ਜ਼ਿਲ੍ਹਾ ਮਾਨਸਾ ਵਿਚ ਨਸ਼ੇ ਦੀ ਓਵਰਡੋਜ਼ ਨੇ ਲਈ ਦੋ ਨੌਜਵਾਨਾਂ ਦੀ ਜਾਨ
Published : Feb 12, 2021, 1:16 pm IST
Updated : Feb 12, 2021, 1:36 pm IST
SHARE ARTICLE
drug person
drug person

ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਦਰਸ਼ਨ ਸਿੰਘ ਅਤੇ ਅਵਤਾਰ ਸਿੰਘ ਵਜੋਂ ਹੋਈ ਹੈ।

ਮਾਨਸਾ-  ਪੰਜਾਬ ਵਿਚ ਨਸ਼ੇ ਦੇ ਕਰਕੇ ਰੋਜ਼ਾਨਾ ਬਹੁਤ ਸਾਰੇ ਨੌਜਵਾਨ ਆਪਣੀਆਂ ਜਾਨਾਂ ਗਵਾਂ ਰਹੇ ਹਨ। ਪੰਜਾਬ 'ਚ ਨਸ਼ੇ ਨੇ ਅੱਜ ਫਿਰ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿੱਚ ਦੋ ਨੌਜਵਾਨਾਂ ਦੀ ਜਾਨ ਲੈ ਲਈ। ਦੋਵਾਂ ਨੌਜਵਾਨਾਂ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਦੋਵੇਂ ਦੋਸਤ ਦੱਸੇ ਜਾਂਦੇ ਹਨ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਦਰਸ਼ਨ ਸਿੰਘ ਅਤੇ ਅਵਤਾਰ ਸਿੰਘ ਵਜੋਂ ਹੋਈ ਹੈ।

Drugs Drugs

ਦਰਸ਼ਨ ਸਿੰਘ ਦੀ ਮ੍ਰਿਤਕ ਦੇਹ ਬੱਸ ਸਟੈਂਡ ਮਾਨਸਾ ਦੇ ਨਜ਼ਦੀਕ ਮਿਲੀ ਹੈ, ਜਦਕਿ ਅਵਤਾਰ ਸਿੰਘ ਮ੍ਰਿਤਕ ਦੇਹ ਦੀ ਰੇਲਵੇ ਲਾਈਨ ਦੇ ਕੋਲ ਮਿਲੀ ਹੈ। ਪਰਿਵਾਰ ਦੇ ਦੱਸਣ ਮੁਤਾਬਕ ਦੋਵੇਂ ਨੌਜਵਾਨ ਦੋਸਤ ਸੀ ਤੇ ਨਗਰ ਕੌਂਸਲ ਚੋਣਾਂ ਕਾਰਨ ਮਾਨਸਾ ਵਿੱਚ ਆਏ ਸਨ। ਨਸ਼ੇ ਦੀ ਓਵਰਡੋਜ਼ ਨੇ ਦੋਨਾਂ ਦੀ ਜਾਨ ਲੈ ਲਈ ਹੈ। ਮ੍ਰਿਤਕ ਦੇ ਭਰਾ ਕੁਲਦੀਪ ਸਿੰਘ ਮੂਸਾ ਤੇ ਪਿੰਡ ਵਾਸੀਆਂ ਨੇ ਦੱਸਿਆ ਹੈ ਕਿ ਦੋਨੋਂ ਪਿਛਲੇ ਦਸ ਸਾਲਾਂ ਤੋਂ ਨਸ਼ੇ ਦਾ ਸੇਵਨ ਕਰ ਰਹੇ ਸਨ। ਪੁਲਿਸ ਨੂੰ ਨਸ਼ੇ ਦੇ ਕਾਰੋਬਾਰ ਬਾਰੇ ਜਾਣੂ ਕਰਾਇਆ ਸੀ ਪਰ ਇਸ 'ਤੇ ਕੋਈ ਕਾਰਵਾਈ ਨਹੀਂ ਹੋਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement