ਪੁਰਾਣਾ ਸ਼ਾਲਾ ’ਚ ਭਾਜਪਾ ਉਮੀਦਵਾਰ ਦੇ ਪ੍ਰਚਾਰ ਲਈ ਪਹੁੰਚੇ ਹੰਸ ਰਾਜ ਦਾ ਕਿਸਾਨਾਂ ਨੇ ਕੀਤਾ ਵਿਰੋਧ
Published : Feb 12, 2022, 11:59 pm IST
Updated : Feb 12, 2022, 11:59 pm IST
SHARE ARTICLE
image
image

ਪੁਰਾਣਾ ਸ਼ਾਲਾ ’ਚ ਭਾਜਪਾ ਉਮੀਦਵਾਰ ਦੇ ਪ੍ਰਚਾਰ ਲਈ ਪਹੁੰਚੇ ਹੰਸ ਰਾਜ ਦਾ ਕਿਸਾਨਾਂ ਨੇ ਕੀਤਾ ਵਿਰੋਧ

ਕਾਹਨੂੰਵਾਨ, 12 ਫ਼ਰਵਰੀ (ਪਪ): ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਪੈਂਦੇ ਕਸਬਾ ਪੁਰਾਣਾ ਸ਼ਾਲਾ ਵਿਚ ਸ਼ਨਿੱਚਰਵਾਰ ਨੂੰ ਭਾਜਪਾ ਉਮੀਦਵਾਰ ਰੇਨੂ ਕਸ਼ਯਪ ਦੇ ਚੋਣ ਪ੍ਰਚਾਰ ਲਈ ਲੋਕ ਸਭਾ ਮੈਂਬਰ ਹੰਸਰਾਜ ਅਤੇ ਸੀਨੀਅਰ ਭਾਜਪਾ ਆਗੂ ਪਹੁੰਚੇ ਸਨ। ਹੰਸਰਾਜ ਹੰਸ ਦੇ ਪੁਰਾਣਾ ਸ਼ਾਲਾ ਪਹੁੰਚਣ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਹੋਰ ਕਿਸਾਨ ਜਥੇਬੰਦੀਆਂ ਵਲੋਂ ਹੰਸ ਰਾਜ ਹੰਸ ਅਤੇ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਗਿਆ। ਇਸ ਮੌਕੇ ਚੋਣ ਮੀਟਿੰਗ ਵਾਲੀ ਥਾਂ ’ਤੇ ਕਿਸਾਨ ਆਗੂਆਂ ਨੇ ਡਟ ਕੇ ਭਾਜਪਾ ਵਿਰੁਧ ਨਾਹਰੇਬਾਜ਼ੀ ਕਰਦੇ ਹੋਏ ਅਪਣਾ ਵਿਰੋਧ ਪ੍ਰਗਟ ਕੀਤਾ। ਇਸ ਮੌਕੇ ਹਾਲਾਤ ਕਾਫ਼ੀ ਤਣਾਅਪੂਰਨ ਹੋ ਗਏ, ਕਿਉਂਕਿ ਭਾਜਪਾ ਵਰਕਰ ਤੇ ਆਗੂ ਵੀ ਕਿਸਾਨਾਂ ਦੇ ਸਾਹਮਣੇ ਆ ਕੇ ਉਨ੍ਹਾਂ ਵਿਰੁਧ ਨਾਹਰੇਬਾਜ਼ੀ ਕਰਨ ਲੱਗੇ ਅਤੇ ਨੌਬਤ ਹੱਥੋਪਾਈ ਤਕ ਪਹੁੰਚ ਚੁੱਕੀ ਸੀ, ਜਿਸ ਨੂੰ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਦਖ਼ਲ ਦੇ ਕੇ ਵੱਡੇ ਟਕਰਾਅ ਹੋਣ ਤੋਂ ਰੋਕਿਆ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਜ਼ਿਲ੍ਹਾ ਪ੍ਰਧਾਨ ਕਿਸਾਨ ਮਜ਼ਦੂਰ ਕਮੇਟੀ ਬੀਬੀ ਦਵਿੰਦਰ ਕੌਰ, ਡਾ. ਦਲਜੀਤ ਸਿੰਘ, ਸੁਖਵਿੰਦਰ ਸਿੰਘ, ਗੋਹਤ ਪੋਖਰ ਨੇ ਕਿਹਾ ਕਿ ਭਾਰਤ ਵਿਚ ਭਾਜਪਾ ਕਿਸਾਨ ਅਤੇ ਆਮ ਲੋਕਾਂ ਦੀ ਵਿਰੋਧੀ ਹੈ। 
ਫ਼ੋਟੋ : ਕਾਹਨੂੰਵਾਨ
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement