ਨਾਜਾਇਜ਼ ਮਾਈਨਿੰਗ ਮਾਮਲੇ ’ਚ ਰੋਪੜ ਪ੍ਰਸ਼ਾਸਨ ਨੇ CM ਚੰਨੀ ਨੂੰ ਦਿੱਤੀ ਕਲੀਨ ਚਿੱਟ
Published : Feb 12, 2022, 9:30 am IST
Updated : Feb 12, 2022, 10:11 am IST
SHARE ARTICLE
Charanjit Singh Channi
Charanjit Singh Channi

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚਮਕੌਰ ਸਾਹਿਬ ਵਿਚ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੇ ਕਲੀਨ ਚਿੱਟ ਦੇ ਦਿੱਤੀ ਹੈ।


ਰੋਪੜ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਹਨਾਂ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਵਿਚ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੇ ਕਲੀਨ ਚਿੱਟ ਦੇ ਦਿੱਤੀ ਹੈ। ਦਰਅਸਲ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 24 ਜਨਵਰੀ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਵਲੋਂ ਚਮਕੌਰ ਸਾਹਿਬ ਨੇੜਲੇ ਪਿੰਡ ਜਿੰਦਾਪੁਰ ਵਿਖੇ ਗੈਰ-ਕਾਨੂੰਨੀ ਮਾਈਨਿੰਗ ਵਿਚ ਮੁੱਖ ਮੰਤਰੀ ਚੰਨੀ ਦੀ ਕਥਿਤ ਭੂਮਿਕਾ ਦੀ ਜਾਂਚ ਦੀ ਮੰਗ ਕਰਦਿਆਂ ਇਕ ਮੰਗ ਪੱਤਰ ਸੌਂਪਣ ਤੋਂ ਬਾਅਦ ਡੀਜੀਪੀ ਨੂੰ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਸੀ।

CM ChanniCM Channi

ਏਡੀਜੀਪੀ-ਕਮ-ਇਨਫੋਰਸਮੈਂਟ ਡਾਇਰੈਕਟਰ ਮਾਈਨਿੰਗ ਨੂੰ ਸੌਂਪੀ ਰਿਪੋਰਟ ਵਿਚ ਰੋਪੜ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਕਿਹਾ ਹੈ ਕਿ ਪਿੰਡ ਜਿੰਦਾਪੁਰ ਵਿਚ ਨਾ ਤਾਂ ਗੈਰ-ਕਾਨੂੰਨੀ ਮਾਈਨਿੰਗ ਕੀਤੀ ਗਈ ਸੀ ਅਤੇ ਨਾ ਹੀ ਪ੍ਰਸ਼ਾਸਨ ਦੇ ਰਿਕਾਰਡ ਵਿਚ ਕੋਈ ਸ਼ਿਕਾਇਤ/ਰਿਪੋਰਟ ਪਾਈ ਗਈ। ਅਧਿਕਾਰੀਆਂ ਨੂੰ ਸਰਕਾਰੀ ਜੰਗਲਾਤ ਜ਼ਮੀਨ 'ਤੇ ਗੈਰ-ਕਾਨੂੰਨੀ ਮਾਈਨਿੰਗ, ਜੰਗਲਾਤ ਅਧਿਕਾਰੀ ਦਾ ਤਬਾਦਲਾ ਅਤੇ ਮੁੱਖ ਮੰਤਰੀ ਦੇ ਰਿਸ਼ਤੇਦਾਰਾਂ ਦੀ ਭੂਮਿਕਾ ਸਮੇਤ ਚਾਰ ਮੁੱਦਿਆਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

Raghav Chadha alleges Election CommissionRaghav Chadha

'ਆਪ' ਵੱਲੋਂ 4 ਦਸੰਬਰ ਨੂੰ ਮੁੱਖ ਮੰਤਰੀ 'ਤੇ ਗੈਰ-ਕਾਨੂੰਨੀ ਮਾਈਨਿੰਗ ਨੂੰ ਸਰਪ੍ਰਸਤੀ ਦੇਣ ਦੇ ਦੋਸ਼ ਲਾਏ ਗਏ ਸਨ। ਜੰਗਲਾਤ ਅਧਿਕਾਰੀ ਰਾਜਵੰਤ ਸਿੰਘ ਨੇ 18 ਨਵੰਬਰ 2021 ਨੂੰ ਚਮਕੌਰ ਸਾਹਿਬ ਦੇ ਐਸਐਚਓ ਨੂੰ ਪੱਤਰ ਲਿਖ ਕੇ ਦੋਸ਼ ਲਾਇਆ ਸੀ ਕਿ ਪਿੰਡ ਸ਼ਾਲਾਪੁਰ ਦੇ ਵਸਨੀਕ ਇਕਬਾਲ ਸਿੰਘ ਅਤੇ ਕੁਝ ਅਣਪਛਾਤੇ ਵਿਅਕਤੀ ਸਤਲੁਜ ਨੇੜੇ ਸਰਕਾਰੀ ਜੰਗਲਾਤ ਜ਼ਮੀਨ ਵਿੱਚੋਂ ਰੇਤ ਦੀ ਨਿਕਾਸੀ ਕਰ ਰਹੇ ਹਨ। ਅਧਿਕਾਰੀ ਨੇ ਇਹ ਵੀ ਦਾਅਵਾ ਕੀਤਾ ਕਿ ਨਾਜਾਇਜ਼ ਮਾਈਨਿੰਗ ਕਾਰਨ 530 ਬੂਟੇ ਵੀ ਨੁਕਸਾਨੇ ਗਏ ਹਨ।

Illegal MiningIllegal Mining (File Photo)

ਇਸ ਮਗਰੋਂ 4 ਦਸੰਬਰ ਨੂੰ ਰਾਘਵ ਚੱਢਾ 'ਆਪ' ਵਰਕਰਾਂ ਨਾਲ ਪਿੰਡ ਜਿੰਦਾਪੁਰ ਨੇੜੇ ਨਦੀ ਦੇ ਕਿਨਾਰੇ ਪਹੁੰਚੇ ਅਤੇ ਉਹਨਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਦੀ ਸਰਪ੍ਰਸਤੀ ਹੇਠ ਇਲਾਕੇ 'ਚ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ 18 ਜਨਵਰੀ ਨੂੰ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿਚ ਮੁੱਖ ਮੰਤਰੀ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਵਿਰੁੱਧ ਛਾਪੇਮਾਰੀ ਕੀਤੀ ਅਤੇ 10 ਕਰੋੜ ਰੁਪਏ ਬਰਾਮਦ ਕੀਤੇ। ਇਸ ਮਾਮਲੇ ਵਿਚ ਵੀ ਵਿਰੋਧੀਆਂ ਵਲੋਂ ਮੁੱਖ ਮੰਤਰੀ ਚੰਨੀ ਦਾ ਨਾਂਅ ਲਿਆਉਣ ਦੀ ਕੋਸ਼ਿਸ਼ ਕੀਤੀ ਗਈ। 22 ਜਨਵਰੀ ਨੂੰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਿੰਦਾਪੁਰ ਵਿਖੇ ਨਾਜਾਇਜ਼ ਮਾਈਨਿੰਗ ਦੇ ਸ਼ੱਕੀ ਇਕਬਾਲ ਸਿੰਘ ਨਾਲ ਮੁੱਖ ਮੰਤਰੀ ਚੰਨੀ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement