
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਵਲੋਂ ਉਨ੍ਹਾਂ ਦੀ ਅਗਵਾਈ ਵਾਲੇ ਜਾਂਚ ਕਮਿਸ਼ਨ ਵਿਰੁਧ ਸਾਬਕਾ ਉਪ ਮੁੱਖ ਮੰਤਰੀ....
ਚੰਡੀਗੜ੍ਹ (ਨੀਲ ਭਲਿੰਦਰ ਸਿੰਘ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਵਲੋਂ ਉਨ੍ਹਾਂ ਦੀ ਅਗਵਾਈ ਵਾਲੇ ਜਾਂਚ ਕਮਿਸ਼ਨ ਵਿਰੁਧ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਵਲੋਂ ਕਥਿਤ ਕੁਬੋਲ ਬੋਲੇ ਗਏ ਹੋਣ ਦੀ ਦਾਇਰ ਪੁਟੀਸ਼ਨ 'ਤੇ ਅੱਜ ਸੁਣਵਾਈ ਕੀਤੀ। ਜਸਟਿਸ ਅਮਿਤ ਰਾਵਲ ਵਾਲੇ ਬੈਂਚ ਨੇ ਇਸ ਮਾਮਲੇ ਵਿਚ ਕਾਰਵਾਈ ਅੱਗੇ ਤੋਰਨ ਜਾਂ ਕਿਸੇ ਨੂੰ ਨੋਟਿਸ ਜਾਰੀ ਕਰਨ ਤੋਂ ਪਹਿਲਾਂ ਚੈਂਬਰ ਵਿਚ ਸਬੰਧਤ ਸਬੂਤਾਂ ਦੀ ਰੀਕਾਰਡਿੰਗਾਂ ਵਿਖਾਏ ਜਾਣ 'ਤੇ ਜ਼ੋਰ ਦਿਤਾ ਹੈ।