
ਕਿਹਾ, ਤੇਲ ਕੀਮਤਾਂ ਵਿਚ ਵਾਧਾ ਕੇਂਦਰ ਦੀ ਲੋਕ-ਮਾਰੂ ਨੀਤੀਆਂ ਦਾ ਸਿੱਟਾ
ਚੰਡੀਗੜ੍ਹ : ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਹੁਣ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਮੋਰਚਾ ਖੁਲ੍ਹਦਾ ਵਿਖਾਈ ਦੇ ਰਿਹਾ ਹੈ। ਖਾਸ ਕਰ ਕੇ ਵਿਰੋਧੀ ਧਿਰ ਕਾਂਗਰਸ ਨੇ ਤੇਲ ਕੀਮਤਾਂ ਵਿਚ ਵਾਧੇ ਖਿਲਾਫ ਲਾਮਬੰਦੀ ਆਰੰਭ ਦਿਤੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੀ ਸ਼ੁਰੂਆਤ ਆਪਣੇ ਹਲਕੇ ਅਬੋਹਰ ਤੋਂ ਕਰ ਦਿਤੀ ਹੈ।
Sunil Jakhar
ਉਨ੍ਹਾਂ ਨੇ ਮੋਦੀ ਸਰਕਾਰ ਦੀਆਂ ਮਹਿੰਗਾਈ ਵਧਾਊ ਨੀਤੀਆਂ ’ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਹਰ ਵਰਗ ਦੁਖੀ ਹੈ। ਪਿਛਲੇ ਦਿਨਾਂ ਦੌਰਾਨ ਤੇਲ, ਰਸੋਈ ਗੈਸ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ’ਚ ਕੀਤੇ ਜਾ ਰਹੇ ਬੇ ਹਿਸਾਬ ਵਾਧੇ ਖ਼ਿਲਾਫ਼ ਆਵਾਜ਼ ਆਵਾਜ਼ ਬੁਲੰਦ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਦੀ ਵਾਅਦਾ ਖ਼ਿਲਾਫ਼ ਸਰਕਾਰ ਨੂੰ ਸਬਕ ਸਿਖਾਉਣ ਦਾ ਮੌਕਾ ਆ ਗਿਆ ਹੈ।
Petrol
ਜਾਖੜ ਨੇ ਕਿਹਾ ਕਿ 2014 ’ਚ ਜਦ ਕਾਂਗਰਸ ਨੇ ਕੇਂਦਰ ’ਚੋਂ ਸੱਤਾ ਛੱਡੀ ਸੀ ਤਾਂ ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀ ਕੀਮਤ 104 ਡਾਲਰ ਪ੍ਰਤੀ ਬੈਰਲ ਸੀ । ਹੁਣ ਇਹ ਲਗਭਗ 60 ਡਾਲਰ ਪ੍ਰਤੀ ਬੈਰਲ ਹੈ ਫਿਰ ਵੀ ਕੀਮਤਾਂ ’ਚ ਇਜ਼ਾਫਾ ਕੀਤਾ ਜਾ ਰਿਹਾ ਹੈ, ਜਿਸ ਕਾਰਣ ਪੰਜਾਬ ਦੇ ਖਪਤਕਾਰਾਂ ’ਤੇ ਹਰ ਮਹੀਨੇ 750 ਕਰੋੜ ਦਾ ਆਰਥਿਕ ਬੋਝ ਪੈ ਰਿਹਾ ਹੈ। ਕੇਂਦਰੀ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਦੀ ਆਲੋਚਨਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਇਸ ਸਥਿਤੀ ਲਈ ਕੰਪਨੀਆਂ ਨੂੰ ਜ਼ਿੰਮੇਵਾਰ ਦੱਸ ਰਹੇ ਹਨ, ਜਦਕਿ ਇਲ ਗੋਲਮਾਲ ’ਚ ਸਿੰਧੇ ਤੌਰ ’ਤੇ ਕੇਂਦਰ ’ਚ ਕਾਬਜ਼ ਭਾਜਪਾ ਸਰਕਾਰ ਬਰਾਬਰ ਦੀ ਹਿੱਸੇਦਾਰ ਹੈ।
sunil jakhar
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਟਰੌਲ-ਡੀਜ਼ਲ ਕਾਰਪੋਰੇਟ ਕੰਪਨੀਆਂ ਦੇ ਹੱਥਾਂ ਵਿਚ ਆਉਣ ਬਾਅਦ ਆਮ ਜਨਤਾ ਦੀ ਪਹੁੰਚ ਤੋਂ ਦੂਰ ਹੁੰਦਾ ਜਾ ਰਿਹਾ ਹੈ, ਠੀਕ ਇਹੀ ਹਾਲਤ ਖੇਤੀ ਸੈਕਟਰ ਦੀ ਹੋਣ ਵਾਲੀ ਹੈ ਅਤੇ ਕਾਰਪੋਰੇਟ ਹੱਥਾਂ ਵਿਚ ਆਉਣ ਬਾਅਦ ਰੋਟੀ ਵੀ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਜਾਵੇਗੀ। ਜਾਖੜ ਨੇ ਕਿਹਾ ਕਿ ਰਸੋਈ ਗੈਸ ਦੀ ਕੀਮਤ ’ਚ ਵੀ ਮੋਦੀ ਸਰਕਾਰ ਨੇ ਬੇਹਿਸਾਬ ਇਜ਼ਾਫਾ ਕੀਤਾ ਹੈ ਜਦਕਿ ਸਿਲੰਡਰ ’ਤੇ ਮਿਲਣ ਵਾਲੀ ਸਬਸਿਡੀ ’ਚ 2014 ਦੇ ਮੁਕਾਬਲੇ 90 ਫੀਸਦੀ ਤਕ ਦੀ ਕਟੌਤੀ ਕਰ ਦਿੱਤੀ ਗਈ ਹੈ।
Sunil Jakhar , Narendra Modi
ਉਨ੍ਹਾਂ ਕਿਹਾ ਕਿ ਯੂ. ਪੀ. ਏ. ਸਰਕਾਰ ਦੀ ਸਥਿਤੀ ਮੁਤਾਬਕ ਗੈਸ ਸਿਲੰਡਰ ਦੀ ਕੀਮਤ 350 ਰੁਪਏ ਪ੍ਰਤੀ ਸਿਲੰਡਰ ਹੋਣੀ ਚਾਹੀਦੀ ਸੀ ਜਦਕਿ ਇਹ ਵਧਾ ਕੇ 750 ਰੁਪਏ ਕਰ ਦਿੱਤੀ ਗਈ ਹੈ। ਕਿਸਾਨ ਅੰਦੋਲਨ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਕਾਲਾਬਾਜ਼ਾਰੀ ਨੂੰ ਹੁਲਾਰਾ ਦੇਣ ਅਤੇ ਖੇਤੀ ਸੈਕਟਰ ਨੂੰ ਤਬਾਹ ਕਰਨ ਲਈ ਮੋਦੀ ਸਰਕਾਰ ਨੇ ਤਿੰਨ ਕਾਲੇ ਕਾਨੂੰਨ ਬਣਾਏ ਹਨ, ਜਿਨ੍ਹਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦਾ ਕਿਸਾਨ ਦਿੱਲੀ ਦੇ ਬਾਰਡਰਾਂ ’ਤੇ ਸੰਘਰਸ਼ ਕਰ ਰਿਹਾ ਹੈ।