ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਫ਼ੈਸਲਾ, ਹਰਪਾਲ ਸਿੰਘ ਸੰਘਾ ਨੂੰ  ਕੀਤਾ ਬਹਾਲ
Published : Feb 12, 2021, 1:57 am IST
Updated : Feb 12, 2021, 1:57 am IST
SHARE ARTICLE
image
image

ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਫ਼ੈਸਲਾ, ਹਰਪਾਲ ਸਿੰਘ ਸੰਘਾ ਨੂੰ  ਕੀਤਾ ਬਹਾਲ

ਨਵੀਂ ਦਿੱਲੀ, 11 ਫ਼ਰਵਰੀ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁਧ ਚੱਲ ਰਹੇ ਸੰਘਰਸ਼ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਵਾਲੇ ਆਜ਼ਾਦ ਕਿਸਾਨ ਕਮੇਟੀ ਦੋਆਬਾ ਦੇ ਪ੍ਰਧਾਨ ਹਰਪਾਲ ਸੰਘਾ ਨੂੰ  ਸੰਯੁਕਤ ਕਿਸਾਨ ਮੋਰਚੇ ਵਲੋਂ ਬਰਖ਼ਾਸਤ ਕਰ ਦਿਤਾ ਗਿਆ ਸੀ¢ ਇਸ ਸਬੰਧੀ ਕਿਸਾਨ ਆਗੂ ਜਗਜੀਤ ਸਿੰਘ ਡੱਲ੍ਹੇਵਾਲ ਨਾਲ ਗੱਲਬਾਤ ਹੋਈ ਤਾਂ ਉਨ੍ਹਾਂ ਨੇ ਇਸ ਗੱਲ ਦੀ ਹਾਮੀ ਭਰੀ ਹੈ ਕਿ ਹਰਪਾਲ ਸਿੰਘ ਸੰਘਾ ਦੀ ਜਥੇਬੰਦੀ ਦੀ ਬਹਾਲੀ ਦੀ ਰਿਪੋਰਟ ਆ ਚੁੱਕੀ ਹੈ¢ ਦੱਸ ਦੇਈਏ ਕਿ ਹਰਪਾਲ ਸਿੰਘ ਸੰਘਾ ਵਲੋਂ ਖ਼ੁਦ ਦਸਿਆ ਗਿਆ ਸੀ ਕਿ ਮੈਨੂੰ ਬਰਖ਼ਾਸਤ ਕੀਤਾ ਗਿਆ ਹੈ ਅਤੇ ਉਨ੍ਹਾਂ ਇਹ ਵੀ ਕਿਹਾ ਸੀ ਕਿ ਇਸ ਦੀ ਵਜ੍ਹਾ ਵੱਡੇ ਆਗੂ ਹੀ ਦੱਸ ਸਕਦੇ ਹਨ ਪਰ ਉਨ੍ਹਾਂ ਇਹ ਜ਼ਰੂਰ ਆਖਿਆ ਸੀ ਕਿ ਜਦੋਂ ਤਕ ਭਾਰਤ ਸਰਕਾਰ ਤਿੰਨੇ ਵਿਵਾਦਤ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ, ਉਦੋਂ ਤਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ¢   
ਜ਼ਿਕਰਯੋਗ ਹੈ ਕਿ ਸੰਘਾ ਅਣਜਾਣਪੁਣੇ 'ਚ ਦਿੱਲੀ ਦੇ ਮਿੱਥੇ ਰਸਤੇ ਤੋਂ ਗ਼ਲਤ ਰੂਟ 'ਤੇ ਚਲੇ ਗਏ ਸਨ ਪਰ ਜਦੋਂ ਇਸ ਸਬੰਧੀ ਪਤਾ ਲੱਗਾ ਸੀ ਤਾਂ ਉਹ ਤੁਰੰਤ ਵਾਪਸ ਆ ਗਏ ਸਨ¢ ਉਨ੍ਹਾਂ ਦਸਿਆ ਕਿ ਉਸ ਸਮੇਂ ਉਹ ਸੰਯੁਕਤ ਕਿਸਾਨ ਮੋਰਚੇ ਦੀ ਗੱਡੀ ਵਿਚ ਹੀ ਸਨ ਅਤੇ ਉਨ੍ਹਾਂ ਨਾਲ ਹੋਰ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਹਾਜ਼ਰ ਸਨ¢

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement