
ਪਤਾ ਨਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੈਲੀ ਕਰਨ ਆ ਰਹੇ ਹਨ ਜਾਂ ਡਰਾਮਾ।
ਸ੍ਰੀ ਮੁਕਤਸਰ ਸਾਹਿਬ : ਗਿੱਦੜਬਾਹਾ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਸ੍ਰੀ ਮੁਕਤਸਰ ਸਾਹਿਬ ਹਲਕੇ ਵਿਚ ਕਾਂਗਰਸ ਉਮੀਦਵਾਰ ਕਰਨ ਕੌਰ ਬਰਾੜ ਦੇ ਹੱਕ ’ਚ ਚੋਣ ਪ੍ਰਚਾਰ ਲਈ ਆਪਣੇ ਜੱਦੀ ਪਿੰਡ ਵੜਿੰਗ ਪਹੁੰਚੇ।ਇਸ ਦੌਰਾਨ ਉਹਨਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਬੀਤੇ 111 ਦਿਨਾਂ ਵਿਚ ਕਈ ਵੱਡੇ ਫੈਸਲੇ ਲਏ, ਜੋ ਪਹਿਲੀਆਂ ਸਰਕਾਰਾਂ ਨੇ ਨਹੀਂ ਲਏ। ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਦੀ 14 ਫਰਵਰੀ ਨੂੰ ਹੋਣ ਵਾਲੀ ਪੰਜਾਬ ਰੈਲੀ ਨੂੰ ਲੈ ਕੇ ਕਿਹਾ ਕਿ ਪਤਾ ਨਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੈਲੀ ਕਰਨ ਆ ਰਹੇ ਹਨ ਜਾਂ ਡਰਾਮਾ।
Raja Warring
ਰਾਜਾ ਵੜਿੰਗ ਨੇ ਚਰਨਜੀਤ ਸਿੰਘ ਚੰਨੀ ਵੱਲੋਂ ਦੋ ਸੀਟਾਂ ’ਤੇ ਚੋਣ ਲੜਨ ਦੇ ਸਬੰਧ ਵਿਚ ਕਿਹਾ ਚੰਨੀ ਜੀ ਨੇ ਔਖੀ ਸੀਟ ਤੋਂ ਚੋਣ ਲੜੀ ਹੈ। ਭਦੌੜ ਸੀਟ ਤੋਂ ਕਾਂਗਰਸ ਬੀਤੇ ਕਈ ਸਾਲਾਂ ਤੋਂ ਨਹੀਂ ਜਿੱਤੀ ਅਤੇ ਮੁੱਖ ਮੰਤਰੀ ਚੰਨੀ ਦਾ ਇਹ ਫ਼ੈਸਲਾ ਸ਼ਲਾਘਾਯੋਗ ਹੈ। ਇਸ ਨਾਲ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੇਗੀ। ਸੁਖਬੀਰ ਸਿੰਘ ਬਾਦਲ ਦੀ ਗਿੱਦੜਬਾਹਾ ਫੇਰੀ ਦੇ ਸਬੰਧ ਵਿਚ ਉਨ੍ਹਾਂ ਕਿਹਾ ਕਿ ਉਹ ਗਿੱਦੜਬਾਹਾ ਤੋਂ ਚੋਣ ਹੀ ਲੜਣਗੇ।