Ravneet Singh Bittu: ਖੇਤੀ ਕਾਨੂੰਨ ਬਣਵਾਉਣ ਵਿਚ ਹਰਸਿਮਰਤ ਕੌਰ ਬਾਦਲ ਦੀ ਅਹਿਮ ਭੂਮਿਕਾ: MP ਰਵਨੀਤ ਸਿੰਘ ਬਿੱਟੂ
Published : Feb 12, 2024, 11:44 am IST
Updated : Feb 12, 2024, 11:44 am IST
SHARE ARTICLE
Ravneet Singh Bittu on Farm Laws
Ravneet Singh Bittu on Farm Laws

ਕਿਹਾ, ਹਰਸਿਮਰਤ ਬਾਦਲ ਨੇ ਕੋਲ ਬੈਠ ਕੇ ਬਣਵਾਏ ਸਨ ਬਿੱਲ

Ravneet Singh Bittu: ਮਾਨਸਾ 'ਚ ਆਯੋਜਤ ਰਾਸ਼ਟਰੀ ਸੰਤ ਸੰਮੇਲਨ 'ਚ ਪਹੁੰਚੇ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਰੋਕਣ ਲਈ ਵੱਖ-ਵੱਖ ਥਾਵਾਂ 'ਤੇ ਬੈਰੀਕੇਡ ਅਤੇ ਕੇਂਦਰੀ ਬਲ ਲਗਾਏ ਹੋਏ ਹਨ। ਇੰਨੇ ਬੈਰੀਕੇਡ ਤਾਂ ਪਾਕਿਸਤਾਨ ਦੀ ਸਰਹੱਦ 'ਤੇ ਵੀ ਨਹੀਂ ਲਗਾਏ ਗਏ ਸਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਦਾ ਕੋਈ ਨੁਕਸਾਨ ਹੋਇਆ ਤਾਂ ਅਸੀਂ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਧਰਨਾ ਦੇਣ ਲਈ ਮਜਬੂਰ ਹੋਵਾਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਬਣਾਉਣ ਵਿਚ ਹਰਸਿਮਰਤ ਕੌਰ ਬਾਦਲ ਨੇ ਵੱਡੀ ਭੂਮਿਕਾ ਨਿਭਾਈ ਸੀ।

ਰਵਨੀਤ ਬਿੱਟੂ ਨੇ ਕਿਹਾ ਕਿ ਹੁਣ ਭਾਜਪਾ ਅਤੇ ਅਕਾਲੀ ਦਲ ਦਾ ਮੁੜ ਤੋਂ ਗਠਜੋੜ ਹੋਣ ਜਾ ਰਿਹਾ ਹੈ ਪਰ ਪਹਿਲਾਂ ਜੋ ਖੇਤੀ ਕਾਨੂੰਨਾਂ ਸਬੰਧੀ 3 ਬਿੱਲ ਸਰਕਾਰ ਵਲੋਂ ਲਿਆਂਦੇ ਗਏ ਸਨ, ਉਹ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੋਲ ਬੈਠ ਕੇ ਬਣਵਾਏ ਸਨ।

ਮਾਨਸਾ ਦੇ ਡੇਰਾ ਬਾਬਾ ਭਾਈ ਗੁਰਦਾਸ ਵਿਖੇ ਕੌਮੀ ਸੰਤ ਸੰਮੇਲਨ ਵਿਚ ਪਹੁੰਚੇ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕਿਸਾਨ ਅਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਵਿਚ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਹਨ ਪਰ ਇਸ ਤੋਂ ਪਹਿਲਾਂ ਹੀ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਦਾ ਫੈਸਲਾ ਕਰ ਲਿਆ ਹੈ। ਸੀ.ਆਰ.ਪੀ.ਐਫ., ਬੀ.ਐਸ.ਐਫ, ਆਦਿ ਸਮੇਤ ਹੋਰ ਬਲਾਂ ਵਲੋਂ ਵੱਖ-ਵੱਖ ਥਾਵਾਂ 'ਤੇ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਰੋਕਣ ਦੇ ਯਤਨ ਕੀਤੇ ਜਾ ਰਹੇ ਹਨ। ਇਹ ਬੈਰੀਕੇਡ ਲਗਾ ਕੇ ਕੇਂਦਰ ਸਰਕਾਰ ਨੇ ਪੰਜਾਬ ਨੂੰ ਪਾਕਿਸਤਾਨ ਬਣਾ ਦਿਤਾ ਹੈ।

