Punjab News: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ
Published : Feb 12, 2025, 4:34 pm IST
Updated : Feb 12, 2025, 4:34 pm IST
SHARE ARTICLE
Harjot Singh Bains congratulates the people of Punjab on the occasion of the birth anniversary of Sri Guru Ravidass Ji
Harjot Singh Bains congratulates the people of Punjab on the occasion of the birth anniversary of Sri Guru Ravidass Ji

ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਸ਼ੁੱਭ ਦਿਹਾੜੇ ਮੌਕੇ ਸਾਰਿਆਂ ਨੂੰ ਗੁਰੂ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ

 


Punjab News: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ।
 

ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਸਮਾਜ ਵਿੱਚੋਂ ਜਾਤੀਵਾਦ ਦੀ ਬੁਰਾਈ ਨੂੰ ਖ਼ਤਮ ਕਰਨ ਅਤੇ ਮਾਨਵੀ ਕਦਰਾਂ-ਕੀਮਤਾਂ ਦੇ ਪਾਸਾਰ ਲਈ ਸਮਾਜ ਵਿੱਚ ਪਿਆਰ, ਦਇਆ, ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
 

ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਸ਼ੁੱਭ ਦਿਹਾੜੇ ਮੌਕੇ ਸਾਰਿਆਂ ਨੂੰ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਅਤੇ ਸਮਾਜ ਵਿੱਚ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਗਰੀਬਾਂ ਅਤੇ ਸਮਾਜ ਦੇ ਪਛੜੇ ਵਰਗਾਂ ਨੂੰ ਉੱਚਾ ਚੁੱਕਣ ਅਤੇ ਸਮੂਹਿਕ ਤੌਰ 'ਤੇ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਯਤਨ ਕਰਨ ਦੀ ਅਪੀਲ ਵੀ ਕੀਤੀ।
 

ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਸਮਾਨਤਾ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ ਅਤੇ ਸਾਡੇ ਰੋਜ਼ਾਨਾ ਜੀਵਨ ਵਿੱਚ ਇਨ੍ਹਾਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਦੀ ਮਹੱਤਤਾ ਨੂੰ ਉਜਾਗਰ ਕਰਦਾ ਰਹੇਗਾ।

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement