Health News: ਸਰਦੀਆਂ ’ਚ ਹਰੀ ਮੁੰਗੀ ਦੀ ਦਾਲ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫ਼ਾਇਦੇ
Published : Feb 12, 2024, 10:17 am IST
Updated : Feb 12, 2024, 10:23 am IST
SHARE ARTICLE
Eating green beetroot dal in winter News in punjabi
Eating green beetroot dal in winter News in punjabi

Health News: ਮੁੰਗ ਦੀ ਦਾਲ ’ਚ ਮੌਜੂਦ ਪ੍ਰੋਟੀਨ ਅਤੇ ਫ਼ਾਈਬਰ ਭਾਰ ਘਟਾਉਣ ’ਚ ਮਦਦ ਕਰਦੇ ਹਨ।

Eating green beetroot dal in winter News in punjabi: ਮੁੰਗੀ ਦੀ ਦਾਲ ਨੂੰ ਕਈ ਤਰੀਕਿਆਂ ਨਾਲ ਖਾਧਾ ਜਾ ਸਕਦਾ ਹੈ ਜਿਵੇਂ ਕਿ ਮੁੰਗੀ ਦੀ ਚਾਟ, ਸਪਾਉਟ ਅਤੇ ਸਬਜ਼ੀ ਬਣਾਉਣਾ। ਇਹ ਦਾਲ ਸਵਾਦਿਸ਼ਟ ਹੋਣ ਦੇ ਨਾਲ-ਨਾਲ ਸਰਦੀਆਂ ਵਿਚ ਵੀ ਸਰੀਰ ਨੂੰ ਗਰਮ ਰਖਦੀ ਹੈ। ਇਸ ਦੇ ਸੇਵਨ ਨਾਲ ਇਮਿਊਨਿਟੀ ਮਜ਼ਬੂਤ ਹੋਣ ਦੇ ਨਾਲ-ਨਾਲ ਸਰਦੀਆਂ ’ਚ ਪਾਚਨ ਤੰਤਰ ਨਾਲ ਜੁੜੀਆਂ ਸਮੱਸਿਆਵਾਂ ਨੂੰ ਵੀ ਆਸਾਨੀ ਨਾਲ ਠੀਕ ਕੀਤਾ ਜਾ ਸਕਦਾ ਹੈ। ਹਰੀ ਮੁੰਗੀ ਦੀ ਦਾਲ ਖਾਣ ਨਾਲ ਜ਼ੁਕਾਮ, ਖੰਘ ਅਤੇ ਫਲੂ ਤੋਂ ਬਚਾਅ ਰਹਿੰਦਾ ਹੈ ਇਹ ਆਸਾਨੀ ਨਾਲ ਪਚ ਜਾਂਦੀ ਹੈ। ਆਉ ਜਾਣਦੇ ਹਾਂ ਸਰਦੀਆਂ ਵਿਚ ਹਰੀ ਮੁੰਗੀ ਦੀ ਦਾਲ ਖਾਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ:

ਇਹ ਵੀ ਪੜ੍ਹੋ: Karan Bhushan News: ਬ੍ਰਿਜ ਭੂਸ਼ਣ ਸ਼ਰਨ ਦੇ ਪੁੱਤਰ ਕਰਨ ਭੂਸ਼ਣ ਨੂੰ ਬਣਾਇਆ ਗਿਆ ਯੂਪੀ ਕੁਸ਼ਤੀ ਸੰਘ ਦਾ ਪ੍ਰਧਾਨ

ਮੁੰਗ ਦੀ ਦਾਲ ਫ਼ਾਈਬਰ ਅਤੇ ਪੋਟਾਸ਼ੀਅਮ ਦਾ ਚੰਗਾ ਸਰੋਤ ਹੈ, ਜੋ ਦਿਲ ਲਈ ਜ਼ਰੂਰੀ ਹੈ। ਫ਼ਾਈਬਰ ਕੈਲੇਸਟਰੋਲ ਦੇ ਪੱਧਰ ਨੂੰ ਘੱਟ ਕਰਨ ਵਿਚ ਮਦਦ ਕਰਦਾ ਹੈ, ਜਦੋਂ ਕਿ ਪੋਟਾਸ਼ੀਅਮ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਹਰੀ ਮੁੰਗੀ ਦੀ ਦਾਲ ’ਚ ਫ਼ੈਟ ਅਤੇ ਸੋਡੀਅਮ ਦੀ ਮਾਤਰਾ ਘੱਟ ਹੁੰਦੀ ਹੈ, ਜੋ ਦਿਲ ਨੂੰ ਲੰਮੇ ਸਮੇਂ ਤਕ ਸਿਹਤਮੰਦ ਰਖਦੀ ਹੈ।

ਇਹ ਵੀ ਪੜ੍ਹੋ: Haryana News : ਬਸੰਤ ਪੰਚਮੀ ਲਈ ਪਤੰਗ ਲੈ ਕੇ ਆ ਰਹੇ ਨਾਬਾਲਗਾਂ ਦੀ ਹਾਦਸੇ ਵਿਚ ਹੋਈ ਮੌਤ

ਜੇਕਰ ਤੁਸੀਂ ਵੀ ਸਰਦੀਆਂ ’ਚ ਭਾਰ ਘਟਾਉਣ ਬਾਰੇ ਸੋਚ ਰਹੇ ਹੋ ਤਾਂ ਮੁੰਗੀ ਦੀ ਦਾਲ ਨੂੰ ਅਪਣੀ ਡਾਈਟ ’ਚ ਜ਼ਰੂਰ ਸ਼ਾਮਲ ਕਰੋ। ਮੁੰਗ ਦੀ ਦਾਲ ’ਚ ਮੌਜੂਦ ਪ੍ਰੋਟੀਨ ਅਤੇ ਫ਼ਾਈਬਰ ਭਾਰ ਘਟਾਉਣ ’ਚ ਮਦਦ ਕਰਦੇ ਹਨ। ਪ੍ਰੋਟੀਨ ਮਾਸਪੇਸ਼ੀਆਂ ਨੂੰ ਬਣਾਉਣ ਅਤੇ ਬਣਾਈ ਰੱਖਣ ਵਿਚ ਮਦਦ ਕਰਦਾ ਹੈ, ਜਦੋਂ ਕਿ ਫ਼ਾਈਬਰ ਤੁਹਾਨੂੰ ਲੰਮੇ ਸਮੇਂ ਲਈ ਭਰਪੂਰ ਰਖਦਾ ਹੈ। ਮੁੰਗੀ ਦੀ ਦਾਲ ਵਿਚ ਕੈਲੋਰੀ ਵੀ ਘੱਟ ਹੁੰਦੀ ਹੈ, ਜੋ ਭਾਰ ਘਟਾਉਣ ਵਿਚ ਮਦਦ ਕਰਦੀ ਹੈ। ਇਹ ਸਰਦੀਆਂ ਵਿਚ ਬਹੁਤ ਸਾਰੇ ਲੋਕਾਂ ਵਿਚ ਵੱਧ ਜਾਂਦਾ ਹੈ। ਅਜਿਹੇ ’ਚ ਮੁੰਗੀ ਦੀ ਦਾਲ ਦਾ ਸੇਵਨ ਕਰਨ ਨਾਲ ਸ਼ੂਗਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੁੰਗ ਦੀ ਦਾਲ ’ਚ ਫ਼ਾਈਬਰ ਭਰਪੂਰ ਮਾਤਰਾ ’ਚ ਹੁੰਦਾ ਹੈ, ਜੋ ਨਾ ਸਿਰਫ਼ ਪੇਟ ਨੂੰ ਸਾਫ਼ ਕਰਨ ’ਚ ਮਦਦ ਕਰਦਾ ਹੈ। ਮੁੰਗੀ ਦੀ ਦਾਲ ਵਿਚ ਪ੍ਰੀਬਾਇਉਟਿਕਸ ਵੀ ਮਿਲ ਜਾਂਦੇ ਹਨ, ਜੋ ਅੰਤੜੀਆਂ ਵਿਚ ਗੁੜ ਦੇ ਬੈਕਟੀਰੀਆ ਨੂੰ ਵੀ ਵਧਾਉਂਦੇ ਹਨ। ਮੁੰਗੀ ਦੀ ਦਾਲ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਲੰਮੇ ਸਮੇਂ ਤਕ ਠੀਕ ਰਹਿੰਦਾ ਹੈ।

(For more Punjabi news apart from Eating green beetroot dal in winter has many benefits Health News in punjabi , stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement