ਭਾਜਪਾ ਗਠਜੋੜ ਨੇ ਪੰਜਾਬ ਲਈ ਜਾਰੀ ਕੀਤਾ ਚੋਣ ਮਨੋਰਥ ਪੱਤਰ 
Published : Feb 12, 2022, 4:09 pm IST
Updated : Feb 12, 2022, 4:09 pm IST
SHARE ARTICLE
 BJP alliance issues election manifesto for Punjab
BJP alliance issues election manifesto for Punjab

ਔਰਤਾਂ ਲਈ ਨੌਕਰੀਆਂ ਵਿਚ 35 ਫੀਸਦੀ ਰਾਖਵਾਂਕਰਨ

 

ਜਲੰਧਰ - ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਭਾਜਪਾ-ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਗਠਜੋੜ ਨੇ ਪੰਜਾਬ ਲਈ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ। ਇਸ ਮੌਕੇ ਭਾਜਪਾ ਦੇ ਹੋਰ ਸੀਨੀਅਰ ਆਗੂ ਮੌਜੂਦ ਰਹੇ। ਭਾਜਪਾ ਗਠਜੋੜ ਨੇ ਪੰਜਾਬ ਲਈ 11 ਸੂਤਰੀ ਮੈਨੀਫੈਸਟੋ ਜਾਰੀ ਕੀਤਾ ਹੈ। ਭਾਜਪਾ ਪਾਰਟੀ ਦਾ ਕਹਿਣਾ ਹੈ ਕਿ ਜੇਕਰ ਪੰਜਾਬ ’ਚ ਭਾਜਪਾ ਦੀ ਸਰਕਾਰ ਬਣੇਗੀ ਤਾਂ ਲੋਕਾਂ ਨਾਲ ਕੀਤੇ ਗਏ ਇਹ ਵਾਅਦੇ ਪੂਰੇ ਹੋਣਗੇ। ਮੈਨੀਫੈਸਟੋ ’ਚ ਕੀਤੇ ਗਏ ਇਹ ਖ਼ਾਸ ਵਾਅਦੇ-

ਔਰਤਾਂ ਲਈ ਨੌਕਰੀਆਂ ਵਿਚ 35 ਫੀਸਦੀ ਰਾਖਵਾਂਕਰਨ
 ਨੌਜਵਾਨਾਂ ਨੂੰ ਨੌਕਰੀਆਂ ਵਿਚ 75% ਰਾਖਵਾਂਕਰਨ  
ਐਸ.ਸੀ ਵਿਦਿਆਰਥੀਆਂ ਲਈ 2000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ
ਆਂਗਣਵਾੜੀ ਵਰਕਰਾਂ ਲਈ 10,000 ਰੁਪਏ ਮਾਣ ਭੱਤਾ 
ਆਸ਼ਾ ਵਰਕਰਾਂ ਲਈ 6000 ਰੁਪਏ ਪ੍ਰਤੀ ਮਹੀਨਾ
ਜਲੰਧਰ ਨੂੰ ਸਪੋਰਟਸ ਕੈਪੀਟਲ ਇੰਡੀਆ ਦਾ ਖਿਤਾਬ 
300 ਯੂਨਿਟ ਤੱਕ ਬਿਜਲੀ ਮੁਫ਼ਤ ਦਿੱਤੀ ਜਾਵੇਗੀ
ਉਦਯੋਗਾਂ ਲਈ ਬਿਜਲੀ ਦੀ ਦਰ ਸਿਰਫ਼ 4 ਰੁਪਏ ਪ੍ਰਤੀ ਯੂਨਿਟ ਹੋਵੇਗੀ
5 ਏਕੜ ਜ਼ਮੀਨ ਵਾਲੇ ਕਿਸਾਨਾਂ  ਦਾ ਕਰਜ਼ਾ ਕੀਤਾ ਜਾਵੇਗਾ ਮੁਆਫ਼
ਅਗਲੇ 5 ਸਾਲਾਂ ’ਚ ਪੰਜਾਬ ’ਚ ਬੁਨਿਆਦੀ ਢਾਂਚੇ ’ਤੇ 1 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ
ਅਨੁਸੂਚਿਤ ਜਾਤੀ, ਹੋਰ ਪਿਛੜੇ ਵਰਗ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਲੋਕਾਂ ਦਾ 50 ਹਜ਼ਾਰ ਰੁਪਏ ਤੱਕ ਦਾ ਪੁਰਾਣਾ ਕਰਜ਼ ਮੁਆਫ਼ ਕੀਤਾ ਜਾਵੇਗਾ

 BJP alliance issues election manifesto for PunjabBJP alliance issues election manifesto for Punjab

ਇਸ ਮੌਕੇ ਹਰਦੀਪ ਪੁਰੀ ਨੇ ਕਿਹਾ ਕਿ ਭਾਜਪਾ ਪਾਰਟੀ ਜੋ ਕਹਿੰਦੀ ਹੈ, ਉਹ ਕਰ ਕੇ ਵਿਖਾਉਂਦੀ ਹੈ। ਪੰਜਾਬ ਇੱਕ ਬਹੁਤ ਹੀ ਸੰਵੇਦਨਸ਼ੀਲ ਸਰਹੱਦੀ ਸੂਬਾ ਹੈ ਅਤੇ ਸੂਬੇ ਲਈ ਅਜਿਹੇ ਲੋਕ ਸੱਤਾ ਵਿੱਚ ਹੋਣੇ ਜ਼ਰੂਰੀ ਹਨ ਜੋ ਖੁਦ ਸਥਿਰ ਹੋਣ। ਅਸੀਂ ਵਾਅਦਾ ਕਰ ਰਹੇ ਹਾਂ ਕਿ ਅਸੀਂ ਇੱਕ ਸਥਿਰ ਸਰਕਾਰ ਲਿਆਵਾਂਗੇ। ਪੁਰੀ ਨੇ ਕਿਹਾ ਕਿ ਸਾਡੇ ਇਹ ਐਲਾਨ ਪੰਜਾਬ ਦੇ ਹਿੱਤ ਵਿੱਚ ਹਨ ਅਤੇ ਅਸੀਂ ਇਨ੍ਹਾਂ ਐਲਾਨਾਂ ਨੂੰ ਜ਼ਰੂਰ ਪੂਰਾ ਕਰਾਂਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement