Sri Muktsar Sahib News : ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਪੋਸਤ ਦੀ ਤਸਕਰੀ ਕਰਨ ਵਾਲੇ ਅੰਤਰਰਾਜ਼ੀ ਗਰੋਹ ਦੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ 

By : BALJINDERK

Published : Feb 12, 2025, 2:29 pm IST
Updated : Feb 12, 2025, 2:35 pm IST
SHARE ARTICLE
ਪੁਲਿਸ ਵਲੋਂ ਕਾਬੂ ਕੀਤੇ ਗਏ ਮੁਲਜ਼ਮ
ਪੁਲਿਸ ਵਲੋਂ ਕਾਬੂ ਕੀਤੇ ਗਏ ਮੁਲਜ਼ਮ

Sri Muktsar Sahib News : ਇੱਕ ਟਰੱਕ ’ਚੋਂ 27 ਕੁਇੰਟਲ ਡੋਡੇ ਚੂਰਾ ਪੋਸਤ ਕੀਤਾ ਬਰਾਮਦ, ਮੁਲਜ਼ਮਾਂ ਨੇ ਮੁਕਤਸਰ ’ਚ ਕਰਨੀ ਸੀ ਇਸ ਖੇਪ ਦੀ ਡਿਲੀਵਰੀ

Sri Muktsar Sahib News in Punjabi :  ਸ੍ਰੀ ਮੁਕਤਸਰ ਸਾਹਿਬ ਵੱਲੋਂ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ਼ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਮਨਮੀਤ ਸਿੰਘ ਢਿੱਲੋਂ ਐਸ.ਪੀ. (ਡੀ) ਅਤੇ ਰਮਨਪ੍ਰੀਤ ਸਿੰਘ ਗਿੱਲ ਡੀ.ਐਸ.ਪੀ (ਡੀ) ਦੀ ਨਿਗਰਾਨੀ ਹੇਠ ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼ ਸ੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਪਾਰਟੀ ਵੱਲੋਂ ਇੱਕ ਟਰੱਕ ’ਚੋਂ 27 ਕੁਇੰਟਲ ਡੋਡੇ ਚੂਰਾ ਪੋਸਤ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ।

ਜ਼ਿਲ੍ਹਾ ਪੁਲਿਸ ਮੁੱਖੀ ਤੁਸ਼ਾਰ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ ਸ੍ਰੀ ਮੁਕਤਸਰ ਸਾਹਿਬ ਨੂੰ ਖ਼ਾਸ ਮੁਖ਼ਬਰ ਦੀ ਇਤਲਾਹ ਮਿਲੀ ਕਿ ਇੱਕ ਕੈਂਟਰ ਜਿਸ ’ਚ ਝਾਰਖੰਡ ਤੋਂ ਡੋਡਾ ਚੂਰਾ ਪੋਸਤ ਲੈਕੇ ਆ ਰਹੇ ਹਨ ਤਾਂ ਸੀ.ਆਈ.ਏ ਸਟਾਫ਼ ਵੱਲੋਂ ਕੈਂਟਰ ਦੀ ਤਲਾਸ਼ ਸ਼ੁਰੂ ਕਰ ਦਿੱਤੀ। ਜਿਸ ’ਤੇ ਪੁਲਿਸ ਵੱਲੋਂ ਪਿੰਡ ਔਲਖ ਦੀ ਦਾਨਾ ਮੰਡੀ ’ਚ ਬਣੇ ਇੱਕ ਕਮਰੇ ਦੇ ਪਿਛਲੇ ਪਾਸੇ ਇੱਕ ਕੈਂਟਰ ਜਿਸ ਦਾ ਨੰਬਰ PB 03 BA 6751 ਖੜਾ ਦਿਖਾਈ ਦਿੱਤਾ ਜੋ ਤਰਪਾਲ ਨਾਲ ਢੱਕਿਆ ਹੋਇਆ ਸੀ, ਕੈਂਟਰ ਦੇ ਸ਼ੀਸੇ ਤੇ ON ARMY DUTY ਪ੍ਰਿਟ ਕਰਕੇ ਚਿੱਪਕਿਆ ਹੋਇਆ ਸੀ। ਜਦ ਪੁਲਿਸ ਵੱਲੋਂ ਕੈਂਟਰ ’ਚ ਸਵਾਰ ਨੌਜਵਾਨਾਂ ਤੋਂ ਉਨ੍ਹਾਂ ਦਾ ਨਾਮ ਪੁੱਛਿਆਂ ਤਾਂ ਡਰਾਈਵਰ ਸਾਇਡ ਬੇਠੈ ਨੌਜਵਾਨ ਨੇ ਆਪਣਾ ਨਾਮ ਮਨਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਦਾਨੇਵਾਲਾ ਅਤੇ ਕਡੰਕਟਰ ਸਾਈਡ ’ਤੇ ਬੇਠੈ ਨੌਜਵਾਨ ਨੇ ਆਪਣਾ ਨਾਮ ਅਕਾਸ਼ਦੀਪ ਸਿੰਘ ਉਰਫ ਅਕਾਸ਼ ਪੁੱਤਰ ਕਾਲਾ ਸਿੰਘ ਵਾਸੀ ਵਾਰਡ ਨੰਬਰ 9 ਪਿਉਰੀ ਰੋਡ ਗਿੱਦੜਬਾਹਾ ਦੱਸਿਆ।

ਇਨ੍ਹਾਂ ਨੌਜਵਾਨਾਂ ਨੂੰ ਕੈਂਟਰ ’ਚ ਲੋਡ ਸਮਾਨ ਬਾਰੇ ਪੁੱਛਿਆ ਤਾਂ ਇਨ੍ਹਾਂ ਨੇ ਕਿਹਾ ਕਿ ਇਸ ’ਚ ਆਰਮੀ ਦੇ ਰੱਸ ਹਨ। ਜਿਸ ’ਤੇ ਰਮਨਪ੍ਰੀਤ ਸਿੰਘ ਗਿੱਲ ਡੀ.ਐ.ਪੀ (ਡੀ) ਦੀ ਹਾਜ਼ਰੀ ’ਚ ਇਸ ਕੈਂਟਰ ਦੀ ਪੁਲਿਸ ਵੱਲੋਂ ਤਲਾਸ਼ੀ ਲਈ ਗਈ ਤਾਂ 90 ਗੱਟੇ ਡੋਡੇ ਚੂਰਾ ਪੋਸਤ ਪਾਏ ਗਏ, ਜਿਸ ਦਾ ਵਜ਼ਨ 2700 ਕਿਲੋ (27 ਕੁਇੰਟਲ) ਡੋਡੇ ਚੂਰਾ ਪੋਸਤ ਹੋਣਾ ਪਾਇਆ ਗਿਆ। ਜਿਸ ’ਤੇ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਥਾਣਾ ਸਦਰ ਮਲੋਟ, ਬਰਖਿਲਾਫ਼ ਮਨਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਦਾਨੇਵਾਲਾ ਅਤੇ ਅਕਾਸ਼ਦੀਪ ਸਿੰਘ ਉਰਫ ਅਕਾਸ਼ ਪੁੱਤਰ ਕਾਲਾ ਸਿੰਘ ਪਿਉਰੀ ਰੋਡ ਗਿੱਦੜਬਾਹਾ ’ਤੇ ਦਰਜ ਰਜਿਸ਼ਟਰ ਕੀਤਾ ਗਿਆ। ਦੋਸ਼ੀਆਂ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਜਿਸ ’ਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

(For more news apart from Sri Muktsar Sahib Police arrested two persons belonging to an inter-racial gang poppy smugglers News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM
Advertisement