Abohar News : ਅਬੋਹਰ 'ਚ ਭੂਆ-ਭਤੀਜਾ ਹੈਰੋਇਨ ਸਮੇਤ ਗ੍ਰਿਫਤਾਰ
Published : Feb 12, 2024, 8:19 am IST
Updated : Feb 12, 2024, 8:28 am IST
SHARE ARTICLE
Bhua Bhteja arrested with heroin in Abohar News in punjabi
Bhua Bhteja arrested with heroin in Abohar News in punjabi

Abohar News: ਸਸਤੇ ਭਾਅ ਲਿਆ ਕੇ ਨਸ਼ੇੜੀਆਂ ਨੂੰ ਮਹਿੰਗੇ ਭਾਅ ਵੇਚਦੇ ਸਨ, ਐਫਆਈਆਰ ਦਰਜ

Bhua Bhteja arrested with heroin in Abohar News in punjabi : ਅਬੋਹਰ ਥਾਣਾ ਸਿਟੀ ਵਨ ਦੀ ਪੁਲਿਸ ਨੇ ਇੰਦਰਾ ਨਗਰੀ ਤੋਂ ਭੂਆ ਅਤੇ ਭਤੀਜੇ ਨੂੰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਦਕਿ ਇਕ ਦੋਸ਼ੀ ਅਜੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀ ਧਾਰਾ 21, 29, 61, 85 ਤਹਿਤ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: Qatar released indians : ਕਤਰ 'ਚ ਮੌਤ ਦੀ ਸਜ਼ਾ ਸੁਣਾਏ ਗਏ 8 ਸਾਬਕਾ ਭਾਰਤੀ ਜਲ ਸੈਨਿਕਾਂ ਨੂੰ ਕੀਤਾ ਰਿਹਾਅ  

ਜਾਂਚ ਅਧਿਕਾਰੀ ਏ.ਐਸ.ਆਈ ਮਿਲਖਰਾਜ ਨੇ ਦੱਸਿਆ ਕਿ ਉਹ ਗਸ਼ਤ ਅਤੇ ਚੈਕਿੰਗ ਅਭਿਆਨ ਦੌਰਾਨ ਪੁਰਾਣੀ ਫਾਜ਼ਿਲਕਾ ਰੋਡ 'ਤੇ ਵਾਲਮੀਕੀ ਚੌਕ ਨੇੜੇ ਮੌਜੂਦ ਸਨ। ਉਨ੍ਹਾਂ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਸ਼ੋਭਾ ਸਿੰਘ ਪੁੱਤਰ ਰਮਲਾ ਸਿੰਘ ਵਾਸੀ ਇੰਦਰਾ ਨਗਰ, ਉਸ ਦੀ ਮਾਤਾ ਲਾਡੀ ਅਤੇ ਭਤੀਜਾ ਕਮਲਦੀਪ ਸਿੰਘ ਉਰਫ਼ ਕਮਲ ਪੁੱਤਰ ਬਲਵਿੰਦਰ ਸਿੰਘ ਮਿਲ ਕੇ ਬਾਹਰੋਂ ਹੈਰੋਇਨ ਲਿਆ ਕੇ ਇੱਥੇ ਨਸ਼ੇੜੀਆਂ ਨੂੰ ਮਹਿੰਗੇ ਭਾਅ ਵੇਚਦੇ ਹਨ।

ਇਹ ਵੀ ਪੜ੍ਹੋ: Kila Raipur Games: ਲੁਧਿਆਣਾ ਦੇ ਕਿਲਾ ਰਾਏਪੁਰ ਵਿਖੇ ਅੱਜ ਸ਼ੁਰੂ ਹੋਣਗੀਆਂ ਖੇਡਾਂ, 3 ਦਿਨਾਂ ਵਿਚ ਵੰਡੇ ਜਾਣਗੇ 30 ਲੱਖ ਰੁਪਏ ਦੇ ਇਨਾਮ 

ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਛਾਪਾ ਮਾਰ ਕੇ ਲਾਡੀ ਪਤਨੀ ਰਮਲਾ ਸਿੰਘ ਅਤੇ ਕਮਲਦੀਪ ਸਿੰਘ ਨੂੰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ, ਜਦਕਿ ਇਸ ਮਾਮਲੇ ਦਾ ਤੀਜਾ ਦੋਸ਼ੀ ਸ਼ੋਭਾ ਸਿੰਘ ਅਜੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਭੂਆ ਤੇ ਭਤੀਜੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ’ਤੇ ਲਿਆ ਜਾ ਰਿਹਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Bhua Bhteja arrested with heroin in Abohar News in punjabi , stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement