Farmers Protest: ਪੰਜਾਬ ਵਿਚ ਬੋਲੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਵਿਰੋਧੀ ਧਿਰ ਕਿਸਾਨਾਂ ਨੂੰ ਕੇਂਦਰ ਵਿਰੁੱਧ ਭੜਕਾ ਰਹੀ  
Published : Feb 12, 2024, 3:52 pm IST
Updated : Feb 12, 2024, 3:52 pm IST
SHARE ARTICLE
Anurag Thakur
Anurag Thakur

ਹਰ ਸਾਲ ਸਾਡੀ ਸਰਕਾਰ ਲਗਭਗ ਤਿੰਨ ਲੱਖ ਕਰੋੜ ਰੁਪਏ ਦੀ ਯੂਰੀਆ ਖਾਦ 'ਤੇ ਸਬਸਿਡੀ ਦੇ ਰਹੀ ਹੈ।

Farmers Protest: ਜਲੰਧਰ - ਕੇਂਦਰੀ ਸੂਚਨਾ, ਪ੍ਰਸਾਰਣ ਅਤੇ ਯੁਵਾ ਮਾਮਲੇ ਅਤੇ ਖੇਡਾਂ ਬਾਰੇ ਮੰਤਰੀ ਅਨੁਰਾਗ ਠਾਕੁਰ ਅੱਜ ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਪਹੁੰਚੇ। ਜਿੱਥੇ ਅਨੁਰਾਗ ਠਾਕੁਰ ਨੇ 1 ਲੱਖ ਤੋਂ ਵੱਧ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਮਿਲਣ 'ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਹੁਣ ਭਾਰਤ ਸਰਕਾਰ ਵਿਚ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾ ਦਿੱਤਾ ਹੈ। ਇਸ ਦੌਰਾਨ ਅਨੁਰਾਗ ਠਾਕੁਰ ਨੇ ਕਿਸਾਨਾਂ ਦੇ ਦਿੱਲੀ ਮਾਰਚ ਅਤੇ ਅਕਾਲੀ ਦਲ ਨਾਲ ਗਠਜੋੜ ਸਬੰਧੀ ਅਹਿਮ ਗੱਲਾਂ ਵੀ ਕਹੀਆਂ।

ਦਿੱਲੀ ਤੱਕ ਕਿਸਾਨਾਂ ਦੇ ਮਾਰਚ ਨੂੰ ਲੈ ਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਜੇਕਰ ਅਸੀਂ ਪਿਛਲੇ 10 ਸਾਲਾਂ ਦੀ ਕਾਂਗਰਸ ਦੀ ਭਾਜਪਾ ਨਾਲ ਤੁਲਨਾ ਕਰੀਏ ਤਾਂ ਹੁਣ ਕਿਸਾਨਾਂ ਦੀ ਗੱਲ ਸੁਣੀ ਜਾ ਰਹੀ ਹੈ। ਪਰ ਕਾਂਗਰਸ ਦੇ ਸਮੇਂ ਅਜਿਹਾ ਨਹੀਂ ਹੋਇਆ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨੀਤੀ ਤਹਿਤ ਕਿਸਾਨਾਂ ਵਿਚ 2.80 ਲੱਖ ਕਰੋੜ ਰੁਪਏ ਵੰਡੇ ਗਏ ਹਨ। 

ਹਰ ਸਾਲ ਸਾਡੀ ਸਰਕਾਰ ਲਗਭਗ ਤਿੰਨ ਲੱਖ ਕਰੋੜ ਰੁਪਏ ਦੀ ਯੂਰੀਆ ਖਾਦ 'ਤੇ ਸਬਸਿਡੀ ਦੇ ਰਹੀ ਹੈ। ਦੁਨੀਆ ਭਰ ਵਿਚ ਖਾਦ ਦੀਆਂ ਕੀਮਤਾਂ ਵਧੀਆਂ ਹਨ, ਪਰ ਭਾਰਤ ਵਿਚ ਨਹੀਂ। ਵਿਰੋਧੀ ਪਾਰਟੀਆਂ 'ਤੇ ਦੋਸ਼ ਲਗਾਉਂਦੇ ਹੋਏ ਮੰਤਰੀ ਨੇ ਕਿਹਾ ਕਿ 'ਐੱਮਐੱਸਪੀ ਦੇ ਨਾਂ 'ਤੇ ਕਿਸਾਨਾਂ 'ਚ ਅਫ਼ਵਾਹ ਫੈਲਾਈ ਜਾ ਰਹੀ ਹੈ, ਕਈ ਨੇਤਾਵਾਂ ਨੇ ਅਜਿਹਾ ਕੀਤਾ ਹੈ।' 

ਅਸੀਂ ਕਾਂਗਰਸ ਸਰਕਾਰ ਨਾਲੋਂ ਵੱਧ ਕਿਸਾਨਾਂ ਨੂੰ ਸਹੂਲਤਾਂ ਦੇ ਰਹੇ ਹਾਂ। ਸਾਡੀ ਸਰਕਾਰ ਨੇ ਸਵਾਮੀ ਨਾਥਨ ਰਿਪੋਰਟ ਬਾਰੇ ਵੀ ਕਦਮ ਚੁੱਕੇ ਹਨ। ਕੇਂਦਰੀ ਮੰਤਰੀ ਨੇ ਕਿਹਾ- ਕਾਂਗਰਸ ਨੇ ਆਪਣੇ ਕਾਰਜਕਾਲ 'ਚ ਕੁਝ ਨਹੀਂ ਕੀਤਾ, ਸਿਰਫ਼ ਭੜਕਾਉਣ ਦਾ ਹੀ ਕੰਮ ਕੀਤਾ ਗਿਆ ਹੈ। ਸਾਡੀ ਸਰਕਾਰ ਨੇ ਝੋਨੇ ਅਤੇ ਕਣਕ ਦੀ ਖੇਤੀ ਵਿਚ ਕਿਸਾਨਾਂ ਦੀ ਮਦਦ ਕੀਤੀ। ਕਾਂਗਰਸ ਸਰਕਾਰ ਦੇ ਮੁਕਾਬਲੇ ਅਸੀਂ ਕਿਸਾਨਾਂ ਤੋਂ ਦੁੱਗਣੇ ਤੋਂ ਵੱਧ ਖਰੀਦ ਕੀਤੀ ਅਤੇ ਵੱਧ ਭਾਅ ਵੀ ਅਦਾ ਕੀਤੇ।   

ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਵੀ ਬੋਲੇ ਕੇਂਦਰੀ ਮੰਤਰੀ
ਅਨੁਰਾਗ ਠਾਕੁਰ ਨੇ ਅਕਾਲੀ ਦਲ ਨਾਲ ਗਠਜੋੜ ਬਾਰੇ ਕਿਹਾ ਕਿ ਸਾਡੀ ਪਾਰਟੀ ਲਗਾਤਾਰ ਸੰਗਠਨ ਨੂੰ ਮਜ਼ਬੂਤ ਕਰਨ ਵਿਚ ਲੱਗੀ ਹੋਈ ਹੈ ਅਤੇ ਲੋਕਾਂ ਦਾ ਆਸ਼ੀਰਵਾਦ ਸਾਡੇ ਨਾਲ ਹੈ। ਮੰਤਰੀ ਨੇ ਕਿਹਾ- ਪੰਜਾਬ ਦੇ ਵਿਕਾਸ ਲਈ ਜਿੰਨਾ ਕੰਮ ਸਾਡੀ ਸਰਕਾਰ ਨੇ ਕੀਤਾ ਹੈ, ਉਹ ਕਿਸੇ ਹੋਰ ਸਰਕਾਰ ਨੇ ਨਹੀਂ ਕੀਤਾ। ਜਦੋਂ ਪੰਜਾਬ ਵਿਚ ਸਾਡੀ ਸਰਕਾਰ ਸੀ ਤਾਂ ਰੇਲਵੇ ਤੋਂ ਲੈ ਕੇ ਹਾਈਵੇ ਤੱਕ ਦਾ ਕੰਮ ਹੋਇਆ ਸੀ। 

ਸਿੱਖਿਆ ਅਤੇ ਇਲਾਜ ਲਈ ਚੰਗੇ ਹਸਪਤਾਲ ਸਾਡੀ ਸਰਕਾਰ ਦਾ ਤੋਹਫ਼ਾ ਹਨ। ਮੰਤਰੀ ਨੇ ਕਿਹਾ- ਪੰਜਾਬ ਦੇ ਲੋਕਾਂ ਦੀ ਦਿਲਚਸਪੀ ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਨਾਲੋਂ ਟੁੱਟ ਗਈ ਹੈ। ਅਨੁਰਾਗ ਠਾਕੁਰ ਨੇ ਅਕਾਲੀ ਦਲ ਬਾਰੇ ਕੋਈ ਟਿੱਪਣੀ ਨਹੀਂ ਕੀਤੀ। ਪਰ ਇਹ ਜ਼ਰੂਰ ਕਿਹਾ ਜਾਂਦਾ ਹੈ ਕਿ ਸਾਡੀ ਸਰਕਾਰ ਸੰਗਠਨ ਨੂੰ ਮਜ਼ਬੂਤ ਕਰਨ ਵਿਚ ਲੱਗੀ ਹੋਈ ਹੈ। ਜਦੋਂ ਮੰਤਰੀ ਨੂੰ ਪੁੱਛਿਆ ਗਿਆ ਕਿ ਉਹ ਪੰਜਾਬ 'ਚ ਇਕੱਲੇ ਚੋਣ ਲੜਨਗੇ...? ਇਸ 'ਤੇ ਮੰਤਰੀ ਨੇ ਕਿਹਾ- ਅਸੀਂ ਪੰਜਾਬ 'ਚ ਪੂਰੀ ਤਾਕਤ ਨਾਲ ਚੋਣਾਂ ਲੜਾਂਗੇ। 

ਜਦੋਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੂੰ ਕਤਰ 'ਚ 8 ਫੌਜੀਆਂ ਦੀ ਮੌਤ ਦੀ ਸਜ਼ਾ ਮੁਆਫ਼ੀ 'ਤੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਜਵਾਬ ਦਿੱਤਾ ਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿਆਣਪ ਕਾਰਨ ਹੀ ਸੰਭਵ ਹੋ ਸਕਿਆ ਹੈ। ਅਨੁਰਾਗ ਠਾਕੁਰ ਨੇ ਕਿਹਾ- ਕਰੀਬ 45 ਦਿਨ ਪਹਿਲਾਂ ਉਕਤ ਸਿਪਾਹੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। 

ਪਰ ਜਦੋਂ ਭਾਰਤ ਨੇ ਗੱਲਬਾਤ ਸ਼ੁਰੂ ਕੀਤੀ ਤਾਂ ਉਸ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਗਿਆ। ਜਦੋਂ ਭਾਰਤ ਨੇ ਆਪਣਾ ਸਖ਼ਤ ਰੁਖ ਦਿਖਾਇਆ ਤਾਂ ਕਤਰ ਸਾਰੇ ਭਾਰਤੀ ਸੈਨਿਕਾਂ ਨੂੰ ਰਿਹਾਅ ਕਰਨ ਲਈ ਤਿਆਰ ਹੋ ਗਿਆ ਅਤੇ ਅੱਜ ਸਾਰੇ ਸੈਨਿਕ ਘਰ ਵਿਚ ਹਨ। ਸਾਡੀ ਸਰਕਾਰ ਲਈ ਹਰ ਜ਼ਿੰਦਗੀ ਕੀਮਤੀ ਹੈ।  


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement