
ਸੀਪੀ ਸਵਪਨ ਸ਼ਰਮਾ ਨੇ ਕਿਹਾ ਕਿ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ।
Hoshiarpur News: ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀ ਅਸਲੇ ਨੂੰ ਪ੍ਰਮੋਟ ਕਰਨ ਵਾਲੇ ਪੰਜਾਬੀ ਗਾਣਿਆਂ ’ਤੇ ਵੀ ਪਾਬੰਦੀ ਲਗਾ ਦਿੱਤੀ ਗਈ ਸੀ ਪਰ ਜੇ ਗੱਲ ਹੁਸ਼ਿਆਰਪੁਰ ਜ਼ਿਲ੍ਹੇ ਦੀ ਕਰੀਏ ਤਾਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਗੜ੍ਹਦੀਵਾਲਾ ਨਜ਼ਦੀਕ ਪੈਂਦੇ ਪਿੰਡ ਖੁਰਦਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਨੌਜਵਾਨ ਵਿਆਹ ਵਿੱਚ ਆਪਣੀ ਲਾਈਸੈਂਸ ਬੰਦੂਕ ਨਾਲ ਫ਼ਾਇਰ ਕਰਦਾ ਨਜ਼ਰ ਆ ਰਿਹਾ ਹੈ।
ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਖੁਰਦਾਂ ਦੇ ਸਰਪੰਚ ਦੇ ਪੁੱਤਰ ਦੇ ਵਿਆਹ ਫੰਕਸ਼ਨ ਦੀ ਪਾਰਟੀ ਚਲ ਰਹੀ ਸੀ ਅਤੇ ਡੀ.ਜੇ. ਲਾ ਕੇ ਉਨ੍ਹਾਂ ਦੇ ਪਰਿਵਾਰ ਤੇ ਹੋਰ ਰਿਸ਼ਤੇਦਾਰ ਨੱਚ ਰਹੇ ਸਨ। ਇਸੇ ਦੌਰਾਨ ਗੁਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਜਸਪਾਲ ਸਿੰਘ ਨਿਵਾਸੀ ਪਿੰਡ ਖੁਰਦਾਂ ਅਤੇ ਉਸ ਦੇ ਨਾਲ 3-4 ਹੋਰ ਅਣਪਛਾਤੇ ਨੌਜਵਾਨਾਂ ਨੇ ਸਮਾਗਮ 'ਚ ਆ ਕੇ ਫ਼ਾਇਰ ਕੱਢ ਦਿੱਤੇ।
ਸੂਚਨਾ ਮਿਲਦੇ ਹੀ ਪੁਲਿਸ ਤੁਰਤ ਕਾਰਵਾਈ ਕਰਦਿਆਂ ਗੁਰਪ੍ਰੀਤ ਸਿੰਘ ਉਰਫ ਹੈਪੀ ਅਤੇ 3-4 ਹੋਰ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸੰਬੰਧੀ ਡੀ.ਐੱਸ.ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਇਸ ਮਾਮਲੇ 'ਚ ਗੁਰਪ੍ਰੀਤ ਸਿੰਘ ਹੈਪੀ ਅਤੇ ਹੋਰ ਨੌਜਵਾਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇੱਕ ਪਿਸਟਲ ਤੇ ਗੰਨ ਵੀ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਜਿਹੜੇ ਨੌਜਵਾਨਾਂ ਨੇ ਹਵਾਈ ਫਾਇਰ ਕੀਤੇ ਹਨ ਉਹ ਫਿਲਹਾਲ ਘਰੋਂ ਫਰਾਰ ਹਨ ਤੇ ਇਨ੍ਹਾ ਨੌਜਵਾਨਾਂ ਨੂੰ ਜਲਦ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਅਸਲਾ ਲਾਈਸੈਂਸ ਵੀ ਰੱਦ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਹਰਕਤਾਂ ਨਾਲ ਇਕ ਤਾਂ ਮਾਹੌਲ ਖਰਾਬ ਹੁੰਦਾ ਹੈ ਤੇ ਦੂਜਾ ਸਮਾਜ ਵਿੱਚ ਗਲਤ ਸੰਦੇਸ਼ ਵੀ ਜਾਂਦਾ ਹੈ। ਇਸ ਲਈ ਇਸ ਸਬੰਧੀ ਬਣਾਏ ਗਏ ਐਕਟ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ।
ਸੀਪੀ ਸਵਪਨ ਸ਼ਰਮਾ ਨੇ ਕਿਹਾ ਕਿ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੇ ਲਾਇਸੈਂਸ ਵੀ ਰੱਦ ਕੀਤੇ ਜਾਣਗੇ।