
ਚੋਣ ਪ੍ਰਚਾਰ ਦੇ ਆਖਰੀ ਦਿਨ ਅੰਮ੍ਰਿਤਸਰ ਪਹੁੰਚੇ ਦਿੱਲੀ ਦੇ ਉਪ ਮੁੱਖ ਮੰਤਰੀ
ਅੰਮ੍ਰਿਤਸਰ: ਪੰਜਾਬ ਵਿਚ ਸਥਾਨਕ ਸਰਕਾਰ ਚੋਣਾਂ ਤੋਂ ਪਹਿਲਾਂ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਆਪ ਆਗੂ ਮਨੀਸ਼ ਸਿਸੋਦੀਆ ਪੰਜਾਬ ਪਹੰਚੇ। ਇਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਅਜਿਹਾ ਮਾਡਲ ਬਣ ਗਿਆ ਹੈ, ਜਿੱਥੇ ਪਿਛਲੇ 5-6 ਸਾਲ ਤੋਂ ਨਿੱਜੀ ਸਕੂਲਾਂ ਦੀ ਫੀਸ ਨਹੀਂ ਵਧੀ।
Manish Sisodia
ਦਿੱਲੀ ਦੇ ਸਰਕਾਰੀ ਸਕੂਲਾਂ ਦੇ ਬੱਚੇ ਬਿਨਾਂ ਕੋਚਿੰਗ ਤੋਂ ਆਈਆਈਟੀ ਜਾ ਰਹੇ ਹਨ, ਨੀਟ ਪਾਸ ਕਰ ਰਹੇ ਹਨ। ਦਿੱਲੀ ਵਿਚ ਅਜਿਹੇ ਸਕੂਲ ਵੀ ਹਨ, ਜਿੱਥੇ 80 ਬੱਚਿਆਂ ਵਿਚੋਂ 35 ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ। ਪੰਜਾਬ ਵਿਚ ਸਥਾਨਕ ਸਰਕਾਰਾਂ ਚੋਣਾਂ ਬਾਰੇ ਗੱਲ ਕਰਦਿਆਂ ਆਪ ਆਗੂ ਨੇ ਕਿਹਾ ਕਿ ਜਨਤਾ ਆਮ ਆਦਮੀ ਪਾਰਟੀ ਨੂੰ ਉਮੀਦ ਨਾਲ ਦੇਖ ਰਹੀ ਹੈ ਕਿਉਂਕਿ ਉਹਨਾਂ ਨੇ ਦਿੱਲੀ ਵਿਚ ਆਪ ਦਾ ਕੰਮ ਦੇਖਿਆ ਹੈ।
Arvind Kejriwal
ਮਨੀਸ਼ ਸਿਸੋਦੀਆ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਤੁਸੀਂ ਸਾਰਿਆਂ ਨੂੰ ਦੇਖ ਲਿਆ ਹੈ, ਇਕ ਵਾਰ ਅਰਵਿੰਦ ਕੇਜਰੀਵਾਲ ਦੀ ਰਾਜਨੀਤੀ ਨੂੰ ਮੌਕਾ ਦਿਓ। ਨਵੇਂ ਖੇਤੀ ਕਾਨੂੰਨਾਂ ਸਬੰਧੀ ਗੱਲ ਕਰਦਿਆਂ ਦਿੱਲੀ ਦੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਲਈ ਨਹੀਂ, ਬਲਕਿ ਕਾਰਪੋਰੇਟ ਘਰਾਣਿਆਂ ਲਈ ਲਿਆਂਦੇ ਗਏ ਹਨ।