ਭਾਜਪਾ ’ਚ ਸ਼ਾਮਲ ਹੋਏ ਪੰਜਾਬੀ ਗਾਇਕ ਜੱਸੀ ਜਸਰਾਜ, ਜੇ. ਪੀ. ਨੱਡਾ ਨੇ ਕੀਤਾ ਸਵਾਗਤ
Published : Feb 12, 2022, 3:11 pm IST
Updated : Feb 12, 2022, 3:11 pm IST
SHARE ARTICLE
Punjabi singer Jassi Jasraj joins BJP
Punjabi singer Jassi Jasraj joins BJP

“ਆਪ” ਪਾਰਟੀ ਵੱਲੋਂ 2014 ‘ਚ ਲੜੇ ਸੀ ਬਠਿੰਡਾ ਤੋਂ ਲੋਕ ਸਭਾ ਚੋਣਾਂ

 

ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਚੋਣਾਂ ਦੀ ਤਾਰੀਕ ਨਜ਼ਦੀਕ ਆ ਰਹੀ ਹੈ ਤੇ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭਖਿਆ ਹੋਇਆ ਹੈ। ਆਏ ਦਿਨ ਕੋਈ ਨਾ ਕੋਈ ਮਸ਼ਹੂਰ ਪੰਜਾਬੀ ਗਾਇਕ ਰਾਜਨੀਤਕ ਪਾਰਟੀਆਂ ’ਚ ਸ਼ਾਮਲ ਹੋ ਜਾਂਦਾ ਹੈ। ਪਿਛਲੇ ਦਿਨੀਂ ਭਾਜਪਾ ਵਿਚ ਸ਼ਾਮਲ ਹੋਏ ਹੌਬੀ ਧਾਲੀਵਾਲ ਤੇ ਮਾਹੀ ਗਿੱਲ ਤੋਂ ਬਾਅਦ ਅੱਜ ਮਸ਼ਹੂਰ ਪੰਜਾਬੀ ਗਾਇਕ ਜੱਸੀ ਜਸਰਾਜ ਵੀ ਭਾਜਪਾ ’ਚ ਸ਼ਾਮਲ ਹੋ ਗਏ ਹਨ।

Punjabi singer Jassi Jasraj joins BJPPunjabi singer Jassi Jasraj joins BJP

ਜੱਸੀ ਜਸਰਾਜ ਦਾ ਸਵਾਗਤ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਨੇ ਕੀਤਾ ਹੈ। ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਜੱਸੀ ਜਸਰਾਜ ਨੇ ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਹਨੀ ਸਿੰਘ ਤੇ ਸਿੱਧੂ ਮੂਸੇ ਵਾਲਾ ’ਤੇ ਨਿਸ਼ਾਨਾ ਸਾਧਿਆ ਹੈ। ਜੱਸੀ ਜਸਰਾਜ ਨੇ ਕਿਹਾ ਕਿ ਪੰਜਾਬੀ ਮਿਊਜ਼ਿਕ ’ਚ ਇਨ੍ਹਾਂ ਵਲੋਂ ਅਸ਼ਲੀਲਤਾ ਤੇ ਗੰਨ ਕਲਚਰ ਪ੍ਰਮੋਟ ਕੀਤਾ ਜਾ ਰਿਹਾ ਹੈ, ਜਿਸ ਦਾ ਉਨ੍ਹਾਂ ਨੇ ਬਿਨ੍ਹਾਂ ਡਰੇ ਵਿਰੋਧ ਕੀਤਾ ਹੈ।

Punjabi singer Jassi Jasraj joins BJPPunjabi singer Jassi Jasraj joins BJP

ਇਸ ਦੇ ਨਾਲ ਹੀ ਜੱਸੀ ਜਸਰਾਜ ਨੇ ਲੋਕਾਂ ਦਾ ਉਤਸ਼ਾਹ ਵਧਾਉਂਦਿਆਂ ਜੈਕਾਰੇ ਵੀ ਲਗਾਏ। ਦੱਸ ਦਈਏ ਕਿ ਜੱਸੀ ਜਸਰਾਜ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦਾ ਵੀ ਹਿੱਸਾ ਰਹਿ ਚੁੱਕੇ ਹਨ ਹਾਲਾਂਕਿ ਆਮ ਆਦਮੀ ਪਾਰਟੀ ’ਚ ਉਨ੍ਹਾਂ ਦਾ ਸਫਰ ਜ਼ਿਆਦਾ ਦੇਰ ਨਹੀਂ ਚੱਲਿਆ ਤੇ ਜੱਸੀ ਜਸਰਾਜ ਨੇ “ਆਪ” ਪਾਰਟੀ ਵੱਲੋਂ 2014 ‘ਚ ਬਠਿੰਡਾ ਤੋਂ ਲੋਕ ਸਭਾ ਚੋਣਾਂ ਲੜੇ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement