Qatar released indians : ਕਤਰ 'ਚ ਮੌਤ ਦੀ ਸਜ਼ਾ ਸੁਣਾਏ ਗਏ 8 ਸਾਬਕਾ ਭਾਰਤੀ ਜਲ ਸੈਨਿਕਾਂ ਨੂੰ ਕੀਤਾ ਰਿਹਾਅ

By : GAGANDEEP

Published : Feb 12, 2024, 8:03 am IST
Updated : Feb 12, 2024, 8:43 am IST
SHARE ARTICLE
 Qatar have been released 8 ex-Indian marines news in punjabi
Qatar have been released 8 ex-Indian marines news in punjabi

Qatar released indians: ਭਾਰਤ ਸਰਕਾਰ ਨੇ ਫੈਸਲੇ ਦਾ ਕੀਤਾ ਸਵਾਗਤ

 Qatar have been released 8 ex-Indian marines news in punjabi : ਭਾਰਤ ਨੇ ਇਕ ਵਾਰ ਫਿਰ ਵੱਡੀ ਕੂਟਨੀਤਕ ਜਿੱਤ ਹਾਸਲ ਕੀਤੀ ਹੈ। ਕਤਰ ਵਿਚ ਮੌਤ ਦੀ ਸਜ਼ਾ ਸੁਣਾਏ ਗਏ ਅੱਠ ਭਾਰਤੀਆਂ ਨੂੰ ਰਿਹਾਅ ਕਰ ਦਿਤਾ ਗਿਆ ਹੈ। ਭਾਰਤ ਸਰਕਾਰ ਨੇ ਸਾਰੇ ਅੱਠ ਭਾਰਤੀਆਂ ਦੀ ਰਿਹਾਈ 'ਤੇ ਖੁਸ਼ੀ ਜ਼ਾਹਰ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅੱਠ ਭਾਰਤੀਆਂ ਵਿਚੋਂ ਸੱਤ ਭਾਰਤ ਪਰਤ ਆਏ ਹਨ। ਅਸੀਂ ਕਤਰ ਦੇ ਅਮੀਰ ਦੇ ਆਪਣੇ ਨਾਗਰਿਕਾਂ ਦੀ ਰਿਹਾਈ ਅਤੇ ਘਰ ਵਾਪਸੀ ਦੀ ਆਗਿਆ ਦੇਣ ਦੇ ਫੈਸਲੇ ਦੀ ਸ਼ਲਾਘਾ ਕਰਦੇ ਹਾਂ।

ਇਹ ਵੀ ਪੜ੍ਹੋ: Kila Raipur Games: ਲੁਧਿਆਣਾ ਦੇ ਕਿਲਾ ਰਾਏਪੁਰ ਵਿਖੇ ਅੱਜ ਸ਼ੁਰੂ ਹੋਣਗੀਆਂ ਖੇਡਾਂ, 3 ਦਿਨਾਂ ਵਿਚ ਵੰਡੇ ਜਾਣਗੇ 30 ਲੱਖ ਰੁਪਏ ਦੇ ਇਨਾਮ

ਅੱਠ ਸਾਬਕਾ ਜਲ ਸੈਨਿਕਾਂ ਦੋਹਾ ਸਥਿਤ ਅਲ ਡਾਹਰਾ ਗਲੋਬਲ ਟੈਕਨਾਲੋਜੀਜ਼ ਵਿੱਚ ਕੰਮ ਕਰਦੇ ਸਨ। ਉਨ੍ਹਾਂ ਨੂੰ ਅਗਸਤ 2022 ਵਿਚ ਜਾਸੂਸੀ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਹਾਲਾਂਕਿ, ਦੋਸ਼ਾਂ ਨੂੰ ਕਦੇ ਵੀ ਜਨਤਕ ਨਹੀਂ ਕੀਤਾ ਗਿਆ ਸੀ। ਸੂਤਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਸਾਰਿਆਂ 'ਤੇ ਪਣਡੁੱਬੀ ਪ੍ਰਾਜੈਕਟ ਦੀ ਜਾਸੂਸੀ ਕਰਨ ਦਾ ਦੋਸ਼ ਸੀ। ਅਲ ਦਹਰਾਹ ਗਲੋਬਲ ਕੰਪਨੀ ਕਤਰ ਦੇ ਫੌਜੀ ਬਲਾਂ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਸਿਖਲਾਈ ਅਤੇ ਹੋਰ ਸੇਵਾਵਾਂ ਪ੍ਰਦਾਨ ਕਰਦੀ ਹੈ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ 10 ਕਰੋੜ ਰੁਪਏ ਦੀ ਹੈਰੋਇਨ ਸਮੇਤ ਇਕ ਮੁਲਜ਼ਮ ਕਾਬੂ  

