
Farmer Movement : ਪੰਜਾਬ ਤੇ ਹਰਿਆਣਾ ਸਣੇ ਹੋਰਨਾਂ ਰਾਜਾਂ ਤੋਂ ਕਿਸਾਨ ਨੇਤਾ, ਆਗੂ ਤੇ ਡੱਲੇਵਾਲ ਦੇਣਗੇ ਸੰਦੇਸ਼
Large gathering of farmers and laborers at Kisan Mahapanchayat on Khanauri border Latest News in Punjabi : ਪਟਿਆਲਾ ’ਚ ਫ਼ਸਲਾਂ ਦੀ ਐਮਐਸਪੀ ’ਤੇ ਖ਼ਰੀਦ ਦੀ ਕਾਨੂੰਨੀ ਗਾਰੰਟੀ ਸਣੇ ਹੋਰਨਾਂ ਕਿਸਾਨੀ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਤੇ ਖਨੌਰੀ (ਅੰਤਰਰਾਜੀ) ਬਾਰਡਰਾਂ ’ਤੇ ਜਾਰੀ ਕਿਸਾਨ ਮੋਰਚਿਆਂ ਨੂੰ ਸਾਲ ਪੂਰਾ ਹੋਣ ’ਤੇ ਅੱਜ ਢਾਬੀ ਗੁਜਰਾਂ (ਖਨੌਰੀ) ਬਾਰਡਰ ’ਤੇ ਉਲੀਕੀ ਮਹਾਪੰਚਾਇਤ ਸ਼ੁਰੂ ਹੋ ਗਈ ਹੈ।
ਮਹਾਪੰਚਾਇਤ ਵਿਚ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਹੋਰਨਾਂ ਰਾਜਾਂ ਵਿਚੋਂ ਵੀ ਕਿਸਾਨਾਂ ਤੇ ਮਜ਼ਦੂਰਾਂ ਸਮੇਤ ਹੋਰ ਜਮਹੂਰੀਅਤ ਪਸੰਦ ਲੋਕ ਸ਼ਿਰਕਤ ਕਰ ਰਹੇ ਹਨ।
ਕਿਸਾਨ ਆਗੂ ਕਾਕਾ ਸਿੰਘ ਕੋਟੜਾ ਅਤੇ ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਮਹਾਪੰਚਾਇਤ ਦੌਰਾਨ ਵੱਡੇ-ਵੱਡੇ ਕਿਸਾਨ ਨੇਤਾ, ਕਿਸਾਨ ਆਗੂ ਤੇ ਭੁੱਖ ਹੜਤਾਲ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਵੀ ਅਪਣਾ ਸੰਦੇਸ਼ ਦੇਣਗੇ।
ਮਹਾਪੰਚਾਇਤ ਦੌਰਾਨ ਸਟੇਜ ਤੋਂ ਸ਼ਹੀਦ ਸ਼ੁਭਕਰਨ ਨੂੰ ਵੀ ਸ਼ਰਧਾਂਜਲੀ ਦਿਤੀ ਗਈ। ਸ਼ੁਭਕਰਨ ਦੀ ਪਿਛਲੇ ਸਾਲ 21 ਫ਼ਰਵਰੀ ਨੂੰ ਢਾਬੀ ਗੁਜਰਾਂ ਬਾਰਡਰ ’ਤੇ ਹਰਿਆਣਾ ਪੁਲਿਸ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਕਿਸਾਨ ਆਗੂ ਡੱਲੇਵਾਲ ਦੇ ਕਮਰੇ ਮੂਹਰੇ ਪਹਿਰਾ ਦਿੰਦੇ ਆ ਰਹੇ ਕਿਸਾਨ ਚਰਨਜੀਤ ਸਿੰਘ ਕਾਲਾ ਦੀ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਣ ਮਗਰੋਂ ਪੀਜੀਆਈ ਵਿਚ ਇਲਾਜ ਦੌਰਾਨ ਦਮ ਤੋੜਨ ’ਤੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਤੁਹਾਨੂੰ ਦਸ ਦਈਏ ਕਿ ਅੱਜ ਮਹਾ ਪੰਚਾਇਤ ਤੋਂ ਪਹਿਲਾਂ ਸਵੇਰੇ ਬਲਦੇਵ ਸਿੰਘ ਸਿਰਸਾ ਦੀ ਸਿਹਤ ਵਿਗੜੀ ਗਈ ਸੀ। ਜਿਸ ਕਾਰਨ ਉਨ੍ਹਾਂ ਨੂੰ ਪਟਿਆਲਾ ਰੈਫ਼ਰ ਕਰ ਦਿਤਾ ਗਿਆ ਸੀ ਜਿਥੇ ਡਾਕਟਰਾਂ ਨੇ ਦਸਿਆ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ। ਇਸ ਦੌਰਾਨ ਕਿਸਾਨ ’ਚ ਨਿਰਾਸ਼ਾ ਵੀ ਦੇਖਣ ਨੂੰ ਮਿਲੀ।