Punjab News: ਪਟਿਆਲਾ 'ਚ 3 ਔਰਤਾਂ ਨਸ਼ੇ ਸਮੇਤ ਗ੍ਰਿਫ਼ਤਾਰ, 280 ਨਸ਼ੀਲੀਆਂ ਗੋਲੀਆਂ ਬਰਾਮਦ
Published : Feb 12, 2024, 9:43 pm IST
Updated : Feb 12, 2024, 9:43 pm IST
SHARE ARTICLE
File Photo
File Photo

ਏ.ਐਸ.ਆਈ ਗੁਰਦੇਵ ਸਿੰਘ ਨੇ ਗੁਪਤ ਸੂਚਨਾ 'ਤੇ ਪਿੰਡ ਦਧਨਾ ਤੋਂ ਕਕਰਾਲਾ ਨੂੰ ਜਾਂਦੀ ਸੜਕ 'ਤੇ ਨਾਕਾਬੰਦੀ ਕੀਤੀ ਹੋਈ ਸੀ

Punjab News: ਪਟਿਆਲਾ - ਪਟਿਆਲਾ ਦੇ ਘੱਗਾ ਇਲਾਕੇ 'ਚ ਪੁਲਿਸ ਨੇ ਲੋਕਾਂ ਨੂੰ ਨਸ਼ਾ ਵੇਚਣ ਵਾਲੀਆਂ 3 ਔਰਤਾਂ ਨੂੰ ਕਾਬੂ ਕੀਤਾ ਹੈ। ਤਿੰਨੋਂ ਔਰਤਾਂ ਨਸ਼ੇ ਵਾਲੀਆਂ ਗੋਲੀਆਂ ਵੇਚਦੀਆਂ ਸਨ। ਪੁਲਿਸ ਨੇ ਵਿਸ਼ੇਸ਼ ਨਾਕੇ ਲਗਾ ਕੇ ਵੱਖ-ਵੱਖ ਇਲਾਕਿਆਂ ਵਿਚੋਂ ਗ੍ਰਿਫ਼ਤਾਰੀਆਂ ਕੀਤੀਆਂ ਹਨ। ਦੋਵਾਂ ਮਾਮਲਿਆਂ ਵਿਚ ਪੁਲਿਸ ਨੇ 280 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਔਰਤਾਂ ਖ਼ਿਲਾਫ਼ ਵੱਖ-ਵੱਖ ਐਫਆਈਆਰ ਦਰਜ ਕਰ ਲਈਆਂ ਹਨ। ਮੁਲਜ਼ਮ ਔਰਤਾਂ ਨੂੰ ਪਹਿਲਾਂ ਵੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਜ਼ਮਾਨਤ 'ਤੇ ਬਾਹਰ ਆਉਂਦਿਆਂ ਹੀ ਉਸ ਨੇ ਦੁਬਾਰਾ ਨਸ਼ਾ ਵੇਚਣਾ ਸ਼ੁਰੂ ਕਰ ਦਿੱਤਾ। 

ਏ.ਐਸ.ਆਈ ਗੁਰਦੇਵ ਸਿੰਘ ਨੇ ਗੁਪਤ ਸੂਚਨਾ 'ਤੇ ਪਿੰਡ ਦਧਨਾ ਤੋਂ ਕਕਰਾਲਾ ਨੂੰ ਜਾਂਦੀ ਸੜਕ 'ਤੇ ਨਾਕਾਬੰਦੀ ਕੀਤੀ ਹੋਈ ਸੀ। ਉਥੇ ਸਰਬਜੀਤ ਕੌਰ ਨਾਂ ਦੀ ਔਰਤ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਪੁਲਿਸ ਟੀਮ ਨੇ ਪਿੰਡ ਡੇਧਨਾ ਦੀ ਰਹਿਣ ਵਾਲੀ ਸਰਬਜੀਤ ਕੌਰ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 110 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਬਰਾਮਦ ਕੀਤੀਆਂ ਨਸ਼ੀਲੀਆਂ ਗੋਲੀਆਂ ਕਿਸੇ ਗਾਹਕ ਨੂੰ ਵੇਚਣ ਲਈ ਲਿਜਾਈਆਂ ਜਾ ਰਹੀਆਂ ਸਨ। ਬਰਾਮਦਗੀ ਤੋਂ ਬਾਅਦ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਦੂਸਰਾ ਨਾਕਾ ਘੱਗਾ ਪੁਲਿਸ ਵੱਲੋਂ ਏ.ਐਸ.ਆਈ ਬਲਬੀਰ ਸਿੰਘ ਦੀ ਦੇਖ-ਰੇਖ ਹੇਠ ਪਿੰਡ ਡੇਧਨਾ ਨੇੜੇ ਲਗਾਇਆ ਗਿਆ ਸੀ। ਇੱਥੇ ਦੋ ਔਰਤਾਂ ਗਗਨਦੀਪ ਕੌਰ ਅਤੇ ਕੰਤੋ ਦੇਵੀ ਵਾਸੀ ਪਿੰਡ ਡੇਧਨਾ ਨੂੰ ਚੈਕਿੰਗ ਲਈ ਰੋਕਿਆ ਗਿਆ। ਇਨ੍ਹਾਂ ਦੋਵਾਂ ਔਰਤਾਂ ਕੋਲੋਂ ਤਲਾਸ਼ੀ ਦੌਰਾਨ 170 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਅਤੇ ਇਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ।  
 

SHARE ARTICLE

ਏਜੰਸੀ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement