
ਅਸੀਂ ਏਕੇ ਦੇ ਨੇੜੇ ਪਹੁੰਚੇ ਹਾਂ: ਸਰਵਣ ਪੰਧੇਰ
ਚੰਡੀਗੜ੍ਹ: SKM ਅਤੇ ਸ਼ੰਭ ਮੋਰਚੇ ਦੀ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਅੰਦੋਲਨ ਵਿੱਚ ਏਕੇ ਦੇ ਪ੍ਰਸਤਾਵ ਉੱਤੇ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਮੀਟਿੰਗ ਵਿੱਚ ਏਕੇ ਉੱਤੇ ਵਿਚਾਰਾਂ ਹੋਈਆ ਹਨ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਹੈ ਕਿ ਮੀਟਿੰਗ ਵਿੱਚ ਅੰਦੋਲਨ ਲਈ ਤਾਲਮੇਲ ਲਈ ਏਕੇ ਦੇ ਪ੍ਰਸਤਾਵ ਉੱਤੇ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਕਿਹਾ ਹੈ ਕਿ ਅੰਦੋਲਨ ਦੀ ਲੜਾਈ ਇਕੱਲੇ ਨਹੀਂ ਲੜੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅੰਦੋਲਨ ਜਿੱਤਣ ਲਈ ਇੱਕਠੇ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਹੈ ਕਿ ਏਕੇ ਲਈ ਇਕ ਹੋਰ ਮੀਟਿੰਗ ਸੱਦੀ ਜਾਵੇਗੀ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਮੀਟਿੰਗ ਸਾਰਥਕ ਰਹੀ ਹੈ ਅਤੇ ਭਵਿੱਖ ਵਿੱਚ ਚੰਗੇ ਨਤੀਜੇ ਦੇਖਣ ਨੂੰ ਮਿਲਣਗੇ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਏਕੇ ਦੇ ਨੇੜੇ ਪਹੁੰਚ ਗਏ ਹਾਂ। ਉਨ੍ਹਾਂ ਨੇ ਕਿਹਾ ਹੈਕਿ ਮੋਰਚਾ ਜਿੱਤਣ ਲਈ ਏਕਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਖੇਤੀ ਖਰੜਾ ਪੰਜਾਬ ਵਿਧਾਨ ਸਭਾ ਵਿੱਚ ਸਰਕਾਰ ਨੂੰ ਰੱਦ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਭ ਸਾਰਿਆਂ ਦਾ ਉਦੇਸ਼ ਹੈ ਦੇਸ਼ ਦੀ ਕਿਰਸਾਨੀ ਨੂੰ ਬਚਾਉਣਾ ਹੈ।
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਹੈ ਕਿ ਅਸੀਂ ਇਸ ਮੀਟਿੰਗ ਵਿੱਚ ਏਕਤਾ ਉੱਤੇ ਗੱਲ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਖਨੌਰੀ ਬਾਰਡਰ ਵਾਲਾ ਫੋਰਮ ਅੱਜ ਮਹਾਪੰਚਾਇਤ ਵਿੱਚ ਲੱਗਿਆ ਹੋਇਆ ਹੈ ਅਤੇ ਸਰਵਣ ਪੰਧੇਰ ਉਨ੍ਹਾਂ ਨੂੰ ਮੀਟਿੰਗ ਬਾਰੇ ਗੱਲ ਕਰ ਲੈਣਗੇ। ਉਗਰਾਹਾਂ ਨੇ ਕਿਹਾ ਹੈ ਕਿ ਏਕੇ ਉੱਤੇ ਅੱਜ ਵਿਚਾਰ ਕਰਨ ਤੋਂ ਬਾਅਦ ਬਹੁਤ ਗੱਲਾਂ ਸਪੱਸ਼ਟ ਹੋ ਗਈਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਐਮਐਸਪੀ ਦੀ ਮੰਗ ਉੱਤੇ ਸਾਰੀਆਂ ਜਥੇਬੰਦੀਆਂ ਇੱਕ ਹਾਂ।