
ਲੋਕਤੰਤਰ 'ਚ ਸਰਕਾਰ ਜ਼ਿੱਦੀ ਨਹੀਂ ਹੋ ਸਕਦੀ : ਗਹਿਲੋਤ
ਜੈਪੁਰ, 11 ਫ਼ਰਵਰੀ : ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਕਿਸਾਨਾਂ ਤੇ ਕੇਂਦਰ ਵਿਚਾਲੇ ਕਈ ਦੌਰ ਦੀ ਗੱਲਬਾਤ ਵੀ ਬੇਨਤੀਜਾ ਰਹੀ | ਇਸ ਵਿਚਕਾਰ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਸਾਨਾਂ ਦੇ ਮੁੱਦੇ 'ਤੇ ਮੋਦੀ ਸਰਕਾਰ 'ਤੇ ਸ਼ਬਦੀ ਹਮਲਾ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਲੋਕਤੰਤਰ 'ਚ ਸਰਕਾਰ ਜ਼ਿੱਦੀ ਨਹੀਂ ਹੋ ਸਕਦੀ | ਗਹਿਲੋਤ ਨੇ ਕਾਂਗਰਸੀ ਵਿਧਾਇਕ ਦਲ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਤੰਤਰ 'ਚ ਵੋਟਰ ਜ਼ਿੱਦੀ ਹੋ ਸਕਦਾ ਪਰ ਸਰਕਾਰ ਨਹੀਂ | ਅੱਜ ਜੋ ਕੁਝ ਵੀ ਹੋ ਰਿਹਾ ਹੈ ਉਹ ਬਦਕਿਸਮਤੀ ਹੈ | ਇਸ ਦੇ ਨਾਲ ਹੀ ਗਹਿਲੋਤ ਨੇ ਪੀਐਮ ਮੋਦੀ ਰਾਹੀਂ ਅੰਦੋਲਨਜੀਵੀ ਜਿਹੇ ਸ਼ਬਦ ਦੀ ਵਰਤੋਂ ਕਰਨ ਦੀ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਵਿਰੋਧੀਆਂ ਦਾ ਸਨਮਾਨ ਸੱਤਾ ਦੀ ਜ਼ਿੰਮੇਵਾਰੀ ਹੁੰਦੀ ਹੈ ਪਰ ਸਰਕਾਰ ਵਿਰੋਧੀਆਂ ਨੂੰ ਬਦਨਾਮ ਕਰ ਰਹੀ ਹੈ | ਉਹ ਕਾਂਗਰਸ ਮੁਕਤ ਭਾਰਤ ਦੀ ਗੱਲ ਕਰਦੀ ਹੈ | ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀ ਮੰਗਾਂ ਨੂੰ ਮੰਨਣ ਲਈ ਤਿਆਰ ਨਹੀਂ ਹੈ | (ਏਜੰਸੀ)
-----