ਸਾਬਕਾ ਜਲ ਸੈਨਿਕਾਂ ਨੂੰ ਇਕ ਸਾਲ ਤੋਂ ਵੱਧ ਜੇਲ ਵਿਚ ਬਿਤਾਉਣ ਤੋਂ ਬਾਅਦ ਅਕਤੂਬਰ ਵਿੱਚ ਕਤਰ ਦੀ ਇੱਕ ਹੇਠਲੀ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ। ਕੇਂਦਰ ਸਰਕਾਰ ਇਸ ਤੋਂ ਹੈਰਾਨ ਸੀ ਕਿਉਂਕਿ ਕਤਰ ਨੇ ਇਸ ਸਬੰਧ ਵਿਚ ਪਹਿਲਾਂ ਕੋਈ ਜਾਣਕਾਰੀ ਨਹੀਂ ਦਿੱਤੀ ਸੀ। ਭਾਰਤ ਨੇ ਫੈਸਲੇ ਖਿਲਾਫ ਅਪੀਲ ਕੀਤੀ ਸੀ। ਕਤਰ ਭਾਰਤ ਨੂੰ ਕੁਦਰਤੀ ਗੈਸ ਦਾ ਵੱਡਾ ਸਪਲਾਇਰ ਹੈ। ਉੱਥੇ ਕਰੀਬ ਅੱਠ ਲੱਖ ਭਾਰਤੀ ਕੰਮ ਕਰਦੇ ਹਨ। ਦੋਵਾਂ ਦੇਸ਼ਾਂ ਵਿਚਾਲੇ ਹਮੇਸ਼ਾ ਚੰਗੇ ਸਬੰਧ ਰਹੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹਾਲਾਂਕਿ, ਭਾਰਤ ਨੂੰ ਹਾਲ ਹੀ ਵਿੱਚ ਕੂਟਨੀਤਕ ਸਫਲਤਾ ਮਿਲੀ ਜਦੋਂ ਕਤਰ ਨੇ ਅੱਠ ਅਧਿਕਾਰੀਆਂ ਦੀ ਮੌਤ ਦੀ ਸਜ਼ਾ ਨੂੰ ਖਤਮ ਕਰ ਦਿਤਾ। ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿਤੀ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਵਿਚਾਲੇ ਦੁਬਈ 'ਚ COP-28 ਸੰਮੇਲਨ ਦੌਰਾਨ ਹੋਈ ਬੈਠਕ ਦੇ ਚਾਰ ਹਫਤਿਆਂ ਦੇ ਅੰਦਰ ਇਸ ਦਾ ਐਲਾਨ ਕੀਤਾ ਗਿਆ ਸੀ। 1 ਦਸੰਬਰ ਨੂੰ ਹੋਈ ਮੁਲਾਕਾਤ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ ਸੀ ਕਿ ਉਨ੍ਹਾਂ ਨੇ ਕਤਰ ਵਿਚ ਰਹਿ ਰਹੇ ਭਾਰਤੀ ਭਾਈਚਾਰੇ ਬਾਰੇ ਅਮੀਰ ਨਾਲ ਗੱਲ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਜਲ ਸੈਨਾ ਦੇ ਜਵਾਨਾਂ ਦਾ ਮੁੱਦਾ ਵੀ ਉਠਿਆ ਹੋਵੇਗਾ।

 

(For more Punjabi news apart from The games will start today at Kila Raipur in Ludhiana News in punjabi, stay tuned to Rozana Spokesman

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement