Amritsar News : ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼, 5 ਵਿਅਕਤੀਆਂ ਨੂੰ ਕੀਤਾ ਕਾਬੂ  

By : BALJINDERK

Published : Feb 12, 2025, 4:30 pm IST
Updated : Feb 12, 2025, 4:35 pm IST
SHARE ARTICLE
ਪੁਲਿਸ ਵਲੋਂ ਕਾਬੂ ਕੀਤੇ ਗਏ ਮੁਲਜ਼ਮ
ਪੁਲਿਸ ਵਲੋਂ ਕਾਬੂ ਕੀਤੇ ਗਏ ਮੁਲਜ਼ਮ

Amritsar News : ਮੁਲਜ਼ਮਾਂ ਕੋਲੋਂ 2 ਕਿਲੋ 251 ਗ੍ਰਾਮ ਹੈਰੋਇਨ,1 ਲੱਖ 5 ਹਜ਼ਾਰ ਰੁਪਏ ਡਰੱਗ ਮਨੀ, 1 ਗਲੋਕ ਪਿਸਟਲ ਹੋਏ ਬਰਾਮਦ

Amritsar News in Punjabi : ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਪੁਲਿਸ ਵੱਲੋਂ 5 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਇਹਨਾਂ ਦੇ ਕਬਜ਼ੇ 'ਚੋਂ 2 ਕਿਲੋ 251 ਗ੍ਰਾਮ ਹੈਰੋਇਨ, 1 ਲੱਖ 5 ਹਜ਼ਾਰ ਰੁਪਏ ਡਰੱਗ ਮਨੀ ’ਤੇ 1 ਆਧੁਨਿਕ ਗਲੋਕ ਪਿਸਟਲ ਬਰਾਮਦ ਕੀਤਾ ਗਿਆ ਹੈ। ਪੁਲਿਸ ਵੱਲੋਂ 1 ਕਾਰ ਵੀ ਜ਼ਬਤ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਫੜੇ ਆਰੋਪੀਆਂ ਦੀ ਪਹਿਚਾਣ ਕਿਰਤਪਾਲ ਸਿੰਘ ਉਰਫ਼ ਕਿਰਤ , ਕਰਨਬੀਰ ਸਿੰਘ ਉਰਫ਼ ਕਰਨ , ਸੁਖਦੀਪ ਸਿੰਘ ਉਰਫ਼ ਸੁਖ , ਪਿਆਰਾ ਸਿੰਘ, ਪੰਕਜ ਵਰਮਾ ਉਰਫ਼ ਬੱਬਲੂ ਵਜੋਂ ਹੋਈ ਹੈ।

ਪੁਲਿਸ ਕਮਿਸ਼ਨਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਕਬੀਰ ਪਾਰਕ ਦੇ ਇਲਾਕੇ ਵਿੱਚ ਨਾਕਾਬੰਦੀ ਦੌਰਾਨ ਚੈਕਿੰਗ ਕਰਦੇ ਸਮੇਂ ਇਹਨਾਂ ਨੂੰ ਕਾਬੂ ਕਰਕੇ 02 ਕਿਲੋਂ 251 ਗ੍ਰਾਮ ਹੈਰੋਇਨ ਅਤੇ 1 ਲੱਖ 05 ਹਜ਼ਾਰ ਰੁਪਏ ਡਰੱਗ ਮਨੀ ਤੇ 1 ਪਿਸਟਲ ਗਲੋਕ ਬ੍ਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਅਨੁਸਾਰ ਪਤਾ ਲੱਗਾ ਹੈ ਕਿ ਫਰਾਂਸ ਵਿੱਚ ਰਹਿੰਦੇ ਇੱਕ ਵਿਅਕਤੀ ਦੇ ਲਿੰਕ ਪਾਕਿਸਤਾਨ ਅਧਾਰਤ ਡਰੱਗ ਸਮੱਗਰਾਂ ਦੇ ਨਾਲ ਹਨ ਤੇ ਸਿਕੰਦਰ ਸਿੰਘ ਵਾਸੀ ਗੁਰਦਾਸਪੁਰ ਜੋ ਫਰਾਂਸ ਵਿੱਚ ਰਹਿੰਦਾ ਹੈ, ਜੋ ਆਰੋਪੀ ਕਰਨਬੀਰ ਸਿੰਘ ਨਾਲ ਪੜਦਾ ਰਿਹਾ ਸੀ, ਇਸਨੇ ਕਰਨਦੀਪ ਸਿੰਘ ਦੀ ਵਾਕਫੀ ਫ਼ਰਾਂਸ ਵਿੱਚ ਰਹਿੰਦੇ ਵਿਅਕਤੀ ਨਾਲ ਕਰਵਾਈ ਸੀ। ਜੋ ਇਹ ਹੈਰੋਇਨ ਦੀ ਖੇਪ ਇਸਦੇ ਦੇ ਰਾਂਹੀ ਪਾਕਿਸਤਾਨ ਅਧਾਰਤ ਸਮੱਲਗਰਾ ਤੋਂ ਗੁਰਦਾਸਪੁਰ ਦੇ ਸਰਹੱਦੀ ਇਲਾਕਿਆ ਤੋਂ ਡਰੋਨ ਰਾਹੀ ਭੇਜਦਾ ਸੀ ਤੇ ਅੱਗੋ ਇਹ ਦੋਸ਼ੀ ਹੈਰੋਇਨ ਰਸੀਵ ਕਰਕੇ ਵੱਖ ਵੱਖ ਥਾਵਾ ਤੇ ਡਲੀਵਰ ਕਰਦੇ ਸਨ।

ਇਸ ਸਬੰਧੀ ਸੀ.ਪੀ.ਭੁੱਲਰ ਨੇ ਕਿਹਾ ਕਿ ਗਿਰਫਤਾਰ ਕੀਤਾ ਗਿਆ ਨੌਜਵਾਨ ਕਰਨਪਾਲ ਸਿੰਘ ਉਰਫ ਕਰਨ ਨਵੰਬਰ ਮਹੀਨੇ ਵਿੱਚ ਅਮੇਰੀਕਾ ਤੋਂ ਡਿਪੋਰਟ ਹੋ ਕੇ ਭਾਰਤ ਆਇਆ ਸੀ ਤੇ ਉਸ ਤੋਂ ਬਾਅਦ ਉਹ ਫਰਾਂਸ ਤੋਂ ਇੱਕ ਵਿਅਕਤੀ ਨਾਲ ਲਿੰਕ ’ਚ ਆ ਕੇ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ ਫਿਲਹਾਲ ਇਹਨਾਂ ਦੇ ਬੈਕਵਰਡ ਅਤੇ ਫਾਰਵਰਡ ਸਬੰਧਾਂ ਦੀ ਜਾਂਚ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਖਰੀਦੀ ਗਈ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।

(For more news apart from Amritsar Police busted a drug trafficking racket, arrested 5 persons News in Punjabi, stay tuned to Rozana Spokesman)

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement