ਸਾਡਾ ਟੀਚਾ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਦੇਣੀ ਅਤੇ ਪਿੰਡਾਂ ਦਾ ਵਿਕਾਸ ਕਰਨਾ ਹੈ- ਗਜੇਂਦਰ ਸ਼ੇਖਾਵਤ
Published : Feb 12, 2022, 6:32 pm IST
Updated : Feb 12, 2022, 6:32 pm IST
SHARE ARTICLE
Gajendra Singh Shekhawat
Gajendra Singh Shekhawat

ਭਾਜਪਾ ਆਗੂ ਗਜੇਂਦਰ ਸ਼ੇਖਾਵਤ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਮੈਨੀਫੈਸਟੋ ਬਾਰੇ ਦੱਸਿਆ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਵਲੋਂ ਜਾਰੀ ਕਿਤੇ ਚੋਣ ਮੈਨੀਫੈਸਟੋ ਬਾਰੇ ਜਾਣਕਾਰੀ ਦਿੰਦਿਆਂ ਭਾਜਪਾ ਆਗੂ ਗਜੇਂਦਰ ਸ਼ੇਖਾਵਤ ਨੇ ਦੱਸਿਆ ਕਿ ਇਹ ਮੈਨੀਫੈਸਟੋ ਪੰਜਾਬ ਦੇ ਵੱਖ ਵੱਖ ਤਬਕਿਆਂ ਨੂੰ ਧਿਆਨ ਵਿਚ ਰੱਖ ਕੇ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਪਾਰਟੀ ਵਲੋਂ 11 ਸੂਤਰੀ ਸੰਕਲਪ ਪੱਤਰ ਜਾਰੀ ਕੀਤਾ ਗਿਆ ਸੀ ਜਿਸ ਵਿਚ ਇਹ ਸਪਸ਼ਟ ਕੀਤਾ ਸੀ ਕਿ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਬਦਲਣ ਲਈ ਪਾਰਟੀ ਵਲੋਂ ਕਿਵੇਂ ਕੰਮ ਕੀਤਾ ਜਾਵੇਗਾ।

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਜਿਸ ਤਹਿਤ ਅਸੀਂ ਪੰਜਾਬ ਦੀ ਖੇਤੀਬਾੜੀ ਅਤੇ ਪਿੰਡ ਦੇ ਵਿਕਾਸ ਲਈ ਅਲਗ ਤੋਂ ਮੈਨੀਫੈਸਟੋ ਲਿਆਂਦਾ ਸੀ ਜੋ ਪੇਂਡੂ ਖੇਤਰਾਂ 'ਤੇ ਕੇਂਦਰਿਤ ਸੀ। ਇਸ ਤਰ੍ਹਾਂ ਹੀ ਅੱਜ ਅਸੀਂ ਜਨਰਲ ਮੈਨੀਫੈਸਟੋ ਜਾਰੀ ਕੀਤਾ ਹੈ ਜਿਸ ਵਿਚ ਪੰਜਾਬ ਦੇ ਹਰ ਤਬਕੇ ਨੂੰ ਸੁਖਦ ਜੀਵਨ ਦੇਣ ਲਈ ਕਿਸ ਤਰਾਂ ਕੰਮ ਕੀਤਾ ਜਾਵੇਗਾ ਉਸ ਬਾਰੇ ਵੇਰਵਾ ਦਿਤਾ ਗਿਆ ਹੈ।

Gajendra Singh ShekhawatGajendra Singh Shekhawat

ਪੰਜਾਬ ਵਿਚ ਸਿੱਖਿਆ ਅਤੇ ਸਿਹਤ ਦੇ ਖੇਤਰ ਨੂੰ ਧਿਆਨ ਵਿਚ ਰੱਖਿਆ ਜਾਵੇਗਾ। ਸਾਡਾ ਟੀਚਾ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣਾ ਅਤੇ ਪਿੰਡ ਦਾ ਵਿਕਾਸ ਕਰਨਾ ਹੈ। ਕਿਸਾਨ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਦਿੱਤੇ ਉਨ੍ਹਾਂ ਦੇ ਵਿਰੋਧ ਦੇ ਸੱਦੇ ਬਾਰੇ ਬੋਲੀਆਂ ਸ਼ੇਖਾਵਤ ਨੇ ਕਿਹਾ ਕਿ ਇਹ ਇਲੈਕਸ਼ਨ ਕਮਿਸ਼ਨ ਦੀ ਜ਼ਿੰਮੇਵਾਰੀ ਹੈ ਕਿ ਉਹ ਚੋਣਾਂ ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਕਰਵਾਉਣ।

Gajender Singh ShekhawatGajender Singh Shekhawat

ਜਿਸ ਸੂਬੇ ਵਿਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਹੀ ਨਿਸ਼ਚਤ ਨਹੀਂ ਹੈ ਉਥੇ ਕੋਈ ਵਪਾਰੀ ਆ ਕੇ ਵਪਾਰ ਕਿਸ ਤਰ੍ਹਾਂ ਕਰ ਸਕਦਾ ਹੈ ਇਸ ਲਈ ਇਲੈਕਸ਼ਨ ਕਮਿਸ਼ਨ ਨਿਸ਼ਚਿਤ ਰੂਪ ਵਿਚ ਇਸ ਦਾ ਨੋਟਿਸ ਲਵੇਗਾ ਅਤੇ ਬਣਦੀ ਕਾਰਵਾਈ ਵੀ ਕਰੇਗਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਕਰਨ ਵਾਲੇ ਅਤੇ ਇਸ ਨੂੰ ਉਤਸ਼ਾਹਿਤ ਕਰਨ ਵਾਲੇ ਪੰਜਾਬ ਦੇ ਦੁਸ਼ਮਣ ਹਨ, ਇਹ ਗੱਲ ਹੁਣ ਪੰਜਾਬ ਦੇ ਲੋਕ ਸਮਝ ਰਹੇ ਹਨ ਅਤੇ ਮੰਨ ਵੀ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement