
ਮੁੱਖ ਮੰਤਰੀ ਦੀ ਚੋਣ ਨੂੰ ਲੈ ਕੇ ਹਿੰਦੂ-ਸਿੱਖ ਦਾ ਮਸਲਾ ਉਠਾਉਣ ਬਾਰੇ ਪਾਰਟੀ ਹਾਈਕਮਾਂਡ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।
ਚੰਡੀਗੜ੍ਹ- ਸਾਬਕਾ ਕੇਂਦਰੀ ਮੰਤਰੀ ਤੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਮਨੀਸ਼ ਤਿਵਾੜੀ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਜੋ ਹਿੰਦੂ ਸਿੱਖ ਦਾ ਮਸਲਾ ਖੜ੍ਹਾ ਕਰਨਾ ਚਾਹੁੰਦੇ ਹਨ, ਇਹ ਬਹੁਤ ਹੀ ਗੰਭੀਰ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਮਸਲਾ ਖੜ੍ਹਾ ਕਰਨ ਵਾਲਾ ਪੰਜਾਬ ਦਾ ਦੁਸ਼ਮਣ ਤੇ ਆਈ.ਐੱਸ.ਆਈ. ਦਾ ਏਜੰਟ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਚੋਣ ਨੂੰ ਲੈ ਕੇ ਹਿੰਦੂ-ਸਿੱਖ ਦਾ ਮਸਲਾ ਉਠਾਉਣ ਬਾਰੇ ਪਾਰਟੀ ਹਾਈਕਮਾਂਡ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਸ਼ਮਸ਼ੇਰ ਸਿੰਘ ਦੂਲੋਂ ਵਲੋਂ ਟਿਕਟਾਂ ਦੀ ਵੰਡ ਸੰਬੰਧੀ ਚੁੱਕੇ ਮਸਲੇ 'ਤੇ ਕਿਹਾ ਕਿ ਇਸ ਦੀ ਛਾਣਬੀਣ ਹੋਣੀ ਚਾਹੀਦੀ, ਅਜਿਹੀ ਕੁਰੀਤੀਆਂ ਪਾਰਟੀ 'ਚ ਨਹੀਂ ਹੋਣੀਆਂ ਚਾਹੀਦੀਆਂ।