Punjab News: ਨਸ਼ਾ ਤਸਕਰੀ ਦੇ ਮਾਮਲੇ ਵਿਚ ਅਫਰੀਕੀ ਨਾਗਰਿਕ ਗ੍ਰਿਫ਼ਤਾਰ; 260 ਗ੍ਰਾਮ ICE ਬਰਾਮਦ
Published : Feb 12, 2024, 5:44 pm IST
Updated : Feb 12, 2024, 5:44 pm IST
SHARE ARTICLE
African national arrested in drug trafficking case
African national arrested in drug trafficking case

ਵੱਖ-ਵੱਖ ਇਲਾਕਿਆਂ ਵਿਚ ਕਰਦਾ ਸੀ ਹੈਰੋਇਨ ਅਤੇ ICE ਦੀ ਸਪਲਾਈ

Punjab News: ਸਪੈਸ਼ਲ ਟਾਸਕ ਫੋਰਸ ਨੇ ਲੁਧਿਆਣਾ ਵਿਚ ਇਕ ਵਿਦੇਸ਼ੀ ਨਾਗਰਿਕ ਨੂੰ ਆਈਸ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਪੱਛਮੀ ਅਫ਼ਰੀਕਾ ਦਾ ਰਹਿਣ ਵਾਲਾ ਹੈ। ਕਰੀਬ 10 ਸਾਲ ਪਹਿਲਾਂ ਉਹ ਅਪਣੀ ਪਤਨੀ ਦਾ ਇਲਾਜ ਕਰਵਾਉਣ ਲਈ ਭਾਰਤ ਆਇਆ ਸੀ। ਇਲਾਜ ਤੋਂ ਬਾਅਦ ਪਤਨੀ ਵਾਪਸ ਚਲੀ ਗਈ ਪਰ ਉਹ ਵਾਪਸ ਨਾ ਗਿਆ। ਇਹ ਅਪਰਾਧੀ ਕਰੀਬ 4 ਸਾਲਾਂ ਤੋਂ ਵੱਖ-ਵੱਖ ਇਲਾਕਿਆਂ 'ਚ ਹੈਰੋਇਨ ਅਤੇ ਆਈਸ ਦੀ ਤਸਕਰੀ ਕਰ ਰਿਹਾ ਹੈ। ਮੁਲਜ਼ਮ ਦਾ ਨਾਂਅ ਫਰੈਂਕ ਚੁਬੈਜੀ ਹੈ। ਫਰੈਂਕ ਇਸ ਸਮੇਂ ਐਮਬੀਡੀ ਮਾਲ ਦੇ ਨੇੜੇ ਰਹਿੰਦਾ ਸੀ।

ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਇੰਚਾਰਜ ਹਰਬੰਸ ਸਿੰਘ ਨੇ ਦਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਚੁਬੈਜੀ ਕਲੱਬਾਂ ਅਤੇ ਦਿਹਾਤੀ ਖੇਤਰਾਂ ਵਿਚ ਨਸ਼ਾ ਵੇਚਦਾ ਹੈ। ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਨਾਕਾਬੰਦੀ ਕਰਕੇ ਉਸ ਨੂੰ ਇਲਾਕਾ ਗੋਬਿੰਦ ਸਿੰਘ ਨਗਰ ਗਲੀ ਨੰਬਰ 3, ਅੰਮ੍ਰਿਤ ਮਾਡਲ ਸਕੂਲ ਨੇੜਿਉਂ ਕਾਬੂ ਕੀਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਚੁਬੈਜੀ ਗਾਹਕਾਂ ਨੂੰ ਆਈਸ ਦੀ ਸਪਲਾਈ ਕਰਦਾ ਫੜਿਆ ਗਿਆ ਹੈ। ਮੁਲਜ਼ਮ ਕੋਲੋਂ 260 ਗ੍ਰਾਮ ਆਈਸ ਬਰਾਮਦ ਹੋਈ ਹੈ। ਪੁਲਿਸ ਨੂੰ ਚੁਬੈਜੀ ਦੀ ਜੈਕਟ ਵਿਚੋਂ ਆਈਸ ਮਿਲੀ ਹੈ। ਉਸ ਨੇ ਪੁਲਿਸ ਨੂੰ ਦਸਿਆ ਕਿ ਉਹ ਕੋਈ ਕੰਮ ਨਹੀਂ ਕਰਦਾ। ਉਸ ਵਿਰੁਧ ਜਲੰਧਰ ਪੁਲਿਸ ਪਹਿਲਾਂ ਵੀ ਦੋ ਕੇਸ ਦਰਜ ਕਰ ਚੁੱਕੀ ਹੈ, ਜਿਨ੍ਹਾਂ ਵਿਚ ਉਸ ਨੂੰ ਜ਼ਮਾਨਤ ਮਿਲੀ ਹੈ ਪਰ ਉਹ ਮੁੜ ਅਦਾਲਤ ਵਿਚ ਪੇਸ਼ ਨਹੀਂ ਹੋਇਆ ਜਿਸ ਕਾਰਨ ਉਸ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦਿਤਾ ਗਿਆ ਹੈ।

(For more Punjabi news apart from Punjab News African national arrested in drug trafficking case, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement