
Khanuri Border News :ਕਿਹਾ ‘‘ਮੇਰੀ ਦੀ ਦਿਲੀ ਇੱਛਾ ਹੈ ਕਿ 14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ’ਚ ਮੈਂ ਖ਼ੁਦ ਹਾਜ਼ਰ ਹੋਵਾਂ।’’
Khanuri Border News in Punjabi : ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀਂ ਮੰਗਾਂ ਲਈ ਬਾਰਡਰਾ ਉੱਪਰ ਕਿਸਾਨ ਅੰਦੋਲਨ 02 ਦੇ ਇੱਕ ਸਾਲ ਪੂਰੇ ਹੋਣ ਤੇ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਵਿਖੇ ਮਹਾਪੰਚਾਇਤ ਹੋਈ, ਜਿਸ ਵਿੱਚ ਹਜ਼ਾਰਾਂ ਕਿਸਾਨਾਂ ਵੱਲੋ ਸ਼ਮੂਲੀਅਤ ਕੀਤੀ ਗਈ। ਮਹਾਪੰਚਾਇਤ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਵੀ ਸੰਬੋਧਨ ਕੀਤਾ ਗਿਆ ਉਨ੍ਹਾਂ ਕਿਹਾ ਕਿ ਅੱਜ ਸਾਡੇ ਦੇਸ਼ ਦੇ ਨੌਜਵਾਨ ਨੂੰ ਬੇੜੀਆਂ ਨਾਲ ਬੰਨ ਕੇ ਅਮਰੀਕਾ ਤੋਂ ਬੱਸ ਭੇਜ ਕੇ ਜਲੀਲ ਕੀਤਾ ਜਾ ਰਿਹਾ ਹੈ ਅਤੇ ਅੱਜ ਇਹ ਗੱਲ ਸਾਡੀ ਸਰਕਾਰ ਨੂੰ ਸੋਚਣੀ ਚਾਹੀਦੀ ਹੈ ਕਿ ਦੇਸ਼ ਦੇ ਨੌਜਵਾਨ ਆਪਣਾ ਦੇਸ਼ ਛੱਡ ਕੇ ਬਾਹਰ ਜਾਣ ਲਈ ਕਿਉਂ ਮਜ਼ਬੂਰ ਹੋ ਰਹੇ ਹਨ?
ਉਸ ਦੀ ਸਭ ਤੋਂ ਵੱਡਾ ਕਾਰਨ ਹੈ ਕਿ ਸਾਡੇ ਦੇਸ਼ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ ਜਿਸ ਕਾਰਨ ਹੀ ਉਹਨਾਂ ਨੂੰ ਮਜ਼ਬੂਰੀ ਵੱਸ ਪ੍ਰਵਾਸ ਕਰਨਾ ਪੈ ਰਿਹਾ ਹੈ। ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਖੇਤੀ ਖੇਤਰ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਅਤੇ ਖੇਤੀ ਖੇਤਰ ਨੂੰ ਮਜ਼ਬੂਤ ਕਰਨ ਲਈ ਸਵਾਮੀਨਾਥਨ ਕਮਿਸ਼ਨ ਦੇ C2+50% ਫਾਰਮੂਲੇ ਅਨੁਸਾਰ MSP ਦਾ ਐਲਾਨ ਕਰਨ ਅਤੇ MSP ਉੱਪਰ ਫ਼ਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ ਦੀ ਲੋੜ ਹੈ।
ਜਗਜੀਤ ਸਿੰਘ ਡੱਲੇਵਾਲ ਜੀ ਨੇ ਕਿਹਾ ਕਿ ਉਹਨਾਂ ਦੀ ਦਿਲੀ ਇੱਛਾ ਹੈ ਕਿ 14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਮੈਂ ਖੁਦ ਹਾਜ਼ਰ ਹੋਵਾਂ ਤਾਂ ਜੋ ਇਕੱਠੇ ਹੋ ਕੇ ਕਿਸਾਨਾਂ ਦਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰ ਸਕੀਏ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਸੰਸਦ ਅੱਗੇ ਝੁਕਦੇ ਕਹਿੰਦੇ ਸਨ ਕਿ ਮੈਂ ਸੰਸਦ ਦੀ ਹਰ ਭਾਵਨਾ ਦਾ ਸਤਿਕਾਰ ਕਰਾਂਗਾ, ਪਰ ਉਸੇ ਸੰਸਦ ਦੀ ਖੇਤੀਬਾੜੀ ਬਾਰੇ ਸਥਾਈ ਕਮੇਟੀ ਨੇ ਆਪਣੀ ਰਿਪੋਰਟ ਵਿੱਚ MSP ਦਾ ਗਾਰੰਟੀ ਕਾਨੂੰਨ ਬਣਾਉਣ ਦੀ ਸਿਫਾਰਸ਼ ਕੀਤੀ ਹੈ, ਪਰ ਮੋਦੀ ਸਰਕਾਰ ਸੰਸਦ ਦੀ ਰਿਪੋਰਟ ਨੂੰ ਲਾਗੂ ਨਹੀਂ ਕਰ ਰਹੀ।
ਅੱਜ ਮਹਾਪੰਚਾਇਤ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਬਿਹਾਰ, ਹਿਮਾਚਲ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਦੇ ਕਿਸਾਨ ਅਤੇ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ। ਅੱਜ ਮਹਾਪੰਚਾਇਤ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਜਿਸ ਕਾਰਨ ਉਸ ਨੂੰ ਐਮਰਜੈਂਸੀ ਹਾਲਤ ਵਿੱਚ ਪਟਿਆਲਾ ਦੇ ਰਾਜਿੰਦਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
(For more news apart from Jagjit Singh Dallewal addressed Mahapanchayat at Khanuri border News in Punjabi, stay tuned to Rozana Spokesman)