
Punjab News: ਖਨੌਰੀ ਬਾਰਡਰ ਤੋਂ ਪੀਜੀਆਈ ਲੈਣ ਜਾ ਰਿਹਾ ਸੀ ਦਵਾਈ
Farmer died in a road accident Khanuri border News: ਖਨੌਰੀ ਬਾਰਡਰ ਤੋਂ ਇਕ ਹੋਰ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਇਕ ਕਿਸਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਚਰਨਜੀਤ ਸਿੰਘ ਕਾਲਾ (48 ਸਾਲ) ਪੁੱਤਰ ਸ.ਮੋਹਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਪਿੰਡ ਬਡਵਾਲਾ ਤਹਿ. ਬੱਸੀ ਪਠਾਣਾ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਸੀ।
ਜਾਣਕਾਰੀ ਅਨੁਸਾਰ ਖਨੌਰੀ ਮੋਰਚੇ ਤੋਂ ਪੀ.ਜੀ.ਆਈ ਚੰਡੀਗੜ੍ਹ ਤੋਂ ਆਪਣੀ ਕਿਡਨੀਆਂ ਦੀ ਦਵਾਈ ਲੈ ਕੇ ਆ ਰਹੇ ਕਿਸਾਨ ਦਾ ਰਸਤੇ ਵਿੱਚ ਅਵਾਰਾ ਪਸ਼ੂ ਅੱਗੇ ਆਉਣ ਕਾਰਨ ਐਕਸੀਡੈਂਟ ਹੋ ਗਿਆ।
ਮੌਕੇ 'ਤੇ ਪਹੁੰਚੀ ਸੜਕ ਸੁਰੱਖਿਆ ਫ਼ੋਰਸ ਵੱਲੋਂ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਸੈਕਟਰ 16 ਵਿਖੇ ਦਾਖ਼ਲ ਕਰਵਾਇਆ ਗਿਆ। ਜਿੱਥੇ ਉਹਨਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪੀ.ਜੀ.ਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ। ਜਿਥੇ ਉਹਨਾਂ ਦੀ ਇਲਾਜ ਦੌਰਾਨ ਬੀਤੀ ਰਾਤ ਮੌਤ ਹੋ ਗਈ।