ਸੰਸਦ ਮੈਂਬਰ ਨੇ ਸਵਾਲ ਕੀਤਾ ਕਿ ਕੀ ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੁਦ ਅਨਾਜ ਦੇਸ਼ ਦੇ ਵੱਖ-ਵੱਖ ਸੂਬਿਆਂ ਨੂੰ ਭੇਜਦਾ ਹੈ। ਪੰਜਾਬ ਦੇ ਨੌਜਵਾਨ ਫੌਜ ਵਿਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਦੇ ਹਨ ਪਰ ਪੰਜਾਬ ਨੂੰ ਹੱਕ ਦੇਣ ਲਈ ਕੇਂਦਰ ਸਰਕਾਰ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਕੇਂਦਰ ਸਰਕਾਰ ਕਿਸਾਨਾਂ ਨੂੰ ਰੋਕਣ ਲਈ ਇਜ਼ਰਾਈਲ ਅਤੇ ਬਗਦਾਦ ਵਰਗੇ ਹਾਲਾਤ ਪੈਦਾ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ 2020 'ਚ ਵੀ ਮੋਦੀ ਸਰਕਾਰ ਨੇ ਸੰਸਦ 'ਚ ਕਿਹਾ ਸੀ ਕਿ ਕਿਸਾਨਾਂ ਦੇ ਹਿੱਤ 'ਚ ਬਿੱਲ ਲਿਆਉਣ ਲਈ ਉਸ ਕੋਲੋਂ ਕੋਈ ਕਮੀ ਰਹਿ ਗਈ ਹੈ ਅਤੇ ਭਵਿੱਖ 'ਚ ਅਜਿਹਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਹ ਪਹਿਲਾਂ ਦੀ ਤਰ੍ਹਾਂ ਅਪਣੇ ਪਰਵਾਰਾਂ ਸਮੇਤ ਦਿੱਲੀ ਵਿਖੇ ਕਿਸਾਨੀ ਦਾ ਝੰਡਾ ਚੁੱਕ ਕੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।

 (For more Punjabi news apart from Ravneet Singh Bittu on Farm Laws, stay tuned to Rozana Spokesman)

 

Location: India, Punjab, Mansa

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Uppal Farm Girl Viral Video : ਉੱਪਲ ਫਾਰਮ ਵਾਲੀ ਕੁੜੀ ਦੀ ਵੀਡੀਓ ਵਾਇਰਲ ਮਾਮਲੇ 'ਤੇ ਜਲੰਧਰ SSP ਨੇ ਕੀਤੇ ਖ਼ੁਲਾਸੇ

21 Aug 2025 3:28 PM

Uppal Farm Girl Update : ਵਕੀਲ ਨੇ ਵੀਡੀਓ ਵਾਇਰਲ ਕਰਨ ਵਾਲੇ ਮੁੰਡੇ ਨੂੰ ਦਿੱਤੀ WARNING !

21 Aug 2025 3:27 PM

Ferozpur Flood News : ਫ਼ਿਰੋਜ਼ਪੁਰ ਦਾ ਹੜ ਕਰਕੇ ਹੋਇਆ ਬੁਰਾ ਹਾਲ, ਲੋਕਾਂ ਦੀਆਂ ਫ਼ਸਲਾਂ ਹੋਈਆਂ ਖ਼ਰਾਬ

21 Aug 2025 3:26 PM

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM
Advertisement