Punjab News: ਲੜਕੀ ਨੇ ਬਠਿੰਡਾ ਦੀ ਝੀਲ ਵਿਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ
Published : Feb 12, 2024, 3:36 pm IST
Updated : Feb 12, 2024, 3:36 pm IST
SHARE ARTICLE
Girl committed suicide by jumping into lake of Bathinda
Girl committed suicide by jumping into lake of Bathinda

ਝੀਲ ਦੇ ਬਾਹਰੋਂ ਉਸ ਦਾ ਮੋਬਾਈਲ ਫ਼ੋਨ, ਸਕੂਟਰੀ ਦੀ ਚਾਬੀ ਅਤੇ ਜੁੱਤੀਆਂ ਬਰਾਮਦ ਹੋਈਆਂ ਹਨ।

Punjab News: ਜ਼ਿਲ੍ਹਾ ਬਠਿੰਡਾ ਦੇ ਗੋਨਿਆਣਾ ਰੋਡ 'ਤੇ ਸਥਿਤ ਝੀਲ ਨੰਬਰ 3 'ਚ ਇਕ ਲੜਕੀ ਨੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਫਿਲਹਾਲ ਔਰਤ ਦੀ ਪਛਾਣ ਨਹੀਂ ਹੋ ਸਕੀ ਹੈ। ਝੀਲ ਦੇ ਬਾਹਰੋਂ ਉਸ ਦਾ ਮੋਬਾਈਲ ਫ਼ੋਨ, ਸਕੂਟਰੀ ਦੀ ਚਾਬੀ ਅਤੇ ਜੁੱਤੀਆਂ ਬਰਾਮਦ ਹੋਈਆਂ ਹਨ। ਫਿਲਹਾਲ ਪੁਲਿਸ ਵਲੋਂ ਮੁੱਢਲੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਬਠਿੰਡਾ ਦੇ ਮੁਰਦਾਘਰ ਵਿਚ ਰਖਵਾਇਆ ਹੈ।  

ਮ੍ਰਿਤਕ ਲੜਕੀ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਸ਼ਨਾਖ਼ਤ ਲਈ ਯਤਨ ਸ਼ੁਰੂ ਕਰ ਦਿਤੇ ਹਨ। ਸਹਾਰਾ ਜਨ ਸੇਵਾ ਦੇ ਵਰਕਰ ਸੰਦੀਪ ਗਿੱਲ ਨੇ ਦਸਿਆ ਕਿ ਸੰਸਥਾ ਦੇ ਹੈਲਪਲਾਈਨ ਨੰਬਰ 'ਤੇ ਸੂਚਨਾ ਮਿਲੀ ਸੀ ਕਿ ਇਕ ਲੜਕੀ ਨੇ ਝੀਲ ਨੰਬਰ 3 'ਚ ਛਾਲ ਮਾਰ ਦਿਤੀ ਹੈ। ਸੂਚਨਾ ਮਿਲਦੇ ਹੀ ਸੰਸਥਾ ਦੇ ਵਰਕਰ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ ਅਤੇ ਝੀਲ 'ਚ ਤੈਰ ਰਹੀ ਔਰਤ ਨੂੰ ਤੁਰੰਤ ਬਾਹਰ ਕੱਢਿਆ।

ਔਰਤ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਜਾਂਚ ਕਰਨ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿਤਾ। ਇਸ ਸਬੰਧੀ ਥਾਣਾ ਥਰਮਲ ਪੁਲਿਸ ਨੂੰ ਸੂਚਨਾ ਦੇ ਦਿਤੀ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਥਰਮਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।

(For more Punjabi news apart from girl committed suicide by jumping into lake of Bathinda, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement