
Moga News: ਕਾਸੋ ਆਪਰੇਸ਼ਨ ਵਿੱਚ 84 ਦੇ ਕਰੀਬ ਮੁਲਾਜ਼ਮ ਹਾਜ਼ਰ
Moga Caso Operation News in punjabi : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਵੱਲੋ ਨਸ਼ੇ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਆਪਰੇਸ਼ਨ ਕਾਸੋ ਚਲਾਇਆ ਗਿਆ ਹੈ।
ਐਸਐਸਪੀ ਮੋਗਾ ਅਜੇ ਗਾਂਧੀ ਦੇ ਨਿਰਦੇਸ਼ਾਂ ਤਹਿਤ ਪੁਲਿਸ ਵੱਲੋਂ ਹਲਕਾ ਨਿਹਾਲ ਸਿੰਘ ਵਾਲਾ ਦੇ ਤਿੰਨ ਪਿੰਡਾਂ ਵਿੱਚ ਕਾਸੋ ਆਪਰੇਸ਼ਨ ਚਲਾਇਆ ਗਿਆ। ਜਿਸ ਵਿੱਚ 35 ਘਰਾਂ ਦੀ ਤਲਾਸ਼ੀ ਲਈ ਗਈ। ਇਸ ਕਾਸੋ ਆਪਰੇਸ਼ਨ ਵਿੱਚ 84 ਦੇ ਕਰੀਬ ਮੁਲਾਜ਼ਮ ਹਾਜ਼ਰ ਸਨ। ਤਿੰਨਾਂ ਪਿੰਡਾਂ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਲਈ ਗਈ।
ਉਥੇ ਹੀ ਜਾਣਕਾਰੀ ਦਿੰਦੇ ਹੋਏ ਐਸਪੀ ਸਪੈਸ਼ਲ ਕ੍ਰਾਈਮ ਸੰਦੀਪ ਵਡੇਰਾ ਨੇ ਕਿਹਾ ਕਿ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਅਤੇ ਨਸ਼ਿਆਂ ਨੂੰ ਪੰਜਾਬ ਵਿੱਚੋਂ ਖ਼ਤਮ ਕਰਨ ਲਈ ਡੀਜੀਪੀ ਪੰਜਾਬ ਅਤੇ ਐਸਐਸਪੀ ਮੋਗਾ ਅਜੇ ਗਾਂਧੀ ਦੇ ਨਿਰਦੇਸ਼ਾਂ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬੁੱਟਰ, ਰਣੀਆ ਅਤੇ ਰਾਉਂਕੇ ਵਿਖੇ ਸਰਚ ਅਭਿਆਨ ਚਲਾ ਕੇ 35 ਘਰਾਂ ਦੀ ਤਲਾਸ਼ੀ ਲਈ ਗਈ। ਜਿਨਾਂ ਦੇ ਉੱਪਰ ਪਹਿਲਾਂ ਵੀ ਮਾਮਲੇ ਦਰਜ ਹਨ।
ਉਹਨਾਂ ਨੇ ਕਿਹਾ ਕਿ ਇਸ ਆਪਰੇਸ਼ਨ ਦੌਰਾਨ 84 ਦੇ ਕਰੀਬ ਮੁਲਾਜ਼ਮ ਹਾਜ਼ਰ ਸਨ। ਉਥੇ ਹੀ ਉਹਨਾਂ ਨੇ ਕਿਹਾ ਕਿ ਹਾਲੇ ਸਰਚ ਅਭਿਆਨ ਜਾਰੀ ਹੈ ਅਤੇ ਕਿਸੇ ਤਰ੍ਹਾਂ ਦੀ ਕੋਈ ਵੀ ਉਪਲਬਧੀ ਮਿਲਦੀ ਹੈ ਤਾਂ ਜਾਣਕਾਰੀ ਦਿੱਤੀ ਜਾਵੇਗੀ।