇਂ ਸਮਾਗਮ ਦੇ ਪਹਿਲੇ ਦਿਨ ਰਾਜਪਾਲ ਦੇ ਭਾਸ਼ਣ ਤੋਂ ਬਾਅਦ ਸਦਨ ਵਿੱਚ ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼, ਪੰਜਾਬ ਦੇ ਸਾਬਕਾ ਮੰਤਰੀ ਦਲੀਪ ਸਿੰਘ ਪਾਂਧੀ ਤੇ ਗੋਬਿੰਦ ਸਿੰਘ ਕਾਂਝਲਾ,

ਉਘੇ ਆਜ਼ਾਦੀ ਘੁਲਾਟੀਏ ਚੰਨਣ ਸਿੰਘ ਤੋਂ ਇਲਾਵਾ ਸ਼ਹੀਦ ਕਾਂਸਟੇਬਲ ਮੁਖਤਿਆਰ ਸਿੰਘ, ਗਨਰ ਲੇਖ ਰਾਜ ਅਤੇ ਲੈਸ ਨਾਇਕ ਸੁਖਚੈਨ ਸਿੰਘ ਨੂੰ ਸਰਧਾਂਜ਼ਲੀ ਭੇਟ ਕੀਤੀ ਗਈ ਗਈ। ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਲਪਾਲ ਸਿੰਘ ਨੇ ਪ੍ਰਸਾਤਾਵ ਕੀਤਾ ਕਿ ਉਨ੍ਹਾਂ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇ ਜੋ ਪਿਛਲੇ ਸੈਸ਼ਨ ਤੋਂ ਬਾਅਦ ਵਿਛੜ ਗਏ ਹਨ। ਉਘੀਆਂ ਸਖਸ਼ੀਅਤਾਂ ਦੇ ਵਿਵਰਣ ਤੋਂ ਬਾਅਦ ਸਦਨ ਵਿੱਚ ਸ਼ੋਕ ਮਤਾ ਪਾਸ ਕਿਹਾ ਗਿਆ।

ਵਿਛੜੀਆਂ ਰੂਹਾਂ ਦੇ ਸਤਿਕਾਰ ਵੱਜੋਂ ਦੋ ਮਿੰਟ ਦਾ ਮੌਨ ਰੱਖਿਆ ਗਿਆ। ਸਪੀਕਰ ਨੇ ਆਦਮਪੁਰ ਦੇ ਵਿਧਾਇਕ ਪਵਨ ਕੁਮਾਰ ਟੀਨੂ ਦੀ ਵੀਰ ਚੱਕਰ ਪ੍ਰਾਪਤ ਕੈਪਟਨ ਹਰਭਜਨ ਸਿੰਘ ਨੂੰ ਸਰਧਾਂਜਲੀ ਦੇਣ ਦੀ ਬੇਨਤੀ ਨੂੰ ਪ੍ਰਵਾਨ ਕਰ ਲਿਆ। ਇਸ ਤਰ੍ਹਾਂ ਹੀ ਸਪੀਕਰ ਨੇ ਗੁਰੂ ਹਰ ਸਹਾਏ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੌਢੀ ਦੀ ਬੇਨਤੀ ਨੂੰ ਵੀ ਪ੍ਰਵਾਨ ਕਰ ਲਿਆ।

ਜਿਨ੍ਹਾਂ ਨੇ ਦੋ ਸਹਾਇਕ ਐਡਵੋਕੇਟ ਜਨਰਲ ਸੰਦੀਪ ਸਿੰਘ ਮਾਨ ਅਤੇ ਅਤਿੰਦਰ ਪਾਲ ਸਿੰਘ ਨੂੰ ਵੀ ਸ਼ਰਧਾਂਜਲੀ ਸੂਚੀ ਵਿੱਚ ਸ਼ਾਮਲ ਕਰਨ ਲਈ ਬੇਨਤੀ ਕੀਤੀ ਸੀ। ਇਹ ਹਾਲ ਹੀ ਵਿੱਚ ਫਿਰੋਜ਼ਪੁਰ-ਮੋਗਾ ਸੜਕ 'ਤੇ ਇਕ ਦਰਦਨਾਕ ਹਾਦਸੇ ਵਿੱਚ ਮਾਰੇ ਗਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mukhtar Ansari ਦੀ ਹੋਈ ਮੌਤ, Jail 'ਚ ਪਿਆ ਦਿਲ ਦਾ ਦੌਰਾ, UP ਦੇ ਕਈ ਜ਼ਿਲ੍ਹਿਆਂ 'ਚ High Alert

29 Mar 2024 9:33 AM

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM
Advertisement