
Moga News: ਮੋਟਰਸਾਈਕਲ ਸਵਾਰਾਂ ਨੇ ਘਰ ਦੇ ਬਾਹਰ ਤਿੰਨ ਤੋਂ ਚਾਰ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਹੋਏ ਫ਼ਰਾਰ, ਪੁਲਿਸ ਜਾਂਚ ਵਿਚ ਜੁਟੀ
Moga News in Punjabi : ਮੋਗਾ ਜ਼ਿਲ੍ਹਾ ਦੇ ਪਿੰਡ ਡਾਲਾ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣਿਆ ਜਦੋਂ ਇੱਕ ਘਰ ਦੇ ਬਾਹਰ ਦੋ ਅਣਪਛਾਤੇ ਵਿਅਕਤੀਆਂ ਜਿੰਨੇ ਮੂੰਹ ਬੰਨੇ ਹੋਏ ਸਨ ਅਤੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਅਤੇ ਘਰ ਦੇ ਬਾਹਰ ਤਿੰਨ ਤੋਂ ਚਾਰ ਗੋਲੀਆਂ ਚਲਾ ਦਿੱਤੀਆਂ। ਮੌਕੇ ’ਤੇ ਪਹੁੰਚੀ ਪੁਲਿਸ ਜਾਂਚ ਵਿਚ ਜੁਟੀ ਹੋਈ ਹੈ।
ਜਾਣਕਾਰੀ ਦਿੰਦੇ ਹੋਏ ਮਕਾਨ ਦੇ ਮਾਲਕ ਬਲੌਰ ਸਿੰਘ ਨੇ ਕਿਹਾ ਕਿ ਉਹਨਾਂ ਦਾ ਪਰਿਵਾਰ ਗੁਰਦੁਆਰਾ ਸਾਹਿਬ ਗਿਆ ਹੋਇਆ ਸੀ, ਪਿੱਛੋਂ ਦੋ ਅਣਪਛਾਤੇ ਮੂੰਹ ਬੰਨ ਕੇ ਆਏ ਮੋਟਰਸਾਈਕਲ ਸਵਾਰਾਂ ਨੇ ਘਰ ਦੇ ਬਾਹਰ ਤਿੰਨ ਤੋਂ ਚਾਰ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਉਹਨਾਂ ਦੇ ਮੋਟਰ ਸਾਈਕਲ ’ਤੇ ਕੋਈ ਨੰਬਰ ਪਲੇਟ ਨਹੀਂ ਲੱਗੀ ਹੋਈ ਸੀ ਸਾਡੀ ਕਿਸੇ ਨਾਲ ਕੋਈ ਵੀ ਦੁਸ਼ਮਣੀ ਨਹੀਂ ਹੈ ਅਤੇ ਨਾ ਹੀ ਕੋਈ ਪੈਸੇ ਦਾ ਲੈਣ ਦੇਣ ਹੈ ਉਥੇ ਹੀ ਉਹਨਾਂ ਨੇ ਕਿਹਾ ਕਿ ਮੈਂ ਅਤੇ ਮੇਰਾ ਬੇਟਾ ਡੇਢ ਸਾਲ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਆਏ ਹਾਂ ਅਤੇ ਸਾਡਾ ਕਿਸੇ ਨਾਲ ਵੀ ਕੋਈ ਝਗੜਾ ਨਹੀਂ ਹੋਇਆ। ਮੌਕੇ ’ਤੇ ਪੁਲਿਸ ਵੱਲੋਂ ਪਹੁੰਚ ਕੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ।
(For more news apart from Two motorcyclists opened fire in Moga in broad daylight News in Punjabi, stay tuned to Rozana Spokesman)