Punjab News: ਐਸ.ਐਸ.ਐਸ. ਬੋਰਡ ਦੇ ਮੈਂਬਰਾਂ ਨੇ ਤਿੰਨ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਿਆ
Published : Feb 12, 2024, 9:48 pm IST
Updated : Feb 12, 2024, 9:48 pm IST
SHARE ARTICLE
File Photo
File Photo

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਨਵ-ਨਿਯੁਕਤ ਮੈਂਬਰਾਂ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ

ਚੰਡੀਗੜ੍ਹ: ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਨਵ-ਨਿਯੁਕਤ ਮੈਂਬਰਾਂ ਨੇ ਅੱਜ ਮੁਹਾਲੀ ਵਿਖੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਹਾਜ਼ਰੀ ਵਿੱਚ ਆਪਣੇ ਅਹੁਦੇ ਸੰਭਾਲੇ। 

File Photo

ਨਵ-ਨਿਯੁਕਤ ਮੈਂਬਰਾਂ ਅਨਿਲ ਮਹਾਜਨ, ਨਰੇਸ਼ ਪਾਠਕ ਅਤੇ ਗੁੰਜਨ ਚੱਢਾ ਨੂੰ ਵਧਾਈ ਦਿੰਦਿਆਂ ਮੰਤਰੀਆਂ ਨੇ ਆਸ ਪ੍ਰਗਟਾਈ ਕਿ ਉਹ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਭਰਪੂਰ ਮੌਕੇ ਪ੍ਰਦਾਨ ਕਰਨ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰਨਗੇ।

file photo

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਨਵ-ਨਿਯੁਕਤ ਮੈਂਬਰਾਂ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਮੁੱਖ ਮੰਤਰੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਯਤਨ ਕਰਨਗੇ ਤਾਂ ਜੋ ਉਹ ਰੰਗਲਾ ਪੰਜਾਬ ਮਿਸ਼ਨ 'ਚ ਆਪਣਾ ਭਰਪੂਰ ਯੋਗਦਾਨ ਪਾ ਸਕਣ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement