ਲੁਧਿਆਣਾ 'ਚ ਚੋਰਾਂ ਨੇ ਗੁਰੂ ਘਰ ਨੂੰ ਬਣਾਇਆ ਨਿਸ਼ਾਨਾ, ਗੋਲਕ ਲੈ ਕੇ ਹੋਏ ਫਰਾਰ

By : GAGANDEEP

Published : Feb 12, 2023, 10:11 am IST
Updated : Feb 12, 2023, 10:29 am IST
SHARE ARTICLE
photo
photo

ਘਟਨਾ CCTV 'ਚ ਕੈਦ

 

ਲੁਧਿਆਣਾ : ਕਾਕੋਵਾਲ ਰੋਡ ਇਲਾਕੇ ਦੇ ਗੁਰਦੁਆਰੇ ਦੀ ਗੋਲਕ 'ਤੇ ਚੋਰਾਂ ਨੇ ਹੱਥ ਸਾਫ਼ ਕਰ ਲਿਆ। ਜਦੋਂ ਪ੍ਰਬੰਧਕਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਬਸਤੀ ਜੋਧੇਵਾਲ ਪੁਲਿਸ ਨੇ ਮੁਲਜ਼ਮ ਕ੍ਰਿਸ਼ਨ, ਸਾਹਿਲ, ਅਮਨ ਅਤੇ ਸ਼ੇਖੂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਕ੍ਰਿਸ਼ਨਾ ਅਤੇ ਸਾਹਿਲ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ:ਤੁਰਕੀ-ਸੀਰੀਆ 'ਚ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 28,000 ਤੋਂ ਪਾਰ 

ਸ਼ਿਕਾਇਤਕਰਤਾ ਗੁਰਪਾਲ ਸਿੰਘ ਨੇ ਦੱਸਿਆ ਕਿ 6 ਫਰਵਰੀ ਨੂੰ ਹੈੱਡ ਗ੍ਰੰਥੀ ਅਜਮੇਰ ਸਿੰਘ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਗੁਰਦੁਆਰੇ ਵਿੱਚ ਚੋਰੀ ਹੋ ਗਈ ਹੈ, ਜਦੋਂ ਉਹ ਬਾਕੀ ਮੈਂਬਰਾਂ ਨਾਲ ਗੁਰਦੁਆਰਾ ਸਾਹਿਬ ਪਹੁੰਚਿਆ ਅਤੇ ਸੀਸੀਟੀਵੀ ਕੈਮਰੇ ਚੈੱਕ ਕੀਤੇ। ਇਸ ਤੋਂ ਬਾਅਦ ਪਤਾ ਲੱਗਾ ਕਿ ਕਰੀਬ 2.30 ਵਜੇ ਦੋ ਵਿਅਕਤੀ ਗੁਰਦੁਆਰਾ ਸਾਹਿਬ ਦੇ ਮੁੱਖ ਗੇਟ ਦਾ ਤਾਲਾ ਕੱਟ ਕੇ ਅੰਦਰ ਦਾਖਲ ਹੋਏ।

ਇਹ ਵੀ ਪੜ੍ਹੋ:ਭਾਰ ਘਟਾਉਣ ਲਈ ਪੀਉ ਆਂਵਲੇ ਦੀ ਚਾਹ, ਹੋਣਗੇ ਕਈ ਫ਼ਾਇਦੇ  

ਇਸ ਤੋਂ ਬਾਅਦ ਚੋਰ ਅੰਦਰੋਂ ਗੋਲਕ ਚੋਰੀ ਕਰਕੇ ਲੈ ਗਏ। ਪੁਲਸ ਨੂੰ ਸ਼ਿਕਾਇਤ ਕੀਤੀ ਤਾਂ ਉਨ੍ਹਾਂ ਜਾਂਚ ਸ਼ੁਰੂ ਕਰ ਦਿੱਤੀ। ਫੁਟੇਜ ਦੀ ਮਦਦ ਨਾਲ ਮੁਲਜ਼ਮ ਦੀ ਲੋਕੇਸ਼ਨ ਟਰੇਸ ਕੀਤੀ ਗਈ। ਫਿਲਹਾਲ ਦੋ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ।

ਇਹ ਵੀ ਪੜ੍ਹੋ:

 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement