ਕੈਬਨਿਟ ਮੰਤਰੀ ਬਲਜੀਤ ਕੌਰ ਨੇ ਦੋ ਨੇਤਰਹੀਣ ਵਿਅਕਤੀਆਂ ਦੀਆਂ ਅੱਖਾਂ ਦਾ ਕੀਤਾ ਸਫ਼ਲ ਅਪ੍ਰੇਸ਼ਨ
Published : Feb 12, 2023, 3:37 pm IST
Updated : Feb 12, 2023, 3:37 pm IST
SHARE ARTICLE
 Cabinet Minister Dr.Baljit Kaur successfully operates a blind couple's eyes  and enables them to see the universe
Cabinet Minister Dr.Baljit Kaur successfully operates a blind couple's eyes and enables them to see the universe

ਸੂਰਜ ਅਤੇ ਕਵਿਤਾ ਦੇਵੀ ਇੱਕ ਸਾਲ ਤੋਂ ਪੂਰੀ ਤਰ੍ਹਾਂ ਨੇਤਰਹੀਣ ਸਨ

ਪਿੰਡ ਲੱਧੂਵਾਲਾ ਜਿਲਾ ਫਾਜ਼ਿਲਕਾ ਦੇ ਦੋਵੇਂ ਵਿਅਕਤੀ ਹੁਣ ਪੂਰੀ ਤਰਾਂ ਦੇਖ ਸਕਦੇ ਹਨ

ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਮੰਤਵ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫ਼ਾਜ਼ਿਲਕਾ ਦੇ ਦੋ ਨੇਤਰਹੀਣ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੀਤਾ ਜੋ ਕਿ ਪੂਰੀ ਤਰਾਂ ਨਾਲ ਸਫ਼ਲ ਰਿਹਾ। ਕੈਬਿਨੇਟ ਮੰਤਰੀ ਅੱਜ ਇਹਨਾਂ ਦੋਹਾਂ ਦਾ ਹਾਲ ਚਾਲ ਪੁੱਛਣ ਲਈ ਆਏ ਸਨ।

ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਰਜ ਅਤੇ ਕਵਿਤਾ ਦੋਨੋ ਪਤੀ ਪਤਨੀ ਪਿੰਡ ਲੱਧੂਵਾਲਾ ਫਾਜਿਲਕਾ ਤੋਂ ਇੱਕ ਸਾਲ ਤੋਂ ਚਿੱਟੇ ਮੋਤੀਏ ਕਰਕੇ ਅੱਖਾਂ ਦੀ ਰੌਸ਼ਨੀ ਗਵਾ ਚੁੱਕੇ ਸਨ। ਇਹ ਲੋਕ ਗਰੀਬੀ ਕਰਕੇ ਅਣਗੌਲੇ ਰਹਿ ਗਏ ਸਨ ਇਹਨਾ ਮਰੀਜ਼ਾਂ ਨੂੰ ਇੱਕ ਸੰਸਥਾ ਦੁਆਰਾ ਲਿਆਂਦਾ ਗਿਆ ਸੀ।  ਉਨਾਂ ਦਸਿਆ ਕਿ ਇਹ ਦੋਵੇਂ ਪਤੀ ਪਤਨੀ ਦਾ ਇੱਕ ਮਹੀਨੇ ਪਹਿਲਾਂ ਅੱਖਾਂ ਦਾ ਅਪ੍ਰੇਸ਼ਨ ਕੀਤਾ ਸੀ ਜੋ ਕਿ ਪੂਰੀ ਤਰ੍ਹਾਂ ਕਾਮਯਾਬ ਰਿਹਾ ਅਤੇ ਇਹ ਦੰਪਤੀ ਜ਼ਿੰਦਗੀ ਦੇ ਰੰਗ ਦੇਖਣਯੋਗ ਹੋ ਗਏ ਹਨ।

file photo

ਕੈਬਿਨੇਟ ਮੰਤਰੀ ਨੇ ਅੱਗੇ ਦਸਿਆ ਕਿ ਸੂਰਜ ਅਤੇ ਕਵਿਤਾ ਦੋਨੋ ਪਤੀ ਪਤਨੀ ਅੱਜ ਆਪ ਚੱਲ ਕੇ ਆਪਣੀ ਦੂਜੀ ਅੱਖ ਦੇ ਅਪ੍ਰੇਸ਼ਨ ਲਈ ਆਏ ਸਨ । ਉਨਾਂ ਕਿਹਾ ਕਿ ਇਹਨਾਂ ਦੋਵਾਂ ਦਾ ਦੂਜੀ ਅੱਖ ਦਾ ਅਪ੍ਰੇਸ਼ਨ ਕੀਤਾ ਗਿਆ ਹੈ ਜੋ ਕਿ ਸਫਲਤਾ ਪੂਰਵਕ ਹੋ ਗਿਆ ਹੈ।  ਉਨਾਂ ਕਿਹਾ ਕਿ ਇਹ ਲੋਕ ਜ਼ਿੰਦਗੀ ਵਿੱਚ ਹਮੇਸ਼ਾ ਅੱਗੇ ਵੱਧ ਕੇ ਕੰਮ ਕਰਨ ਲਈ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਦੋਵੇਂ ਵਿਅਕਤੀ ਹੁਣ ਪੂਰੀ ਤਰ੍ਹਾਂ ਆਪਣੀਆਂ ਅੱਖਾਂ ਨਾਲ ਸਮਾਜ ਨੂੰ ਵੇਖ ਸਕਦੇ ਹਨ ਅਤੇ ਆਪਣਾ ਚੰਗਾ ਜੀਵਨ ਜਿਉਣ ਦੇ ਕਾਬਲ ਹੋ ਗਏ ਹਨ। ਇਸ ਮੌਕੇ ਸ੍ਰੀ ਗੁਰੂ ਨਾਨਕ ਸਾਹਿਬ ਸਰਬ ਸਾਂਝਾ ਮੋਦੀਖਾਨਾ ਸਮਾਜ ਦੇ ਉੱਘੇ ਵਿਅਕਤੀਆਂ ਤੋਂ ਇਲਾਵਾ ਹੋਰ ਸਮਾਜ ਸੇਵਕ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement