ਖ਼ਬਰਾਂ |

ਤਾਜ਼ਾ |

Punjab News: ਛੇਵੀਂ ਵਾਰ ਪੰਜਾਬ ਦੇ ਸਰਹੱਦੀ ਖੇਤਰਾਂ ਦਾ ਦੌਰਾ ਕਰਨਗੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ
Published : Feb 12, 2024, 3:09 pm IST
Updated : Feb 13, 2024, 7:26 am IST
SHARE ARTICLE
Punjab Governor will make sixth visit to border areas
Punjab Governor will make sixth visit to border areas

20 ਤੋਂ 23 ਫਰਵਰੀ ਤਕ ਹੋਵੇਗਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦਾ ਦੌਰਾ

Punjab News: ਬਨਵਾਰੀ ਲਾਲ ਪੁਰੋਹਿਤ ਹਾਲੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਅਹੁਦੇ ਉਪਰ ਬਣੇ ਰਹਿਣਗੇ। ਹਾਲੇ ਤਕ ਕੇਂਦਰ ਸਰਕਾਰ ਨੇ ਪੁਰੋਹਿਤ ਦਾ ਅਸਤੀਫ਼ਾ ਇਕ ਹਫ਼ਤੇ ਤੋਂ ਵੱਧ ਦਾ ਸਮਾਂ ਹੋਣ ਦੇ ਬਾਵਜੂਦ ਮੰਜ਼ੂਰ ਨਹੀਂ ਕੀਤਾ। 

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇਕ ਵਾਰ ਫਿਰ 20 ਫਰਵਰੀ ਤੋਂ 23 ਫਰਵਰੀ, 2024 ਤਕ ਸਰਹੱਦੀ ਖੇਤਰਾਂ ਦੇ ਅਹਿਮ ਦੌਰੇ 'ਤੇ ਜਾ ਰਹੇ ਹਨ। ਪਿਛਲੇ ਢਾਈ ਸਾਲਾਂ ਵਿਚ ਉਹ ਛੇਵੀਂ ਵਾਰ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ।

ਅਪਣੇ ਦੌਰੇ ਦੌਰਾਨ ਰਾਜਪਾਲ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦਾ ਦੌਰਾ ਕਰਨਗੇ। ਉਨ੍ਹਾਂ ਦੀ ਯਾਤਰਾ ਵਿਚ ਕੇਂਦਰੀ ਏਜੰਸੀਆਂ ਅਤੇ ਰਾਜ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਸ਼ਾਮਲ ਹਨ ਤਾਂ ਜੋ ਉਨ੍ਹਾਂ ਦੀਆਂ ਪਿਛਲੀਆਂ ਯਾਤਰਾਵਾਂ ਤੋਂ ਬਾਅਦ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ ਜਾ ਸਕੇ ਅਤੇ ਹਾਲ ਹੀ ਦੇ ਸਮੇਂ ਵਿਚ ਪੈਦਾ ਹੋਏ ਕਿਸੇ ਵੀ ਨਵੇਂ ਮੁੱਦਿਆਂ ਨੂੰ ਹੱਲ ਕੀਤਾ ਜਾ ਸਕੇ।

ਇਨ੍ਹਾਂ ਮੀਟਿੰਗਾਂ ਦਾ ਮੁੱਖ ਉਦੇਸ਼ ਸਰਹੱਦੀ ਬੁਨਿਆਦੀ ਢਾਂਚੇ, ਸੁਰੱਖਿਆ, ਤਸਕਰੀ ਅਤੇ ਸਰਹੱਦੀ ਖੇਤਰਾਂ ਵਿਚ ਨਸ਼ਿਆਂ ਦੀ ਤਸਕਰੀ ਦੇ ਖਤਰੇ ਨਾਲ ਨਜਿੱਠਣ ਲਈ ਕੇਂਦਰੀ ਅਤੇ ਰਾਜ ਏਜੰਸੀਆਂ ਦਰਮਿਆਨ ਤਾਲਮੇਲ ਵਧਾਉਣਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਰਾਜਪਾਲ ਦੇ ਏਜੰਡੇ ਵਿਚ ਵਿਲੇਜ ਡਿਫੈਂਸ ਕਮੇਟੀਆਂ (ਵੀਡੀਸੀ) ਨਾਲ ਗੱਲਬਾਤ ਵੀ ਸ਼ਾਮਲ ਹੈ, ਜੋ ਕਿ ਸਰਹੱਦੀ ਖੇਤਰਾਂ ਵਿਚ ਨਸ਼ੀਲੇ ਪਦਾਰਥਾਂ ਅਤੇ ਹੋਰ ਸਮਾਜਿਕ ਬੁਰਾਈਆਂ ਦਾ ਮੁਕਾਬਲਾ ਕਰਨ ਵਿਚ ਮਦਦਗਾਰ ਸਾਬਤ ਹੋਈਆਂ ਹਨ। ਇਨ੍ਹਾਂ ਕਾਰਵਾਈਆਂ ਦਾ ਉਦੇਸ਼ ਵੱਖ-ਵੱਖ ਜਨਤਕ ਨੁਮਾਇੰਦਿਆਂ ਅਤੇ ਪ੍ਰੈਸ ਤੋਂ ਜ਼ਮੀਨੀ ਪੱਧਰ ਦੀ ਜਾਣਕਾਰੀ ਅਤੇ ਫੀਡਬੈਕ ਇਕੱਠਾ ਕਰਨਾ ਹੈ, ਤਾਂ ਜੋ ਸਰਹੱਦੀ ਖੇਤਰਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਕੇਂਦਰ ਅਤੇ ਰਾਜ ਸਰਕਾਰ ਦੋਵਾਂ ਪੱਧਰਾਂ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇ।

ਇਸ ਮਹੱਤਵਪੂਰਨ ਸਰਹੱਦੀ ਦੌਰੇ ਵਿਚ ਪੰਜਾਬ ਦੇ ਮੁੱਖ ਸਕੱਤਰ, ਪੁਲਿਸ ਡਾਇਰੈਕਟਰ ਜਨਰਲ, ਸੀਮਾ ਸੁਰੱਖਿਆ ਬਲ (ਬੀ.ਐਸ.ਐਫ.), ਫੌਜ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.), ਭਾਰਤ ਸੰਚਾਰ ਨਿਗਮ ਲਿਮਟਿਡ (ਬੀ.ਐਸ.ਐਨ.ਐਲ.) ਦੇ ਮੁਖੀਆਂ ਸਮੇਤ ਹਰੇਕ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਸ਼ਾਮਲ ਹੋਣ ਦੀ ਉਮੀਦ ਹੈ।

(For more Punjabi news apart from Punjab News Punjab Governor will make sixth visit to border areas, stay tuned to Rozana Spokesman)

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement